WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਸੂਬਾ ਵਾਸੀਆਂ ਨੂੰ ਵੱਡਾ ਤੋਹਫਾ, 283 ਨਾਗਰਿਕ ਸੇਵਾਵਾਂ ਦੇ ਡਿਜੀਟਲ ਦਸਤਖਤ ਸਰਟੀਫਿਕੇਟ ਮਿਲਣਗੇ: ਮੀਤ ਹੇਅਰ

ਡਿਜੀਟਲ ਸਰਟੀਫਿਕੇਟ ਦੀ ਵੈਧਤਾ ਬਾਰੇ ਪ੍ਰਸਾਸਕੀ ਸੁਧਾਰ ਵਿਭਾਗ ਵੱਲੋਂ ਨੋਟੀਫਿਕੇਸਨ ਜਾਰੀ
ਸੇਵਾ ਕੇਂਦਰ ਦੇ ਪੈਂਡਿੰਗ ਕੇਸ ਤੁਰੰਤ ਖਤਮ ਕਰਨ ਅਤੇ ਡਿਪਟੀ ਕਮਿਸਨਰਾਂ ਨੂੰ ਨਿਰੰਤਰ ਨਿਗਰਾਨੀ ਦੇ ਵੀ ਦਿੱਤੇ ਨਿਰਦੇਸ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 1 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਬਿਨਾਂ ਕਿਸੇ ਖੱਜਲ ਖੁਆਰੀ ਦੇ ਸੁਖਾਲੀਆਂ ਤੇ ਪਾਰਦਰਸੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਪ੍ਰਸਾਸਕੀ ਸੁਧਾਰ ਵਿਭਾਗ ਵੱਲੋਂ ਵੱਡਾ ਫੈਸਲਾ ਲੈਂਦਿਆਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ 283 ਸੇਵਾਵਾਂ ਦੇ ਸਰਟੀਫਿਕੇਟ ਡਿਜੀਟਲ ਦਸਤਖਤਾਂ ਨਾਲ ਬਿਨੈਕਾਰ ਨੂੰ ਘਰ ਬੈਠਿਆਂ ਹੀ ਵੱਟਸਐਪ ਜਾਂ ਈਮੇਲ ਰਾਹੀਂ ਸਰਟੀਫਿਕੇਟ ਮਿਲ ਜਾਵੇਗਾ। ਇਹ ਜਾਣਕਾਰੀ ਪ੍ਰਸਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। 283 ਸੇਵਾਵਾਂ ਦੀ ਡਿਲਵਿਰੀ ਡਿਜੀਟਲ ਕਰਦਿਆਂ ਇਸ ਸਬੰਧੀ ਵਿਭਾਗ ਵੱਲੋਂ ਬਾਕਾਇਦਾ ਨੋਟੀਫਿਕੇਸਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਨਾਂ ਸੇਵਾਵਾਂ ਵਿੱਚ ਜਾਤੀ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਰਿਹਾਇਸੀ ਸਰਟੀਫਿਕੇਟ, ਬੁਢਾਪਾ ਪੈਨਸਨ, ਵਿਆਹ ਸਰਟੀਫਿਕੇਟ, ਅਸਲਾ ਰੀਨਿਊ ਕਰਨਾ, ਜਨਰਲ ਜਾਤੀ ਸਰਟੀਫਿਕੇਟ, ਭਾਰ ਮੁਕਤ ਸਰਟੀਫਿਕੇਟ, ਪਿਛੜਾ ਖੇਤਰ ਸਰਟੀਫਿਕੇਟ ਆਦਿ ਪ੍ਰਮੁੱਖ ਹਨ ਜਿਨਾਂ ਦੀ ਰੋਜਾਨਾ ਜਿੰਦਗੀ ਵਿੱਚ ਲੋਕਾਂ ਨੂੰ ਸਭ ਤੋਂ ਵੱਧ ਲੋੜ ਪੈਂਦੀ ਹੈ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਲੋਕਾਂ ਨੂੰ ਇਕੋ ਸਰਟੀਫਿਕੇਟ ਦੀ ਦੁਬਾਰਾ ਲੋੜ ਪੈਣ ਉਤੇ ਵਾਰ-ਵਾਰ ਗੇੜੇ ਲਗਾਉਣੇ ਪੈਂਦੇ ਸਨ ਜਿਵੇਂ ਕਿ ਕਿਸੇ ਵਿਦਿਆਰਥੀ ਨੂੰ ਦਾਖਲੇ ਲਈ ਜਨਮ ਜਾਂ ਜਾਤੀ ਸਰਟੀਫਿਕੇਟ ਹਾਸਲ ਕਰਨਾ। ਹਰ ਵਾਰ ਸੇਵਾ ਕੇਂਦਰ ਜਾ ਕੇ ਹੌਲੋਗਰਾਮ ਨਾਲ ਦਸਤਖਤ ਕਰਵਾ ਕੇ ਸਰਟੀਫਿਕੇਟ ਹਾਸਲ ਕਰਨਾ ਪੈਂਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਦਿੱਤੇ ਨਿਰਦੇਸਾਂ ਤਹਿਤ ਹੁਣ ਇਨਾਂ 283 ਸੇਵਾਵਾਂ ਵਾਲੇ ਸਰਟੀਫਿਕੇਟ ਲਈ ਇਕ ਵਾਰ ਅਪਲਾਈ ਕਰਨ ਤੋਂ ਬਾਅਦ ਬਿਨੈਕਾਰ ਨੂੰ ਵੱਟਸਐਪ ਜਾਂ ਈਮੇਲ ਰਾਹੀਂ ਘਰ ਬੈਠਿਆਂ ਡਿਜੀਟਲ ਦਸਤਖਤਾਂ ਵਾਲਾ ਸਰਟੀਫਿਕੇਟ ਮਿਲ ਜਾਵੇਗਾ ਅਤੇ ਉਹ ਇਸ ਦੀਆਂ ਆਪਣੀ ਲੋੜ ਅਨੁਸਾਰ ਕਾਪੀਆਂ ਪਿ੍ਰੰਟ ਕਰਵਾ ਸਕਦਾ। ਇਸ ਸਰਟੀਫਿਕੇਟ ਦੀ ਵੈਧ ਹੋਣ ਬਾਰੇ ਪ੍ਰਸਾਸਕੀ ਸੁਧਾਰ ਵੱਲੋਂ ਬਾਕਾਇਦਾ ਨੋਟੀਫਿਕੇਸਨ ਵੀ ਜਾਰੀ ਕਰ ਦਿੱਤਾ ਗਿਆ। ਇਸ ਤੋਂ ਇਲਾਵਾ 93 ਸੇਵਾਵਾਂ ਘਰ ਬੈਠਿਆ ਹੀ ਆਨਲਾਈਨ ਅਪਲਾਈ ਕੀਤੀਆਂ ਜਾ ਸਕਦੀਆਂ ਜਿਸ ਲਈ ਸੇਵਾ ਕੇਂਦਰ ਆਉਣ ਦੀ ਵੀ ਲੋੜ ਨਹੀਂ।ਪ੍ਰਸਾਸਕੀ ਸੁਧਾਰ ਮੰਤਰੀ ਨੇ ਸੇਵਾ ਕੇਂਦਰਾਂ ਵਿੱਚ ਪੈਂਡਿੰਗ ਕੇਸਾਂ ਦੀ ਸਮੀਖਿਆ ਕਰਦਿਆਂ ਜ?ਿਲਾ ਵਾਰ ਮੁਲਾਂਕਣ ਕੀਤਾ ਅਤੇ ਇਨਾਂ ਨੂੰ ਤੁਰੰਤ ਖਤਮ ਕਰਨ ਲਈ ਆਖਿਆ। ਉਨਾਂ ਨਾਲ ਹੀ ਵਿਭਾਗ ਨੂੰ ਆਖਿਆ ਕਿ ਸਮੂਹ ਜ?ਿਲਿਆਂ ਦੇ ਡਿਪਟੀ ਕਮਿਸਨਰਾਂ ਨੂੰ ਸੇਵਾਂ ਕੇਂਦਰਾਂ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਲੋਕਾਂ ਦੀ ਫੀਡਬੈਕ ਹਾਸਲ ਕਰਨ ਦੇ ਵੀ ਨਿਰਦੇਸ ਦਿੱਤੇ।ਇਸ ਤੋਂ ਇਲਾਵਾ ਡਿਜੀਟਲ ਦਸਤਖਤ ਵਾਲੀਆਂ 293 ਸੇਵਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਕੀਤਾ ਜਾਵੇ। ਮੀਟਿੰਗ ਵਿੱਚ ਪ੍ਰਸਾਸਕੀ ਸੁਧਾਰ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੇ ਡਾਇਰੈਕਟਰ ਗਿਰਿਸ ਦਿਆਲਨ ਵੀ ਮੌਜੂਦ ਸਨ।

Related posts

ਭਾਜਪਾ ਤੇ ਸੰਯੁਕਤ ਅਕਾਲੀ ਦਲ ਵਲੋਂ ਪਹਿਲੀ ਅਤੇ ਆਪ ਵਲੋਂ 12ਵੀਂ ਲਿਸਟ ਜਾਰੀ

punjabusernewssite

ਬਿਕਰਮ ਮਜੀਠਿਆ ਵਿਰੁਧ ਲੁਕ ਆਉਟ ਨੋਟਿਸ ਜਾਰੀ

punjabusernewssite

ਮੁੱਖ ਮੰਤਰੀ ਦੇ ਜ਼ਿਲ੍ਹੇ ’ਚ ਕਾਂਗਰਸ ਨੁੰ ਝਟਕਾ, ਕਈ ਕਾਂਗਰਸੀ ਅਕਾਲੀ ਦਲ ’ਚ ਹੋਏ ਸ਼ਾਮਲ

punjabusernewssite