WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਸੁਖਪਾਲ ਸਿੰਘ ਖ਼ਹਿਰੇ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬੀ ਸਿਆਸੀ ਮਾਹੌਲ ਗਰਮਾਇਆ

ਆਪ ਦਾ ਦਾਅਵਾ: ਖਹਿਰੇ ਦੀ ਨਸ਼ਾ ਤਸਕਰੀ ਦੇ ਮਾਮਲੇ ਵਿਚ ਭੂਮਿਕਾ, ਵਿਰੋਧੀਆਂ ਨੇ ਸਰਕਾਰ ’ਤੇ ਲਗਾਏ ਬਦਲੇਖ਼ੋਰੀ ਦੇ ਦੋਸ਼

ਚੰਡੀਗੜ੍ਹ, 28 ਸਤੰਬਰ: ਵੀਰਵਾਰ ਸਵੇਰੇ ਕਰੀਬ ਸਾਢੇ 6 ਵਜੇਂ ਪੰਜਾਬ ਦੇ ਫ਼ਾਜਲਿਕ ਜ਼ਿਲ੍ਹੇ ਦੇ ਜਲਾਲਾਬਾਦ ਥਾਣੇ ਦੀ ਪੁਲਿਸ ਵਲੋਂ ਭੁਲੱਥ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖ਼ਹਿਰਾ ਨੂੰ ਚੰਡੀਗੜ੍ਹ ਦੇ ਸੈਕਟਰ ਪੰਜ ਵਿਚ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ। ਗ੍ਰਿਫਤਾਰੀ ਸਮੇਂ ਸ: ਖ਼ਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਵਲੋਂ ਕਰੀਬ ਦਸ ਮਿੰਟ ਦੀ ਇੱਕ ਵੀਡੀਓ ਵੀ ਬਣਾਈ ਗਈ, ਜੋ ਸੋਸਲ ਮੀਡੀਆ ਉਪਰ ਦਿਖ਼ਾਈ ਦੇ ਰਹੀ ਹੈ। ਇਸ ਵੀਡੀਓ ਮੁਤਾਬਕ ਪੰਜਾਬ ਪੁਲਿਸ ਦੇ ਦੋ ਡੀਐਸਪੀ ਦੀ ਅਗਵਾਈ ਹੇਠ ਡੇਢ ਦਰਜ਼ਨ ਦੇ ਕਰੀਬ ਪੁਲਿਸ ਅਧਿਕਾਰੀ ਤੇ ਮੁਲਾਜਮ ਸੁਖਪਾਲ ਸਿੰਘ ਖ਼ਹਿਰਾ ਨੂੰ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰਕੇ ਲੈ ਜਾਂਦੇ ਹਨ। ਸੂਚਨਾ ਮੁਤਾਬਕ ਗ੍ਰਿਫਤਾਰੀ ਤੋ ਬਾਅਦ ਪੰਜਾਬ ਪੁਲਿਸ ਖਹਿਰਾ ਨੂੰ ਫ਼ਾਜਲਿਕਾ ਲੈ ਆਈ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ: ਖ਼ਹਿਰਾ ਦੇ ਘਰ ਪੁੱਜੇ ਅਤੇ ਉਨ੍ਹਾਂ ਇਸ ਘਟਨਾ ਨੂੰ ਸਿਆਸੀ ਬਦਲਾਖ਼ੋਰੀ ਨਾਲ ਜੋੜਦਿਆਂ ਐਲਾਨ ਕੀਤਾ ਕਿ ਉਹ ਚੁੱਪ ਕਰਕੇ ਨਹੀਂ ਬੈਠਣਗੇ।

ਉਨ੍ਹਾਂ ਇੱਕ ਟਵੀਟ ਕਰਦਿਆਂ ਵੀ ਲਿਖਿਆ ਹੈ ਕਿ ‘‘ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਜੀ ਦੀ ਗ੍ਰਿਫ਼ਤਾਰੀ ਮਹਿਜ਼ ਸਿਆਸੀ ਬਦਲਾਖੋਰੀ ਹੈ, ਇਹ ਵਿਰੋਧੀ ਧਿਰ ਨੂੰ ਡਰਾਉਣ ਦੀ ਕੋਸ਼ਿਸ਼ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁੱਖ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਇੱਕ ਚਾਲ ਹੈ। ਅਸੀਂ ਸੁਖਪਾਲ ਖਹਿਰਾ ਨਾਲ ਮਜ਼ਬੂਤੀ ਨਾਲ ਖੜੇ ਹਾਂ ਅਤੇ ਇਸ ਲੜਾਈ ਨੂੰ ਇਸ ਦੇ ਅੰਜਾਮ ਤੱਕ ਜ਼ਰੂਰ ਲੈ ਕੇ ਜਾਵਾਂਗੇ।’’ ਇਸੇ ਤਰ੍ਹਾਂ ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਨੇ ਵੀ ਇਸ ਘਟਨਾ ਦੀ ਨਿੰਦਾ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਨਾਲ ਵੀ ਅਜਿਹਾ ਵਾਪਰ ਚੁੱਕਿਆ ਹੈ।

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘‘ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਬਹੁਤ ਹੀ ਨਿੰਦਣਯੋਗ ਹੈ। ਆਪ ਸਰਕਾਰ ਨੇ ਹੁਣ ਸਭ ਤੋਂ ਹੇਠਲੇ ਪੱਧਰ ’ਤੇ ਝੁਕ ਕੇ ਬਦਲਾਖ਼ੋਰੀ ਦੀ ਰਾਜਨੀਤੀ ਦਾ ਸਹਾਰਾ ਲਿਆ ਹੈ। ਸੁਖਪਾਲ ਸਿੰਘ ਖਹਿਰਾ ਹਮੇਸ਼ਾ ਸਪੱਸ਼ਟ ਤੌਰ ’ਤੇ ਬੋਲਿਆ ਹੈ ਅਤੇ ਉਨ੍ਹਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੁਆਰਾ ਕੀਤੇ ਗਲਤ ਕੰਮਾਂ ਅਤੇ ਬੇਨਿਯਮੀਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਪੰਜਾਬ ਕਾਂਗਰਸ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਉਸ ਨੂੰ ਰਿਹਾਅ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।’’ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇਸ ਘਟਨਾ ਵਿਚ ਵਿਰੋਧੀਅ ਵਲੋਂ ਚੁੱਕੇ ਜਾ ਰਹੇ ਸਵਾਲਾਂ ਨੂੰ ਕਟਿਹਰੇ ਵਿਚ ਖੜੇ ਕਰਦਿਆਂ ਦਾਅਵਾ ਕੀਤਾ ਕਿ ‘‘ ਨਸ਼ਾ ਤਸਕਰੀ ਦੇ ਮਾਮਲੇ ਵਿਚ ਸਰਕਾਰ ਕੋਈ ਸਮਝੋਤਾ ਨਹੀਂ ਕਰੇਗੀ, ਬੇਸ਼ੱਕ ਉਹ ਸਿਆਸਤਦਾਨ ਹੋਵੇ, ਅਫ਼ਸਰ ਹੋਵੇ ਜਾਂ ਕੋਈ ਹੋਰ।


’’ ਸ: ਕੰਗ ਨੇ ਮਾਮਲੇ ਦੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦੋਸ਼ ਲਗਾਇਆ ਕਿ ਸਾਲ 2015 ਵਿਚ ਅਕਾਲੀ-ਭਾਜਪਾ ਸਰਕਾਰ ਸਮੇਂ ਥਾਣਾ ਜਲਾਲਾਬਾਦ ਵਿਚ ਮੁਕੱਦਮਾ ਨੰਬਰ 35/2015 ਨਸ਼ਾ ਤਸਕਰੀ ਦੇ ਦੋਸਾਂ ਹੇਠ ਦਰਜ਼ ਹੋਇਆ ਸੀ। ਜਿਸ ਵਿਚ ਖਹਿਰਾ ਦੇ ਨਜਦੀਕੀ ਮੰਨੇ ਜਾਣ ਵਾਲੇ ਗੁਰਦੇਵ ਸਿੰਘ ਤੇ ਮਨਜੀਤ ਸਿੰਘ ਆਦਿ ਦਾ ਨਾਂ ਵੀ ਸ਼ਾਮਲ ਸਨ। ਜਾਂਚ ਤੋਂ ਬਾਅਦ ਇਸ ਕੇਸ ਵਿਚ ਸੁਖਪਾਲ ਸਿੰਘ ਖਹਿਰਾ ਨੂੰ ਵੀ ਨਸਾ ਤਸਕਰੀ ਦੇ ਪਰਚੇ ਵਿਚ ਸ਼ਾਮਲ ਕੀਤਾ ਗਿਆ ਸੀ ਅਤੇ ਗ੍ਰਿਫਤਾਰ ਵੀ ਕੀਤਾ ਗਿਆ ਸੀ। ਇਸਤੋਂ ਇਲਾਵਾ 2017 ਵਿਚ ਈਡੀ ਨੇ ਵੀ ਸੁਖਪਾਲ ਖਹਿਰਾ ’ਤੇ ਮਨੀ ਲਾਂਡਰਿੰਗ ਦਾ ਪਰਚਾ ਦਰਜ ਕੀਤਾ ਗਿਆ ਸੀ। ਪ੍ਰੰਤੂ ਸੁਖਪਾਲ ਸਿੰਘ ਖ਼ਹਿਰਾ ਸੁਪਰੀਮ ਕੋਰਟ ਵਿਚ ਚਲੇ ਗਏ ਸਨ ਤੇ ਮੰਗ ਕੀਤੀ ਸੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਪ੍ਰੰਤੂ ਪਰੰਤੂ ਕਾਂਗਰਸ ਸਰਕਾਰ ਨੇ ਮਸਲੇ ਨੂੰ ਠੰਢੇ ਬਸਤੇ ਵਿਚ ਪਾ ਦਿੱਤਾ ਸੀ। ਹੁਣ ਆਪ ਸਰਕਾਰ ਨੇ ਅਪ੍ਰੈਲ 2023 ਵਿਚ ਡੀਆਈਜੀ ਸਵੱਪਨ ਸ਼ਰਮਾ ਦੀ ਅਗਵਾਈ ਹੇਠ ਵਿਸੇਸ ਜਾਂਚ ਟੀਮ ਦਾ ਗਠਨ ਕੀਤਾ ਸੀ, ਇਸ ਟੀਮ ਵਲੋਂ ਦਿੱਤੀ ਰੀਪੋਰਟ ’ਤੇ ਆਧਾਰ ਉਪਰ ਅੱਜ ਗ੍ਰਿਫਤਾਰ ਕੀਤਾ ਗਿਆ।

Related posts

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਲ 2023-24 ਲਈ ਵਿਧਾਨ ਸਭਾ ਵਿੱਚ ਸਾਲਾਨਾ ਵਿੱਤੀ ਸਟੇਟਮੈਂਟ (ਬਜਟ ਅਨੁਮਾਨ) ਪੇਸ਼ ਕਰਨ ਨੂੰ ਮਨਜ਼ੂਰੀ

punjabusernewssite

ਲੋਕ ਸਭਾ ਚੋਣਾਂ 24: ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ਉੱਤੇ ਹੋਵੇਗੀ ਕੈਮਰਿਆਂ ਰਾਹੀਂ ਨਿਗਰਾਨੀ

punjabusernewssite

ਨਿਕਾਰਾਗੁਆ ਮਨੁੱਖੀ ਤਸਕਰੀ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ

punjabusernewssite