WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸੁਖਬੀਰ ਸਿੰਘ ਬਾਦਲ ਨੇ ਮਾਲਵਾ ਖੇਤਰ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਪਿੰਡ ਬਾਦਲ ਸੱਦੀ ਮੀਟਿੰਗ

ਮੀਟਿੰਗ ਚ ਸੱਤ ਜਿਲਿਆਂ ਦੇ ਢਾਈ ਦਰਜ਼ਨ ਸ਼੍ਰੋਮਣੀ ਕਮੇਟੀ ਮੈਂਬਰ ਪੁੱਜੇ
ਸ਼੍ਰੋਮਣੀ ਅਕਾਲੀ ਦਲ ਦੇ ਹੱਕ ਚ ਖੜਣ ਦਾ ਕੀਤਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ, 6 ਨਵੰਬਰ: ਆਗਾਮੀ 9 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਰਤਸਰ ਸਾਹਿਬ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਤਿਆਰੀਆਂ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅਪਣੀ ਜੱਦੀ ਰਿਹਾਇਸ਼ ਪਿੰਡ ਬਾਦਲ ਵਿਖੇ ਮਾਲਵਾ ਖੇਤਰ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਸੂਤਰਾਂ ਅਨੁਸਾਰ ਮੀਟਿੰਗ ਵਿਚ ਪੁੱਜੇ ਮੈਂਬਰਾਂ ਨੇ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ ’ਚ ਖੜਣ ਦਾ ਵਿਸ਼ਵਾਸ ਦਿਵਾਇਆ। ਦਸਣਾ ਬਣਦਾ ਹੈ ਕਿ ਇਸ ਵਾਰ ਬਾਦਲ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਅੰਦਰੋਂ ਹੀ ਸਖਤ ਟੱਕਰ ਮਿਲ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਬਣਾਇਆ ਹੈ ਜਦੋਂਕਿ ਉਨ੍ਹਾਂ ਦੇ ਮੁਕਾਬਲੇ ਤਿੰਨ ਵਾਰ ਇਸ ਸਰਬਉੱਚ ਸੰਸਥਾ ਦੀ ਪ੍ਰਧਾਨ ਰਹੀ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ ਨੇ ਇਨ੍ਹਾਂ ਚੋਣਾਂ ਲਈ ਪੂਰੇ ਦਮ ਖਮ ਨਾਲ ਉਤਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਬੀਬੀ ਨੂੰ ਮਨਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਕੋਸਿਸ ਕੀਤੀ ਗਈ ਪ੍ਰੰਤੂ ਪਹਿਲੀ ਵਾਰ ਬਾਦਲ ਪਰਿਵਾਰ ਨੂੰ ਸਫਲਤਾ ਨਹੀਂ ਮਿਲੀ, ਜਿਸਦੇ ਚੱਲਦੇ ਬੀਬੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਸਾਬਕਾ ਪ੍ਰਧਾਨ ਬੀਬੀ ਜੰਗੀਰ ਕੌਰ ਵਿਚਕਾਰ ਸਖਤ ਟੱਕਰ ਤੈਅ ਹੈ।
ਉਧਰ ਅੱਜ ਦੀ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਵੀ ਵਿਸ਼ੇਸ਼ ਤੌਰ ਤੇ ਪੁੱਜੇ ਹੋਏ ਸਨ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦੁਆਬੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਮੀਟਿੰਗ ਫਗਵਾੜਾ ਅਤੇ ਮਾਝੇ ਨਾਲ ਸਬੰਧਤ ਮੈਂਬਰਾਂ ਦੀ ਮੀਟਿੰਗ ਅੰਮਿ੍ਰਤਸਰ ਵਿਖੇ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਪੁਆਧ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਚੰਡੀਗਡ੍ਹ ਵਿਖੇ ਮੀਟਿੰਗ ਹੋ ਚੁੱਕੀ ਹੈ। ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂਆਂ ਨੂੰ ਪੂਰਾ ਵਿਸ਼ਵਾਸ ਹੈ ਕਿ ਬਾਦਲ ਵਿਰੋਧੀ ਸਮੂਹ ਅਕਾਲੀ ਦਲਾਂ ਤੋਂ ਇਲਾਵਾ ਭਾਜਪਾ ਅਤੇ ਕਾਂਗਰਸ ਨਾਲ ਜੁੜੇ ਕੁਝ ਆਗੂਆਂ ਵੱਲੋਂ ਬੀਬੀ ਜੰਗੀਰ ਕੌਰ ਲਈ ਅੰਦਰਖਾਤੇ ਲਾਮਬੰਦੀ ਕਰਨ ਦੇ ਬਾਵਜੂਦ ਹਰਜਿੰਦਰ ਸਿੰਘ ਧਾਮੀ ਮੁੜ ਇਸ ਅਹੁਦੇ ਤੇ ਕਾਬਜ਼ ਹੋ ਜਾਣਗੇ। ਹੁਣ ਵੇਖਣਾ ਹੋਵੇਗਾ ਕਿ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਲਗਾਤਾਰ ਹਾਰਾਂ ਦਾ ਮੂੰਹ ਦੇਖ ਰਹੇ ਸ਼੍ਰੋਮਣੀ ਅਕਾਲੀ ਦਲ ਤੇ ਖਾਸਕਰ ਬਾਦਲ ਪਰਿਵਾਰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸਮਝੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਰਤਸਰ ਵਿਖੇ ਆਪਣਾ ਪ੍ਰਭਾਵ ਕਾਇਮ ਰੱਖਣ ਵਿਚ ਕਿੰਨਾ ਕੁ ਕਾਮਯਾਬ ਹੁੰਦਾ ਹੈ ਕਿਉਂਕਿ ਇਸਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਅਤੇ ਵੱਖਰੀ ਹਰਿਆਣਾ ਕਮੇਟੀ ਬਣਨ ਨਾਲ ਦੋਵਾਂ ਸੂਬਿਆਂ ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਧਾਰਮਿਕ ਖੇਤਰ ਵਿੱਚ ਪ੍ਰਭੂਸੱਤਾ ਖਤਮ ਹੁੰਦੀ ਨਜਰ ਆ ਰਹੀ ਹੈ।

Related posts

ਬਠਿੰਡਾ ’ਚ ਕਾਰ ਦੀ ਸਾਈਡ ਨੂੰ ਲੈ ਕੇ ਹੋਏ ਝਗੜੇ ਦੌਰਾਨ ਪੁਲਿਸ ਮੁਲਾਜਮ ਤੋਂ ਪਿਸਤੌਲ ਖੋਹਿਆ

punjabusernewssite

ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਬੱਚਿਆਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੀਆ ਸਾਰੀਆਂ ਸਕੂਲੀ ਬੱਸਾਂ ਦੀ ਚੈਕਿੰਗ ਦੇ ਹੁਕਮ

punjabusernewssite

ਗਹਿਰੀ ਭਾਗੀ ਦੇ ਕਈ ਪਰਿਵਾਰ ਬੀਜੇਪੀ ਚ ਹੋਏ ਸ਼ਾਮਿਲ

punjabusernewssite