WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਸੁਖਬੀਰ ਸਿੰਘ ਬਾਦਲ ਨੇ ਹੋਮੀ ਭਾਭਾ ਕੈਂਸਰ ਇੰਸਟੀਚਿਊਟ ਦੇਸ਼ ਨੂੰ ਸਮਰਪਿਤ ਕਰਨ ’ਤੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਕੈਂਸਰ ਖਿਲਾਫ ਲੜਾਈ ਨੂੰ ਵਿਆਪਕ ਬਣਾਉਣ ਲਈ ਜਲੰਧਰ ਤੇ ਅੰਮਿ੍ਰਤਸਰ ਵਿਚ ਇੰਸਟੀਚਿਊਟ ਦੇ ਸਬ ਸੈਂਟਰ ਖੋਲ੍ਹਣ ਦੀ ਕੀਤੀ ਮੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਹੋਮੀ ਭਾਭਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਨਿਊ ਚੰਡੀਗੜ ਦੇਸ਼ ਨੂੰ ਸਮਰਪਿਤ ਕਰਨ ’ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਮੰਗ ਕੀਤੀ ਕਿ ਪੰਜਾਬ ਦੇ ਲੋਕਾਂ ਨੂੰ ਕੈਂਸਰ ਖਿਲਾਫ ਲੜਾਈ ਵਿਚ ਸਸਤਾ ਤੇ ਮਿਆਰੀ ਇਲਾਜ ਪ੍ਰਦਾਨ ਕਰਨ ਵਾਸਤੇ ਮਾਝਾ ਤੇ ਦੋਆਬਾ ਖੇਤਰ ਵਿਚ ਇੰਸਟੀਚਿਊਟ ਦੇ ਸਬ ਸੈਂਟਰ ਖੋਲ੍ਹੇ ਜਾਣ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ 300 ਬੈਡਾਂ ਦਾ ਕੈਂਸਰ ਹਸਪਤਾਲ ਤੇ ਰਿਸਰਚ ਸੈਂਟਰ ਨਿਊ ਚੰਡੀਗੜ੍ਹ ਜੋ ਉਹਨਾਂ ਦੇ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਭਾਰਤ ਦਾ ਸਭ ਤੋਂ ਵੱਡਾ ਤੇ ਸਰਵੋਤਮ ਹਸਪਤਾਲ ਚਲਾਉਣ ਵਾਲੇ ਟਾਟਾ ਮੈਮੋਰੀਅਲ ਸੈਂਟਰ ਯਾਨੀ ਟੀ ਐਮ ਸੀ ਦਾ 2012 ਵਿਚ ਦੌਰਾ ਕਰਨ ਤੋਂ ਬਾਅਦ ਸ਼ੁਰੂ ਕੀਤਾ ਗਿਆ ਸੀ, ਅੱਜ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅਸੀਂ ਟੀ ਐਮ ਸੀ ਨੂੰ ਇਸ ਗੱਲ ਲਈ ਰਾਜ਼ੀ ਕੀਤਾ ਕਿ ਉਹ ਮੁੰਬਈ ਤੋਂ ਬਾਹਰ ਨਿਊ ਚੰਡੀਗੜ੍ਹ ਵਿਚ ਪਹਿਲੀ ਅਜਿਹੀ ਸੰਸਥਾ ਸ਼ੁਰੂ ਕਰਨ ਤੇ ਅਸੀਂ ਇਸ ਵਾਸਤੇ ਕੇਂਦਰ ਸਰਕਾਰ ਤੋਂ ਪ੍ਰਵਾਨਵੀ ਵੀ ਲੈ ਕੇ ਆਏ ਅਤੇ 2013 ਵਿਚ ਇਸਦਾ ਨੀਂਹ ਪੱਥਰ ਰੱਖਵਾਇਆ।
ਉਹਨਾਂ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਇੰਸਟੀਚਿਊਟ ਵਾਸਤੇ 50 ਏਕੜ ਥਾਂ ਦਿੱਤੀ ਸੀ ਤੇ ਇਹ ਇੰਸਟੀਚਿਊਟ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਸਹੂਲਤ ਦੇਣ ਲਈ ਸ਼ੁਰੂ ਕੀਤੇ ਮੈਡੀਸਿਟੀ ਪ੍ਰਾਜੈਕਟ ਦਾ ਹਿੱਸਾ ਹੈ।ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਕੈਂਸਰ ਖਿਲਾਫ ਲੜਾਈ ਵਿਚ ਮਿਆਰੀ ਇਲਾਜ ਸਸਤੇ ਭਾਅ ਹੋ ਸਕੇਗਾ। ਉਹਨਾਂ ਕਿਹਾ ਕਿ ਨਿਊ ਚੰਡੀਗੜ੍ਹ ਵਿਚ ਇਹ ਸੰਸਥਾ ਬਣਨ ਨਾਲ ਹਜ਼ਾਰਾਂ ਮਰੀਜ਼ਾਂ ਨੂੰ ਲਾਭ ਮਿਲੇਗਾ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਸੂਬੇ ਵਿਚ ਕੈਂਸਰ ਦੇ ਇਲਾਜ ਨੂੰ ਵਿਆਪਕ ਕਰਨ ਲਈ ਜਲੰਧਰ ਤੇ ਅੰਮਿ੍ਰਤਸਰ ਵਿਚ ਇੰਸਟੀਚਿਊਟ ਦੇ ਦੋ ਸਬ ਸੈਂਟਰ ਖੋਲ੍ਹੇ ਜਾਣ। ਉਹਨਾਂ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਫਿਰੋਜ਼ਪੁਰ ਵਿਚ ਪੀ ਜੀ ਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ।ਸਰਦਾਰ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ 10 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨਾਲ ਸਿਹਤ ਖੇਤਰ ਨੂੰ ਤਰਜੀਹ ਦਿੱਤੀ ਸੀ। ਉਹਨਾਂ ਕਿਹਾ ਕਿ ਸੰਗਰੂਰ ਵਿਖੇ ਪੀ ਜੀ ਆਈ ਐਮ ਈ ਆਰ ਚੰਡੀਗੜ੍ਹ ਦਾ ਸੈਟੇਲਾਈਟ ਸੈਂਟਰ ਅਤੇ ਬਠਿੰਡਾ ਵਿਖੇ ਬਾਬਾ ਫਰੀਦ ਹੈਲਥ ਸਾਇੰਸਿਜ਼ ਯੂਨੀਸਿਟੀ ਤੋਂ ਮਾਨਤਾ ਪ੍ਰਾਪਤ ਐਡਵਾਂਸਡ ਕੈਂਸਰ ਇੰਸਟੀਚਿਊਟ ਦੀ ਸਥਾਪਨਾ ਵੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਕੀਤੀ ਸੀ। ਇਸੇ ਤਰੀਕੇ ਪੀ ਆਈ ਐਮ ਐਸ ਜਲੰਧਰ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੀ ਸਥਾਪਨਾ ਵੀ ਇਸੇ ਸਰਕਾਰ ਨੇ ਕੀਤੀ ਸੀ। ਉਹਨਾਂ ਕਿਹਾ ਕਿ ਜਲੰਧਰ ਅਤੇ ਅੰਮਿ੍ਰਤਸਰ ਵਿਚ ਕੈਂਸਰ ਦੇ ਇਲਾਜ ਲਈ ਦੋ ਸਬ ਸੈਂਟਰ ਬਣਾਉਣ ਨਾਲ ਇਸ ਮਾਰੂ ਰੋਗ ਖਿਲਾਫ ਲੜਾਈ ਵਿਚ ਹੋਰ ਮਦਦ ਮਿਲੇਗੀ।

Related posts

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਆਲਮੀ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਦੀ ਸ਼ੁਰੂਆਤ

punjabusernewssite

ਮੁੱਖ ਸਕੱਤਰ ਵੱਲੋਂ ਆਧਾਰ ਕਾਰਡ ਅਧੀਨ ਬੱਚਿਆਂ ਦੀ ਕਵਰੇਜ਼ ਕਰਨ ’ਤੇ ਧਿਆਨ ਕੇਂਦਰਿਤ ਕਰਨ ਦੇ ਨਿਰਦੇਸ਼

punjabusernewssite

ਮੋਦੀ ਸਰਕਾਰ ਵਲੋਂ ਪੰਜਾਬ ਦੇ ਹੱਕਾਂ ’ਤੇ ਇੱਕ ਹੋਰ ਡਾਕਾ!

punjabusernewssite