ਸੀਐਮ ਮਾਨ ਦੇ ਜਨਮ ਦਿਨ ’ਤੇ ’ਆਪ’ ਪੰਜਾਬ ਵੱਲੋਂ ਹਰ ਜ਼ਿਲ੍ਹੇ ਵਿੱਚ ਲਗਾਏ ਜਾਣਗੇ ਖੂਨਦਾਨ ਕੈਂਪ

Date:

spot_img

ਚੰਡੀਗੜ੍ਹ, 14 ਅਕਤੂਬਰ: ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 17 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਗਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ‘ਆਪ’ ਪੰਜਾਬ ਇਕਾਈ ਨੇ 17 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਦਾ ਜਨਮ ਦਿਨ ਮਨਾਉਣ ਲਈ ਖੂਨਦਾਨ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ।

ਜਲੰਧਰ ’ਚ ਕਾਂਗਰਸ ਨੂੰ ਵੱਡਾ ਝਟਕਾ, 10 ਕਾਂਗਰਸੀ ਕੌਂਸਲਰ ਆਮ ਆਦਮੀ ਪਾਰਟੀ ’ਚ ਸ਼ਾਮਲ

ਉਨ੍ਹਾਂ ’ਆਪ’ ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ ਅਤੇ ਸਾਰੇ ਤੰਦਰੁਸਤ ਲੋਕਾਂ ਨੂੰ ਸਮੇਂ-ਸਮੇਂ ’ਤੇ ਖੂਨਦਾਨ ਕਰਨਾ ਚਾਹੀਦਾ ਹੈ। ਆਪ ਆਗੂ ਨੇ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੂਨਦਾਨ ਕੈਂਪ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਕਿਹਾ ਕਿ ’ਆਪ’ ਪੰਜਾਬ ਦੇ ਸਾਰੇ ਵਰਕਰਾਂ ਨੂੰ 17 ਅਕਤੂਬਰ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਇਹ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦਾ ਤੋਹਫਾ ਹੋਵੇਗਾ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਬੇਸਬਾਲ ਅੰਡਰ-17 ਲੜਕਿਆਂ ਵਿੱਚ ਫਿਰੋਜ਼ਪੁਰ ਬਣਿਆ ਚੈਂਪੀਅਨ

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀਮਤੀ ਮਮਤਾ...

Punjab Police ਵੱਲੋਂ ਕਿਸ਼ੋਰ ਕੁੜੀਆਂ ਲਈ ਸਸ਼ਕਤੀਕਰਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

👉ਉੱਚ ਜੋਖ਼ਮ ਵਾਲੇ ਖੇਤਰਾਂ ਵਿੱਚ ਕਾਰਵਾਈਯੋਗ ਦਖ਼ਲ ਦੀ ਸ਼ੁਰੂਆਤ...

Minister Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

👉ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ ਸਮਾਂ ਸੀਮਾਂ ਤੈਅ...