Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਹਰਿਆਣਾ

ਸੁਖਬੀਰ ਬਾਦਲ ਨੇ ਅਗਲੀ ਸਰਕਾਰ ਬਣਾਉਣ ਲਈ ਖੇਤਰੀ ਪਾਰਟੀਆਂ ਨੂੰ ਇਕ ਸਾਂਝੇ ਮੰਚ ’ਤੇ ਇਕਜੁੱਟ ਹੋਣ ਦਾ ਦਿੱਤਾ ਸੱਦਾ

10 Views

ਚੌਧਰੀ ਦੇਵੀ ਲਾਲ ਨੂੰ ਉਹਨਾਂ ਦੇ 110ਵੇਂ ਜਨਮ ਦਿਹਾੜੇ ’ਤੇ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 25 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਿਰਫ ਖੇਤਰੀ ਪਾਰਟੀਆਂ ਹੀ ਦੇਸ਼ ਵਿਚ ਸ਼ਾਂਤੀ ਤੇ ਤਰੱਕੀ ਲਿਆ ਸਕਦੀਆਂ ਹਨ ਤੇ ਉਹਨਾਂ ਨੇ ਸਾਰੀਆਂ ਖੇਤਰੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਕ ਸਾਂਝੇ ਮੰਚ ’ਤੇ ਇਕਜੁੱਟ ਹੋਣ ਤਾਂ ਜੋ ਦੇਸ਼ ਵਿਚ ਅਗਲੀ ਸਰਕਾਰ ਬਣਾਈ ਜਾ ਸਕੇ। ਚੌਧਰੀ ਦੇਵੀ ਲਾਲ ਦੇ 110ਵੇਂ ਜਨਮ ਦਿਹਾੜੇ ’ਤੇ ਇੰਡੀਅਨ ਨੈਸ਼ਨਲ ਲੋਕ ਦਲ ਵੱਲੋਂ ਆਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਖੇਤਰੀ ਪਾਰਟੀਆਂ ਹੀ ਆਪੋ ਆਪਣੇ ਖੇਤਰਾਂ ਵਾਸਤੇ ਸਭ ਤੋਂ ਵੱਧ ਕਰ ਸਕਦੀਆਂ ਹਨ।

ਬਠਿੰਡਾ ਦੇ ਇੱਕ ਪਿੰਡ ‘ਚ ਇੰਝ ਸੁੱਤੇ ਪਏ ਪ੍ਰਵਾਰ ਉਪਰ ਮੌਤ ਬਣਕੇ ਛੱਤ ਡਿੱਗੀ

ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਜਿਥੇ ਜਿਥੇ ਵੀ ਖੇਤਰੀ ਪਾਰਟੀਆਂ ਜਿਵੇਂ ਕਿ ਅਕਾਲੀ ਦਲ, ਇਨੈਲੋ ਤੇ ਨੈਸ਼ਨਲ ਕਾਨਫਰੰਸ ਆਦਿ ਨੇ ਸਿਆਸਤ ਵਿਚ ਮੁੱਖ ਭੂਮਿਕਾ ਨਿਭਾਈ, ਉਥੇ ਤੇਜ਼ ਰਫਤਾਰ ਤਰੱਕੀ ਹੋਈ ਹੈ।ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਵਰਗੀਆਂ ਨਵੀਂਆਂ ਬਣੀਆਂ ਪਾਰਟੀਆਂ ’ਤੇ ਵਿਸ਼ਵਾਸ ਨਾ ਕਰਨ ਤੇ ਕਿਹਾ ਕਿ ਇਹਨਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਤੇ ਸੂਬੇ ਨੂੰ ਕਰਜ਼ੇ ਦੇ ਜਾਅਲ ਵਿਚ ਫਸਾ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਖੇਤਰੀ ਪਾਰਟੀਆਂ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ।

ਮੋਗਾ ਕਾਂਗਰਸ ਬਲਾਕ ਪ੍ਰਧਾਨ ਕਤਲ ਮਾਮਲੇ ‘ਚ ਰਾਜਾ ਵੜਿੰਗ ਦੀ ਡੀ.ਜੀ.ਪੀ ਨੂੰ ਚਿੱਠੀ, ਇਨਸਾਫ਼ ਨਾ ਦਿੱਤਾ ਤਾਂ ਹੋਵੇਗਾ ਪ੍ਰਦਰਸ਼ਨ

ਉਹਨਾਂ ਕਿਹਾ ਕਿ ਅੱਜ ਕੁਝ ਪਾਰਟੀਆਂ ਵੋਟਾਂ ਦੇ ਧਰੁਵੀਕਰਨ ਵਾਸਤੇ ਫਿਰਕੂ ਤਣਾਅ ਪੈਦਾ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਮਣੀਪੁਰ ਤੇ ਨੂਹ ਵਿਚ ਕੀ ਹੋਇਆ, ਉਹ ਸਭਨੇ ਵੇਖਿਆ।ਉਹਨਾਂ ਕਿਹਾ ਕਿ ਭਾਰਤ ਇਸ ਤਰੀਕੇ ਤਰੱਕੀ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਦੇਸ਼ ਵਿਚ ਘੱਟ ਗਿਣਤੀਆਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ ਦੀ ਜ਼ਰੂਰਤ ਹੈ।ਚੌਧਰੀ ਦੇਵੀ ਲਾਲ ਦੀ ਵਿਰਾਸਤ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਉਹ ਇਕ ਵੱਡੇ ਕਿਸਾਨ ਆਗੂ ਸਨ ਜਿਹਨਾਂ ਨੇ ਹਰਿਆਣਾ ਵਿਚ ਕਿਸਾਨਾਂ ਵਾਸਤੇ ਕਰਜ਼ਾ ਮੁਆਫੀ ਸਕੀਮ ਸ਼ੁਰੂ ਕੀਤੀ ਤੇ ਸੂਬੇ ਵਿਚ ਬੁਢਾਪਾ ਪੈਨਸ਼ਨ ਸ਼ੁਰੂ ਕੀਤੀ।

CM ਮਾਨ ਦਾ ਮਨਪ੍ਰੀਤ ਬਾਦਲ ਤੇ ਤੰਜ “”ਖੁਦ ਹੀ ਕਹਿਤੇ ਥੇ ਕਰਲੋ ਜੋ ਕਰਨਾ ਹੈ ਹਮ ਇੰਤਜ਼ਾਰ ਕਰੇਂਗੇ”

ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੇ ਚੌਧਰੀ ਚਰਨ ਸਿੰਘ ਨੇ ਵੱਡੇ ਆਗੂਆਂ ਨਾਲ ਰਲ ਕੇ ਦੇਸ਼ ਦੇ ਕਿਸਾਨਾਂ ਤੇ ਕਮਜ਼ੋਰ ਵਰਗਾਂ ਦੀ ਹਾਲਾਤ ਸੁਧਾਰਨ ਵਾਸਤੇ ਜ਼ਿੰਮੇਵਾਰੀ ਨਿਭਾਈ। ਇਹ ਆਗੂ ਪਿੰਡਾਂ ਵਿਚ ਰਹਿਣ ਵਾਲੇ ਸਨ ਜਿਹਨਾਂ ਨੂੰ ਉਹ ਆਪਣਾ ਪਰਿਵਾਰ ਮੰਨਦੇ ਸਨ। ਉਹਨਾਂ ਕਿਹਾ ਕਿ ਇਸੇ ਕਾਰਨ ਦੇਸ਼ ਭਰ ਵਿਚ ਉਹਨਾਂ ਦਾ ਸਨਮਾਨ ਕੀਤਾ ਜਾਂਦਾ ਹੈ। ਸ: ਬਾਦਲ ਨੇ ਚੌਧਰੀ ਓਮ ਪ੍ਰਕਾਸ਼ ਚੌਟਾਲਾ ਤੇ ਅਭੈ ਸਿੰਘ ਚੌਟਾਲਾ ਨੂੰ ਵੀ ਚੌਧਰੀ ਦੇਵੀ ਲਾਲ ਦੀ ਯਾਦ ਵਿਚ ਇੰਨੀ ਵਿਸ਼ਾਲ ਰੈਲੀ ਸਨਮਾਨ ਦਿਵਸ ਦੇ ਰੂਪ ਵਿਚ ਆਯੋਜਿਤ ਕਰਨ ਦੀ ਵਧਾਈ ਦਿੱਤੀ।ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ।

 

Related posts

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਵਿਰੁਧ ਪਰਚਾ ਦਰਜ਼, ਵਿਭਾਗ ਵੀ ਵਾਪਸ ਲਿਆ

punjabusernewssite

ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਲੋਂ 40 ਫਾਇਰ ਬ੍ਰਿਗੇਡ ਬਾਇਕ ਨੂੰ ਹਰੀ ਝੰਡੀ ਦਿਖਾ ਕੇ ਕੀਤੇ ਰਵਾਨਾ

punjabusernewssite

ਹਰਿਆਣਾ ਵਿਧਾਨ ਸਭਾ ਵੱਲੋਂ 13 ਵੱਖ ਵੱਖ ਕਮੇਟੀਆਂ ਦਾ ਗਠਨ

punjabusernewssite