21 Views
ਸੁਖਜਿੰਦਰ ਮਾਨ
ਚੰਡੀਗੜ੍ਹ, 18 ਅਪਰੈਲ: ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਮਾਲਵਿੰਦਰ ਸਿੰਘ ਜੱਗੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਦੇ ਨਵੇਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਇਹ ਚਾਰਜ ਸ੍ਰੀ ਕਮਲ ਕਿਸ਼ੋਰ ਯਾਦਵ ਆਈ.ਏ.ਐਸ. ਦੀ ਥਾਂ ’ਤੇ ਸੰਭਾਲਿਆ ਹੈ।ਇਮਾਨਦਾਰ ਅਤੇ ਸੁਲਝੇ ਹੋਏ ਅਧਿਕਾਰੀ ਮੰਨੇ ਜਾਂਦੇ ਸ੍ਰੀ ਜੱਗੀ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੇ ਵੱਖ ਵੱਖ ਭਾਗਾਂ ਵਿੱਚ ਉੱਚ ਅਧਿਕਾਰੀ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਜੋਂ ਵੀ ਕੰਮ ਕਰ ਚੁੱਕੇ ਹਨ।
Share the post "ਸੀਨੀਅਰ ਆਈਏਐਸ ਅਧਿਕਾਰੀ ਮਾਲਵਿੰਦਰ ਸਿੰਘ ਜੱਗੀ ਨੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਵਜੋਂ ਅਹੁੱਦਾ ਸੰਭਾਲਿਆ"