ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 19 ਅਗਸਤ: ਪਿਛਲੇ ਕੁੱਝ ਦਿਨਾਂ ਤੋਂ ਦਿੱਲੀ ਦੇ ਅਬਾਕਾਰੀ ਵਿਭਾਗ ’ਚ ਕਥਿਤ ਘਪਲੇ ਦੇ ਮਾਮਲੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦੌਰਾਨ ਅੱਜ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਅਤੇ ਦੇਸ ਦੇ ਕਈ ਹੋਰਨਾਂ ਥਾਵਾਂ ’ਤੇ ਛਾਪੇਮਾਰੀ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ 15 ਵਿਅਕਤੀਆਂ ਵਿਰੁਧ ਕੇਸ ਦਰਜ਼ ਕੀਤਾ ਹੈ। ਸੀਬੀਆਈ ਵਲੋਂ ਮਨੀਸ ਸਿਸੋਦੀਆ ਅਤੇ ਆਈਏਐੱਸ ਅਧਿਕਾਰੀ ਆਰਵ ਗੋਪੀ ਕਿ੍ਰਸਨਾ ਦੇ ਘਰ ਸਹਿਤ ਕਰੀਬ ਦੋ ਦਰਜ਼ਨ ਥਾਵਾਂ ’ਤੇ ਇੱਕੋਂ ਸਮੇਂ ਛਾਪੇਮਾਰੀ ਕੀਤੀ ਸੀ। ਹਾਲਾਂਕਿ ਇੰਨ੍ਹਾਂ ਛਾਪਿਆਂ ਦੌਰਾਨ ਸੀਬੀਆਈ ਵਲੋਂ ਕੁੱਝ ਦਸਤਾਵੇਜ਼ ਜਬਤ ਕਰਨ ਦੀਆਂ ਕੰਨਸੋਆਂ ਹਨ ਪ੍ਰੰਤੂ ਇਸ ਮਾਮਲੇ ਵਿਚ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਉਧਰ ਇੰਨ੍ਹਾਂ ਛਾਪਿਆਂ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ ਸਿਸੋਦੀਆ ਨੇ ਕਿਹਾ ਕਿ ਕੇਂਦਰ ਦੇ ਇਸ਼ਾਰੇ ’ਤੇ ਸੀਬੀਆਈ ਵਲੋਂ ਉਨ੍ਹਾਂ ਦੀ ਰਿਹਾਇਸ ਸਹਿਤ ਹੋਰਨਾਂ ਥਾਵਾਂ ‘ਤੇ ਮਾਰੇ ਛਾਪੇ ਉਨ੍ਹਾਂ ਦਾ ਮਨੋਬਲ ਨਹੀਂ ਤੋੜ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਦਿੱਲੀ ਵਿਚ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਇੱਕ ਟਵੀਟ ਕਰਕੇ ਕਿਹਾ ਕਿ ‘ਸੀਬੀਆਈ ਪਹੁੰਚ ਗਈ ਹੈ। ਅਸੀਂ ਇਮਾਨਦਾਰ ਹਾਂ ਅਤੇ ਲੱਖਾਂ ਬੱਚਿਆਂ ਦਾ ਭਵਿੱਖ ਤਿਆਰ ਕਰ ਰਹੇ ਹਾਂ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸਾਡੇ ਦੇਸ ਵਿੱਚ ਚੰਗਾ ਕੰਮ ਕਰਨ ਵਾਲਿਆਂ ਨੂੰ ਇਸ ਤਰ੍ਹਾਂ ਪ੍ਰੇਸਾਨ ਕੀਤਾ ਜਾਂਦਾ ਹੈ। ’ ਉਨ੍ਹਾਂ ਸੀਬੀਆਈ ਦੀ ਜਾਂਚ ’ਚ ਪੂਰਨ ਸਹਿਯੋਗ ਦਾ ਵੀ ਭਰੋਸਾ ਦਿੱਤਾ ਹੈ। ਇੱਥੇ ਦਸਣਾ ਬਣਦਾ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਦਿੱਲੀ ਸਰਕਾਰ ਦੁਆਰਾ ਪਿਛਲੇ ਸਾਲ ਨਵੰਬਰ ਵਿੱਚ ਲਿਆਂਦੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ ਲਗਾਏ ਜਾ ਰਹੇ ਸਨ। ਉਧਰ ਪੰਜਾਬ ਦੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਸਹਿਤ ਕਈ ਮੰਤਰੀਆਂ ਤੇ ਆਗੂਆਂ ਨੇ ਸੀਬੀਆਈ ਦੀ ਇਸ ਛਾਪੇਮਾਰੀ ਨੂੰ ਰਾਜਨੀਤੀ ਤੋਂ ਪੇ੍ਰਰਤ ਦਸਿਆ ਹੈ।
Share the post "ਸੀਬੀਆਈ ਦੇ ਛਾਪਿਆਂ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਸਹਿਤ 15 ਵਿਰੁਧ ਕੇਸ ਦਰਜ਼"