WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਾਬੁਲ ਗੁਰਦੁਆਰੇ ਵਿੱਚ ਹੋਈ ਭੰਨ-ਤੋੜ ਦੀ ਕਰੜੀ ਨਿੰਦਿਆ

ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸੰਯੁਕਤ ਰਾਸ਼ਟਰ ਕੋਲ ਮਾਮਲਾ ਉਠਾਉਣ ਦੀ ਕੀਤੀ ਅਪੀਲ
ਸੁਖਜਿੰਦਰ ਮਾਨ
ਚੰਡੀਗੜ੍ਹ, 6 ਅਕਤੂਬਰ:ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਤਾਲਿਬਾਨ ਦੇ ਕੱਟੜਪੰਥੀਆਂ ਵੱਲੋਂ ਕਾਬੁਲ ਦੇ ਇਤਿਹਾਸਕ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਵਿੱਚ ਕੀਤੀ ਭੰਨ-ਤੋੜ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਤਾਲਿਬਾਨ ਨੇ ਆਖ਼ਰਕਾਰ ਆਪਣੇ ਅਸਲੀ ਰੰਗ ਦਿਖਾ ਦਿੱਤੇ ਹਨ।
ਅੱਜ ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਭ ਤੋਂ ਭੈੜੇ ਡਰ ਸੱਚ ਹੋਣੇ ਸ਼ੁਰੂ ਹੋ ਗਏ ਹਨ ਕਿਉਂਜੋ ਤਾਲਿਬਾਨ ਨੇ ਘੱਟ ਗਿਣਤੀਆਂ ਨੂੰ ਡਰਾਉਣ-ਧਮਕਾਉਣ ਅਤੇ ਉਹਨਾਂ ਦੇ ਧਾਰਮਿਕ ਅਸਥਾਨਾਂ ਨੂੰ ਤਬਾਹ ਕਰਕੇ ਉਹਨਾਂ ਪ੍ਰਤੀ ਪੂਰਨ ਅਸਹਿਣਸ਼ੀਲਤਾ ਜ਼ਾਹਿਰ ਕਰਕੇ ਆਪਣਾ ਅਸਲੀ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।
ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਨੂੰ ਸੰਯੁਕਤ ਰਾਸ਼ਟਰ ਪੱਧਰ ‘ਤੇ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ਕਿਉਂਕਿ ਭਾਰਤ ਦੇ ਅਫਗਾਨਿਸਤਾਨ ਨਾਲ ਕੋਈ ਕੂਟਨੀਤਕ ਸੰਬੰਧ ਨਹੀਂ ਹਨ, ਇਸ ਲਈ ਦੇਸ਼ ਨੂੰ ਸੰਯੁਕਤ ਰਾਸ਼ਟਰ ਅਤੇ ਹੋਰ ਕੌਮਾਂਤਰੀ ਸੰਗਠਨਾਂ ਦੇ ਸਹਿਯੋਗ ਨਾਲ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉੱਥੇ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ।
ਸ. ਰੰਧਾਵਾ ਨੇ ਅਫ਼ਗਾਨਿਸਤਾਨ ਦੇ ਅੱਤਵਾਦੀ ਸੰਗਠਨ ‘ਹਕਾਨੀ ਨੈੱਟਵਰਕ’ ਦੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਸਿਰਾਜੁਦੀਨ ਹੱਕਾਨੀ ਦੇ ਛੋਟੇ ਭਰਾ ਅਨਾਸ ਹੱਕਾਨੀ ਵੱਲੋਂ ਭਾਰਤ ਦੇ ਇਤਿਹਾਸਕ ਸੋਮਨਾਥ ਮੰਦਰ ‘ਤੇ ਹਮਲਾ ਕਰਨ ਅਤੇ ਨਸ਼ਟ ਕਰਨ ਲਈ ਮਹਿਮੂਦ ਗਜ਼ਨਵੀ ਦੀ ਪ੍ਰਸ਼ੰਸਾ ਅਤੇ ਵਡਿਆਈ ਕਰਨ ਦੀ ਵੀ ਕਰੜੀ ਨਿੰਦਾ ਕੀਤੀ।
ਉਹਨਾਂ ਕਿਹਾ “ਤਾਲਿਬਾਨ ਦੀ ਅਜਿਹੀ ਘਟੀਆ ਮਾਨਸਿਕਤਾ ਨਾਲ ਘੱਟਗਿਣਤੀਆਂ ਦਾ ਅਫ਼ਗਾਨਿਸਤਾਨ ਵਿੱਚ ਰਹਿਣਾ ਅਸੰਭਵ ਹੋ ਜਾਵੇਗਾ।” ਉਹਨਾਂ ਅੱਗੇ ਕਿਹਾ ਕਿ ਘੱਟ ਗਿਣਤੀਆਂ ਨੂੰ ਅਫ਼ਗਾਨਿਸਤਾਨ ਵਿੱਚੋਂ ਕੱਢਣ ਅਤੇ ਭਾਰਤ ਵਿੱਚ ਉਨ੍ਹਾਂ ਨੂੰ ਪਨਾਹ ਦੇਣ ਲਈ ਕਦਮ ਚੁੱਕਣ ਦੀ ਲੋੜ ਹੈ।

Related posts

ਦੀਵਾਲੀ ਮੌਕੇ ਮਾਨ ਸਰਕਾਰ ਦਾ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨੂੰ ਤੋਹਫ਼ਾ, ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ 

punjabusernewssite

ਕੌਮੀ ਸਿਖਿਆ ਨੀਤੀ 2020 ਨੂੰ ਲਾਗੂ ਕਰਲ ਵਾਲਾ ਹਰਿਆਣਾ ਪਹਿਲਾ ਰਾਜ – ਰਾਜਪਾਲ

punjabusernewssite

ਗਿਲਜੀਆਂ ਵਲੋਂ ਸ਼ਡਿਊਲਡ ਕਿਰਤੀਆਂ ਦੀ ਮੰਗਾਂ ਦੇ ਨਿਪਟਾਰੇ ਲਈ ਕਮੇਟੀ ਵਿੱਚ ਤਿੰਨ ਨਵੇਂ ਮੈਂਬਰ ਸ਼ਾਮਲ

punjabusernewssite