ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਟਰੱਕ ਯੂਨੀਅਨਾਂ ਬਹਾਲ ਕਰਨ ਦਾ ਐਲਾਨ

Date:

spot_img

ਸੁਖਜਿੰਦਰ ਮਾਨ

ਚੰਡੀਗੜ੍ਹ, 24 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਉਹ ਸਾਰੀਆਂ ਟਰੱਕ ਯੂਨੀਅਨਾਂ ਬਹਾਲ ਕੀਤੀਆਂ ਜਾਣਗੀਆਂ ਜੋ ਕਾਂਗਰਸ ਸਰਕਾਰ ਨੇ ਭੰਗ ਕੀਤੀਆਂ ਸਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਬਿਆਨ ਪੰਜਾਬ ਏਕਤਾ ਟਰਾਂਸਪੋਰਟ ਸੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਰਾਜੂ, ਜੋ ਕਿ ਕਾਂਗਰਸ ਦੇ ਸੀਨੀਅਰ ਅਹੁਦੇਦਾਰ ਸਨ, ਨੂੰ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਏ ਇਕ ਵਿਸ਼ੇਸ਼ ਸਮਾਗਮ ਵਿਚ ਅਕਾਲੀ ਦਲ ਵਿਚ ਸ਼ਾਮਲ ਕਰਵਾਉਣ ਵੇਲੇ ਦਿੱਤਾ। ਉਹਨਾਂ ਦੇ ਨਾਲ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਬਣਾਈ ਮੌਜੂਦਾ ਵਿਵਸਥਾ ਦੇ ਨਾਲ ਸਿੰਡੀਕੇਟ ਬਣ ਗਈਆਂ ਸਨ। ਉਹਨਾਂ ਕਿਹਾ ਕਿ ਟਰੱਕ ਯੂਨੀਅਨਾਂ ਬਹਾਲ ਕਰਨ ਮਗਰੋਂ ਅਸੀਂ ਵਿਸ਼ੇਸ਼ ਕਮੇਟੀਆਂ ਦਾ ਗਠਨ ਕਰਾਂਗੇ ਤਾਂ ਜੋ ਵਾਜਬ ਰੇਟ ਤੈਅ ਕੀਤੇ ਜਾ ਸਕਣ ਜਿਸ ਨਾਲ ਟਰੱਕ ਅਪਰੇਟਰਾਂ ਦੇ ਨਾਲ ਨਾਲ ਵਪਾਰ ਤੇ ਉਦਯੋਗ ਦੇ ਹਿੱਤ ਵੀ ਸੁਰੱਖਿਅਤ ਰਹਿਣ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਸਰਕਾਰ ਟਰੱਕ ਅਪਰੇਟਰਾਂ ਨੁੰ ਸਵਿਕਰ ਵੀ ਪ੍ਰਦਾਨ ਕਰੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੜਕ ’ਤੇ ਕਿਸੇ ਨੂੰ ਰੋਕਿਆ ਨਾ ਜਾ ਸਕੇ।
ਉਹਨਾਂ ਨੇ ਰਾਜਿੰਦਰ ਰਾਜੂ ਨੁੰ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਦਾ ਐਲਾਨ ਵੀ ਕੀਤਾ।
Êਪ੍ਰੋ. ਚੰਦੂਮਾਜਰਾ ਨੇ ਇਸ ਮੌਕੇ ਐਲਾਨ ਕੀਤਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 40 ਹਜ਼ਾਰ ਟਰੱਕ ਅਤੇ 55000 ਟੈਕਸੀਆਂ ਕਬਾੜ ਵਿਚ ਵਿਕ ਗਈਆਂ ਹਨ। ਉਹਨਾਂ ਕਿਹਾ ਕਿ ਹਜ਼ਾਰਾਂ ਟਰੱਕ ਤੇ ਟੈਕਸੀ ਡਰਾਈਵਰ ਕੰਮ ਤੋਂ ਵਹੂਣੇ ਹੋ ਗੲੈ ਹਨ ਅਤੇ ਉਹਨਾਂ ਨੁੰ ਦੋ ਵਕਤ ਦੀ ਰੋਟੀ ਵੀ ਨਸੀਬ ਨਹੀਂ ਹੋ ਰਹੀ ਤੇ ਉਹਨਾਂ ਨੇ ਕਾਂਗਰਸ ਸਰਕਾਰ ਵੱਲੋਂ ਇਹਨਾਂ ਦੀ ਸਾਰ ਨਾ ਲੈਣ ਦੀ ਵੀ ਨਿਖੇਧੀ ਕੀਤੀ।
ਇਸ ਮੌਕੇ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਪਰਮਜੀਤ ਸਿੰਘ ਫਾਜ਼ਿਲਕਾ ਅਤੇ ਗੁਰਬਿੰਦਰ ਸਿੰਘ ਬਿੰਦਰ ਮਨੀਲਾ ਵੀ ਹਾਜ਼ਰ ਸਨ।

spot_img
spot_img

Share post:

Popular

More like this
Related

आज से जगमगाएगा तीसरा सूरजकुंड दिवाली मेला, मुख्यमंत्री नायब सिंह सैनी करेंगे भव्य शुभारंभ

👉विरासत एवं पर्यटन मंत्री डॉ. अरविंद शर्मा की मौजूदगी...

हरियाणा में ऐतिहासिक स्थानों का बनाएंगे नया कॉरिडोर, आमजन को करेंगे जागरूक: मुख्यमंत्री

👉मुख्यमंत्री नायब सिंह सैनी ने हरियाणा विजन 2047 के...

ਵਿਧਾਨ ਸਭਾ ਸੈਸ਼ਨ ਤੋਂ ਭੱਜੀ ਸਰਕਾਰ, ਮੁੱਖ ਮੰਤਰੀ ਅਸਤੀਫ਼ਾ ਦੇਣ: ਪਰਗਟ ਸਿੰਘ

👉ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ...