21 Views
ਪੰਜਾਬੀ ਖ਼ਬਰਸਾਰ ਬਿਉਰੋ
ਅੰਮਿ੍ਰਤਸਰ/ਮੋਗਾ, 5 ਨਵੰਬਰ: ਬੀਤੇ ਕੱਲ ਸਿਵ ਸੈਨਾ ਆਗੂ ਸੁਧੀਰ ਸੂਰੀ ਦੇ ਹੋਏ ਦਿਨ-ਦਿਹਾੜੇ ਕਤਲ ਦੇ ਮਾਮਲੇ ਤੋਂ ਬਾਅਦ ਅੱਜ ਪੰਜਾਬ ਵਿਚ ਸ਼ਾਂਤੀ ਪਰ ਤਣਾਅ ਵਾਲੀ ਸਥਿਤੀ ਬਣੀ ਰਹੀ। ਪੰਜਾਬ ਪੁਲਿਸ ਵਲੋਂ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਨਾਕੇਬੰਦੀ ਤੇ ਚੈਕਿੰਗ ਮੁਹਿੰਮਾਂ ਚਲਾਈਆਂ ਗਈਆਂ। ਇਸ ਦੌਰਾਨ ਮਿ੍ਰਤਕ ਸੂਰੀ ਦੇ ਕਥਿਤ ਕਾਤਲ ਸੰਦੀਪ ਸਿੰਘ ਸੰਨੀ, ਜਿਸਨੂੰ ਬੀਤੇ ਕੱਲ ਹੀ ਪੁਲਿਸ ਨੇ ਮੌਕੇ ’ਤੇ ਗਿ੍ਰਫਤਾਰ ਕਰ ਲਿਆ ਸੀ, ਨੂੰ ਅੱਜ ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਪੁਲਿਸ ਨੂੰ ਪੁਛਗਿਛ ਲਈ ਉਨ੍ਹਾਂ ਦਾ ਸੱਤ ਦਿਨਾਂ ਦਾ ਰਿਮਾਂਡ ਦਿੱਤਾ। ਉਧਰ ਵਾਰਸ ਪੰਜਾਬ ਜਥੇਬੰਦੀ ਦੇ ਆਗੂ ਭਾਈ ਅਮਿ੍ਰਤਪਾਲ ਸਿੰਘ ਨੂੰ ਅੱਜ ਸ਼ਾਮ ਪੁਲਿਸ ਨੇ ਜ਼ਿਲ੍ਹਾ ਮੋਗਾ ਅਧੀਨ ਆਉਂਦੇ ਪਿੰਡ ਸਿੰਘਾਂ ਵਾਲ਼ਾ ਨੇੜੇ ਗੁਰਦਵਾਰਾ ਡੇਰਾ ਭਾਈ ਸੇਵਾ ਵਿੱਚ ਨਜ਼ਰਬੰਦ ਕਰ ਲਿਆ। ਪਤਾ ਲੱਗਿਆ ਹੈ ਕਿ ਉਨ੍ਹਾਂ ਜਲੰਧਰ ’ਚ ਰੱਖੇ ਇੱਕ ਸਮਾਗਮ ਵਿਚ ਜਾਣਾ ਸੀ ਪ੍ਰੰਤੂ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ।