ਚੰਡੀਗੜ੍ਹ : ਸੀ.ਐਮ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਫੇਰਬਦਲ ਵਿਚ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਕੱਦ ਵੱਧਦਾ ਦਿਖਾਈ ਦੇ ਰਿਹਾ। ਦਰਅਸਲ ਮਾਨ ਸਰਕਾਰ ਨੇ ਗੁਰਮੀਤ ਸਿੰਘ ਮੀਤ ਹੇਅਰ ਤੋਂ ਮਾਈਨਿੰਗ ਵਿਭਾਗ ਵਾਪਸ ਲੈ ਲਿਆ ਗਿਆ ਹੈ ਅਤੇ ਇਹ ਵਿਭਾਗ ਦੀ ਜ਼ਿੰਮੇਵਾਰੀ ਹੁਣ ਚੇਤਨ ਸਿੰਘ ਜੌੜਾਮਾਜਰਾ ਨੂੰ ਸੌਪੀਂ ਗਈ ਹੈ। ਮੀਤ ਹੇਅਰ ਕੋਲ ਪਹਿਲਾ ਪੰਜ ਵਿਭਾਗ ਸਨ ਪਰ ਹੁਣ ਮਾਨ ਸਰਕਾਰ ਨੇ ਉਨ੍ਹਾਂ ਤੋਂ 4 ਵਿਭਾਗ ਵਾਪਸ ਲੈ ਲਏ ਹਨ। ਹੁਣ ਮੀਤ ਹੇਅਰ ਕੋਲ ਸਿਰਫ਼ ਖੇਡ ਵਿਭਾਗ ਦੀ ਜ਼ਿੰਮੇਵਾਰੀ ਰਹਿ ਗਈ ਹੈ।
ਹਾਈਕੋਰਟ ਵਿਚੋਂ ਬਠਿੰਡਾ ਦੀ ਸਾਬਕਾ ਮੇਅਰ ਨੂੰ ਨਹੀਂ ਮਿਲੀ ਰਾਹਤ, ਸਰਕਾਰ ਨੂੰ 20 ਲਈ ਨੋਟਿਸ ਜਾਰੀ
ਇਸ ਤੋਂ ਇਲਾਵਾ ਚੇਤਨ ਸਿੰਘ ਜੌੜਾਮਾਜਰਾ ਨੂੰ 7 ਅਹਿਮ ਵਿਭਾਗ ਦਿੱਤੇ ਗਏ ਹਨ। ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ, ਬਾਗਬਾਨੀ, ਖਾਣਾਂ ਅਤੇ ਭੂ-ਵਿਗਿਆਨ, ਸੂਚਨਾ ਅਤੇ ਲੋਕ ਸੰਪਰਕ, ਜਲ ਸਰੋਤ, ਜ਼ਮੀਨ ਅਤੇ ਪਾਣੀ ਦੀ ਸੰਭਾਲ ਵਿਭਾਗ ਦੀ ਜ਼ਿੰਮੇਵਾਰੀ ਚੇਤਨ ਸਿੰਘ ਜੌੜਾ ਮਾਜਰਾ ਨੂੰ ਦਿੱਤੀ ਗਈ ਹੈ।
Share the post "ਸੀ.ਐਮ ਭਗਵੰਤ ਮਾਨ ਦੀ ਵਜ਼ਾਰਤ ਵਿਚ ਵੱਡਾ ਫੇਰਬਦਲ, ਜੌੜਾਮਾਜਰਾ ਨੂੰ ਅਹਿਮ ਜ਼ਿੰਮੇਵਾਰੀ"