ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 2 ਮਈ: ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ’ਚ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਦਾਈਰ ਪਿਟੀਸ਼ਨ ’ਚ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਹਿਦਾਇਤ ਦਿੱਤੀ ਹੈ ਕਿ ਉਹ ਪਟੀਸਨਰ ਦੇ ਮਾਮਲੇ ’ਚ ਦੋ ਮਹੀਨਿਆਂ ਦੇ ਅੰਦਰ ਫੈਸਲਾ ਲਵੇ। ਫਾਂਸੀ ਦੀ ਸਜਾ ਯਾਫ਼ਤਾ ਭਾਈ ਰਾਜੋਆਣਾ ਪਿਛਲੇ 26 ਸਾਲ ਤੋਂ ਜੇਲ੍ਹ ਵਿਚ ਬੰਦ ਹੈ। ਵਿਸੇਸ ਅਦਾਲਤ ਨੇ ਉਸਨੂੰ ਜੁਲਾਈ 2007 ਵਿੱਚ ਮਹਰੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜਾ ਸੁਣਾਈ ਸੀ। ਮੌਜੂਦਾ ਸਮੇਂ ਪਿਟੀਸ਼ਨਰ ਨੇ ਅਪਣੀ ਪਿਟੀਸ਼ਨ ’ਚ ਦਾਅਵਾ ਕੀਤਾ ਹੈ ਕਿ ਉਹ ਪਿਛਲੇ ਕਰੀਬ 26 ਸਾਲ ਤੋਂ ਜੇਲ੍ਹ ਵਿਚ ਬੰਦ ਹੈ ਤੇ ਉਸਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰ ਦੇਣਾ ਚਾਹੀਦਾ ਹੈ। ਗੌਰਤਲਬ ਹੈ ਕਿ 31 ਅਗਸਤ 1995 ਨੂੰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਕਾਰ ਵਿਚ ਹੋਏ ਬੰਬ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਹਿਤ 16 ਲੋਕ ਮਾਰੇ ਗਏ ਸਨ। ਇਸ ਬੰਬ ਕਾਂਡ ਹੋਰਨਾਂ ਤਂੋ ਇਲਾਵਾ ਪੁਲਿਸ ਕਾਂਸਟੇਬਲ ਦੇ ਤੌਰ ’ਤੇ ਕੰਮ ਕਰਦੇ ਬਲਵੰਤ ਸਿੰਘ ਰਾਜੋਆਣਾ ਨੂੰ ਵੀ ਮੁਜ਼ਰਮ ਠਹਿਰਾਇਆ ਸੀ।
Share the post "ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਚ ਕੇਂਦਰ ਨੂੰ ਦੋ ਮਹੀਨਿਆਂ ਵਿਚ ਫੈਸਲਾ ਲੈਣ ਲਈ ਕਿਹਾ"