ਚੰਡੀਗੜ੍ਹ, 7 ਨਵੰਬਰ: ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਨੇ ਮਾਨਯੋਗ ਸੁਪਰੀਮ ਕੋਰਟ ਦੁਆਰਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਚੁਣੀ ਹੋਈ ਸਰਕਾਰ ਦੇ ਕੰਮ ਵਿੱਚ ਰੁਕਾਵਟ ਪਾਉਣ ’ਤੇ ਪਾਈ ਝਾੜ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸਦੇ ਨਾਲ ਕੇਂਦਰ ਦੀ ਭਾਜਪਾ ਸਰਕਾਰ ਦਾ ਪੰਜਾਬ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਚੇਅਰਮੈਨ ਜੀਦਾ ਨੇ ਕਿਹਾ ਕਿ ਭਾਜਪਾ ਦੇ ਇਸ਼ਾਰਿਆਂ ਉੱਪਰ ਪੰਜਾਬ ਦਾ ਰਾਜਪਾਲ ਵਾਰ ਵਾਰ ਪੰਜਾਬ ਦੇ ਲੋਕਾਂ ਦੁਆਰਾ ਚੁਣੀ ਹੋਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਵਿੱਚ ਰੁਕਾਵਟ ਪੈੰਦਾ ਕਰ ਰਿਹਾ ਹੈ।
ਅਧਿਕਾਰੀਆਂ ਕੋਲੋਂ ਪਰਾਲੀ ਨੂੰ ਜਬਰੀ ਅੱਗ ਲਗਵਾਉਣ ਦੇ ਮਾਮਲੇ ਵਿੱਚ ਦੋ ਗ੍ਰਿਫਤਾਰ
ਚੇਅਰਮੈਨ ਜੀਦਾ ਨੇ ਕਿਹਾ ਕਿ ਜਿੱਥੇ ਭਾਜਪਾ ਰਾਜਪਾਲ ਉੱਪਰ ਪ੍ਰੈਸ਼ਰ ਬਣਾ ਰਹੀ ਹੈ ਉੱਥੇ ਹੀ ਈਡੀ ਦੀ ਆੜ ਵਿੱਚ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਝੂਠੇ ਕੇਸਾਂ ਵਿੱਚ ਚੱਕ ਰਹੀ ਹੈ ਅਤੇ ਦਿੱਲੀ ਤੋਂ ਬਾਅਦ ਭਾਜਪਾ ਨੇ ਇਹ ਕੰਮ ਹੁਣ ਪੰਜਾਬ ਵਿੱਚ ਵੀ ਸ਼ੁਰੂ ਕਰ ਦਿੱਤਾ ਹੈ ਪਰ ਆਮ ਆਦਮੀ ਪਾਰਟੀ ਭਾਜਪਾ ਤੋਂ ਡਰ ਕਿ ਪੰਜਾਬ ’ਤੇ ਦਿੱਲੀ ਦੀ ਜਨਤਾ ਨੂੰ ਚੰਗੀ ਸਿਹਤ ਸਹੂਲਤਾਂ, ਮੁਫ਼ਤ ਬਿਜਲੀ ਅਤੇ ਉੱਚ ਮਿਆਰੀ ਸਿੱਖਿਆ ਵਰਗੀਆਂ ਸਹੂਲਤਾਂ ਬੰਦ ਕਰਨ ਵਾਲੀ ਨਹੀ ਬਲਕਿ ਕਿ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਹਿਮ ਕਦਮ ਚੁੱਕੇਗੀ। ਉੱਥੇ ਹੀ ਚੇਅਰਮੈਨ ਨਵਦੀਪ ਜੀਦਾ ਨੇ ਕਿਹਾ ਕਿ ਜੇਕਰ ਸਾਰੇ ਦੇਸ਼ ਦੇ ਲੋਕ ਆਉਣ ਵਾਲੇ ਸਮੇਂ ਦੌਰਾਨ ਇੱਕਠੇ ਨਾ ਹੋਏ ਤਾਂ ਇਸਦੇ ਬਹੁਤ ਹੀ ਘਾਤਕ ਸਿੱਟੇ ਹੋਣਗੇ ’ਤੇ ਸਾਡੇ ਦੇਸ਼ ਵਿੱਚ ਦਾ ਲੋਕਤੰਤਰ ਖ਼ਤਮ ਹੋ ਜਾਵੇਗਾ।
Share the post "ਸੁਪਰੀਮ ਕੋਰਟ ਵੱਲੋਂ ਰਾਜਪਾਲ ਨੂੰ ਪਾਈ ਝਾੜ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਹੋਇਆ ਨੰਗਾ: ਚੇਅਰਮੈਨ ਜੀਦਾ"