WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਸੂਬਾ ਸਰਕਾਰ ਨਕਲੀ ਬੀਜ਼ਾਂ, ਖਾਦਾਂ ਅਤੇ ਦਵਾਈਆਂ ਨੂੰ ਮੁਕੰਮਲ ਤੌਰ ਤੇ ਕਰੇਗੀ ਖਤਮ : ਕੁਲਦੀਪ ਸਿੰਘ ਧਾਲੀਵਾਲ

ਕਿਹਾ, ਕਿਸਾਨਾਂ ਨੂੰ ਧੋਖੇ ਵਿੱਚ ਰੱਖ ਕੇ ਵੇਚੇ ਗਏ ਗੁਜਰਾਤੀ ਬੀਜ ਦੇ ਮਾਮਲੇ ਦੀ ਹੋਵੇਗੀ ਜਾਂਚ
230 ਟੀਮਾਂ ਵਲੋਂ ਇੱਕੋ ਦਿਨ 757 ਥਾਵਾਂ ਤੇ ਨਰਮੇ ਦੀ ਫ਼ਸਲ ਦਾ ਕੀਤਾ ਸਰਵੇਖਣ
28 ਜੁਲਾਈ ਨੂੰ ਮੁੜ ਨਰਮੇ ਦੀ ਫ਼ਸਲ ਦਾ ਦੌਰਾ ਕਰਕੇ ਲਿਆ ਜਾਵੇਗਾ ਜਾਇਜ਼ਾ
ਕਿਸਾਨਾਂ ਦਾ ਕਿਸੇ ਵੀ ਪ੍ਰਕਾਰ ਨਹੀਂ ਹੋਣ ਦਿੱਤਾ ਜਾਵੇਗਾ ਫ਼ਸਲੀ ਨੁਕਸਾਨ
ਸੁਖਜਿੰਦਰ ਮਾਨ
ਬਠਿੰਡਾ, 12 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ ਭਲਾਈ ਤੇ ਆਧੁਨਿਕ ਤਰੀਕਿਆਂ ਨਾਲ ਖੇਤੀ ਨੂੰ ਹੁਲਾਰਾ ਦੇਣ ਲਈ ਜਿੱਥੇ ਵਿਸ਼ੇਸ਼ ਉਪਰਾਲੇ ਕੀਤਾ ਜਾ ਰਹੇ ਹਨ ਉੱਥੇ ਹੀ ਸੂਬਾ ਸਰਕਾਰ ਨਕਲੀ ਬੀਜ਼ਾਂ, ਖਾਦਾਂ ਅਤੇ ਦਵਾਈਆਂ ਨੂੰ ਮੁਕੰਮਲ ਤੌਰ ਤੇ ਖਤਮ ਕਰੇਗੀ ਅਤੇ ਖੇਤੀ ਸੈਕਟਰ ਵਿਚਲੇ ਹਰ ਮਾਫ਼ੀਏ ਨੂੰ ਨੱਥ ਪਾਈ ਜਾਵੇਗੀ। ਨਰਮਾ ਪੱਟੀ ਦੇ ਕਿਸਾਨਾਂ ਨੂੰ ਧੋਖੇ ਵਿੱਚ ਰੱਖ ਕੇ ਵੇਚੇ ਗਏ ਗੁਜਰਾਤੀ ਬੀਜ ਦੇ ਮਾਮਲੇ ਦੀ ਵੀ ਜਾਂਚ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਅਤੇ ਕਿਸਾਨ ਭਲਾਈ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਅਧੀਨ ਪੈਂਦੇ ਵੱਖ-ਵੱਖ ਪਿੰਡਾਂ ਜੋਧਪੁਰ ਰੋਮਾਣਾ, ਫੁੱਲੋ ਮਿੱਠੀ, ਪੱਕਾ ਕਲਾਂ, ਦੁਨੇਵਾਲਾ, ਤਰਖਾਣਵਾਲੇ ਅਤੇ ਗੁਰੂਸਰਸੈਣੇ ਵਾਲਾ ਦੇ ਖੇਤਾਂ ਚ ਨਰਮੇ ਦੀ ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦੇ ਸਰਵੇਖਣ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਮੁੱਖ ਸਕੱਤਰ ਵਿਕਾਸ ਸ਼੍ਰੀ ਸਰਬਜੀਤ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਡਾਇਰੈਕਟਰ ਖੇਤੀਬਾੜੀ ਸ. ਗੁਰਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀ ਫ਼ਸਲ ਦਾ ਕਿਸੇ ਵੀ ਪ੍ਰਕਾਰ ਦਾ ਕੋਈ ਵੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਨੂੰ ਸਫ਼ਲ ਬਣਾਉਣ ਲਈ ਮੂੰਗੀ ਵਾਂਗ ਮੱਕੀ ਅਤੇ ਹੋਰ ਸਹਾਇਕ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਇਨ੍ਹਾਂ ਫ਼ਸਲਾਂ ਲਈ ਮੰਡੀਕਰਨ ਉੱਤੇ ਜ਼ੋਰ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵਲੋਂ ਉਨ੍ਹਾਂ ਦੇ ਧਿਆਨ ਚ ਲਿਆਉਣ ਤੇ ਕਈ ਪੈਟਰੋਲ ਪੰਪ ਵਿਕਰੇਤਾਵਾਂ ਵਲੋਂ ਕਿਸਾਨਾਂ ਨੂੰ ਲੋੜੀਂਦੀ ਇੱਕ ਵਸਤੂ ਦੇ ਨਾਲ ਕਈ ਹੋਰ ਜਬਰੀ ਵਸਤੂਆਂ ਵੀ ਖਰੀਦਣ ਲਈ ਮਜ਼ਬੂਰ ਕੀਤਾ ਜਾਂਦਾ ਹੈ, ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਅਜਿਹੇ ਵਿਕਰੇਤਾਵਾਂ ਖਿਲਾਫ਼ ਸਖਤ ਕਾਰਵਾਈ ਕਰਕੇ ਉਨ੍ਹਾਂ ਦਾ ਲਾਇਸੰਸ ਰੱਦ ਕੀਤਾ ਜਾਵੇ।
ਇਸ ਉਪਰੰਤ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਅਤੇ ਕਿਸਾਨ ਭਲਾਈ ਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਹਰੇਕ ਪੱਖ ਤੋਂ ਉਨ੍ਹਾਂ ਨਾਲ ਚੱਟਾਨ ਵਾਂਗ ਨਾਲ ਖੜ੍ਹੀ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਗੰਭੀਰ ਸੰਕਟ ਵਿਚੋਂ ਕੱਢਣ ਲਈ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਚੋਂ ਬਾਹਰ ਕੱਢਣ ਅਤੇ ਖੇਤੀਬਾੜੀ ਨੂੰ ਵੱਖ-ਵੱਖ ਆਧੁਨਿਕ ਤਰੀਕਿਆਂ ਨਾਲ ਕਰਨ ਲਈ ਪੰਜਾਬ ਸਰਕਾਰ ਵਲੋਂ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਜਾਰੀ ਹਨ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵਲੋਂ ਨਿਯੁਕਤ ਕੀਤੀਆਂ ਟੀਮਾਂ ਵਲੋਂ ਮੁੜ 28 ਜੁਲਾਈ ਨੂੰ ਨਰਮੇ ਦੀ ਫ਼ਸਲ ਨਾਲ ਸਬੰਧਤ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਜਾਵੇਗਾ।
ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੀ ਰੋਕਥਾਮ ਲਈ ਖੇਤੀਬਾੜੀ ਵਿਭਾਗ ਵਲੋਂ ਤਿੰਨ ਮੈਂਬਰੀ ਫਲਾਇੰਗ ਸਕਿਊਅਰਡ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਜਲਦ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਜਾਵੇਗਾ ਤਾਂ ਜੋ ਆਮ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਵਿਭਾਗ ਵਲੋਂ ਬਣਾਈ ਗਈਆਂ ਵੱਖ-ਵੱਖ 230 ਟੀਮਾਂ ਵਲੋਂ ਅੱਜ 757 ਥਾਵਾਂ ਤੇ ਜਾ ਕੇ ਨਰਮੇ ਦੀ ਫ਼ਸਲ ਦਾ ਸਰਵੇਖਣ ਕੀਤਾ ਗਿਆ, ਜਿਸ ਵਿੱਚ 370 ਥਾਵਾਂ ਤੇ ਚਿੱਟਾ ਮੱਛਰ ਤੇ 14 ਥਾਵਾਂ ਤੇ ਨਾ ਮਾਤਰ ਗੁਲਾਬੀ ਸੁੰਡੀ ਦਾ ਅਸਰ ਦੇਖਣ ਨੂੰ ਮਿਲਿਆ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੋਈ ਵੀ ਵਿਕਰੇਤਾ ਨਕਲੀ ਕੀਟਨਾਸ਼ਕ ਦਵਾਈ ਜਾਂ ਨਿਰਧਾਰਤ ਰੇਟਾਂ ਤੋਂ ਵੱਧ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿੱਚ ਕੈਬਨਿਟ ਮੰਤਰੀ ਵਲੋਂ ਮਾਲਵਾ ਪੱਟੀ ਦੇ ਨਰਮਾ ਬਿਜਾਈ ਕਰਨ ਵਾਲੇ 7 ਜ਼ਿਲ੍ਹਿਆਂ ਬਠਿੰਡਾ ਤੋਂ ਇਲਾਵਾ ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਰਨਾਲਾ, ਫ਼ਰੀਦਕੋਟ ਤੇ ਸੰਗਰੂਰ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਜਿੱਥੇ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਤੋਂ ਬਚਾਉਣ ਲਈ ਹੁਣ ਤੱਕ ਕੀਤੇ ਗਏ ਕਾਰਜਾਂ ਸਬੰਧੀ ਰਿਪੋਰਟ ਹਾਸਲ ਕੀਤੀ ਉੱਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਅਗਲੇ ਦਿਨਾਂ ਚ ਹੋਰ ਵੱਧ ਸਰਗਰਮੀ ਨਾਲ ਵੱਧ ਤੋਂ ਵੱਧ ਕੈਂਪ ਲਗਾ ਕੇ ਕਿਸਾਨਾਂ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਤੋਂ ਛੁਟਕਾਰਾ ਦਿਵਾਉਣ ਲਈ ਲੋੜੀਂਦੇ ਆਦੇਸ਼ ਵੀ ਦਿੱਤੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਪਾਖਰ ਸਿੰਘ, ਸ਼੍ਰੀ ਸੁਖਰਾਜ ਸਿੰਘ ਬਲ, ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ, ਸ਼੍ਰੀ ਤਰਸੇਮ ਪਥਰਾਲਾ, ਐਡਵੋਕੇਟ ਰਾਹੁਲ ਝੂੰਬਾ ਆਦਿ ਤੋਂ ਇਲਾਵਾ ਪੀਏਯੂ ਦੇ ਵਿਗਿਆਨੀ, ਖੇਤੀ ਮਾਹਿਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

Related posts

ਵੀਨੂੰ ਗੋਇਲ ਦਰਜ਼ਨਾਂ ਪ੍ਰਵਾਰਾਂ ਸਹਿਤ ਭਾਜਪਾ ਵਿਚ ਹੋਈ ਸ਼ਾਮਲ

punjabusernewssite

ਆਪ ਆਗੂ ਨਵਦੀਪ ਜੀਦਾ ਨੇ ਵੀ ਦਿੱਤੀ ਵਧਾਈ

punjabusernewssite

ਠੇਕਾ ਮੁਲਾਜਮਾਂ ਨੇ ਮੁੜ ਘੇਰਿਆ ਵਿੱਤ ਮੰਤਰੀ ਦਾ ਕਾਫ਼ਲਾ

punjabusernewssite