ਸਿਹਤ ਬੀਮਾ ਯੋਜਨਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਜਗਪਾਲ ਸਿੰਘ ਭੁੱਲਰ
ਬਾਲਿਆਂਵਾਲੀ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ.ਬਲਵੀਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਬਚਨਵੱਧ ਹੈ।ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਸਰਕਾਰੀ ਹਸਪਤਾਲ ਬਾਲਿਆਂਵਾਲੀ ਵਿਖੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਉਪਰੰਤ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਵੈਨ ਪਿੰਡ-ਪਿੰਡ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਦੱਸੇਗੀ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਯੋਜਨਾ ਅਧੀਨ ਹਰ ਲਾਭਪਾਤਰੀ ਪਰਿਵਾਰ ਨੂੰ ਸਲਾਨਾ 5 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸੁਵਿਧਾ ਹੈ।
ਜੀਵਨ ਸਿੰਘ ਵਾਲਾ ਵਿਖੇ ਸਕੂਲ ਦੇ ਬਰਾਂਡਿਆਂ ਦਾ ਰਸਮੀ ਉਦਘਾਟਨ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ
ਉਹਨਾਂ ਨਸ਼ਿਆਂ ਖਿਲਾਫ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਮਸਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਕਾਨੂੰਨ ਦੇ ਦਾਈਰੇ ਵਿੱਚ ਰਹਿ ਕੇ ਲੋਕਾਂ ਨੂੰ ਸਹਿਯੋਗ ਨਾਲ ਹੀ ਨਸ਼ਿਆਂ ਨੂੰ ਜੜ੍ਹੋਂ ਖਤਮ ਕੀਤਾ ਜਾ ਸਕਦਾ ਹੈ।ਇਸ ਮੌਕੇ ਸਿਵਲ ਸਰਜਨ ਡਾ.ਤੇਜਵੰਤ ਸਿੰਘ ਢਿੱਲੋਂ ਨੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਯੋਗ ਲਾਭਪਾਤਰੀ ਆਪਣਾ ਆਪਣਾ ਸਿਹਤ ਬੀਮਾ ਕਾਰਡ ਅੱਜ ਹੀ ਆਪਣੇ ਨੇੜੇ ਦੇ ਕੌਮਨ ਸਰਵਿਸ ਸੈਟਰ ਤੋਂ ਬਣਾ ਲੈਣ ਤਾਂ ਜੋ ਲੋੜ ਪੈਣ ਤੇ ਕਿਸੇ ਵੇਲੇ ਵੀ ਕੰਮ ਆ ਸਕੇ। ਉਹਨਾਂ ਕਿਹਾ ਕਿ ਜਿਹੜੇ ਲਾਭਪਾਤਰੀ ਆਪਣਾ ਸਿਹਤ ਬੀਮਾ ਕਾਰਡ ਪਹਿਲਾਂ ਹੀ ਬਣਵਾ ਚੁੱਕੇ ਹਨ ਉਹ ਆਪਣੇ ਪਰਿਵਾਰ ਦੇ ਬਾਕੀ ਚਾਰ ਹੋਰ ਮੈਂਬਰਾਂ ਨੂੰ ਇਸ ਸਕੀਮ ਵਿੱਚ ਇਨਰੋਲਡ ਕਰਵਾ ਲੈਣ ਤਾਂ ਜੋ ਲੋੜ ਪੈਣ ਤੇ ਸਕੀਮ ਅਧੀਨ ਬਾਕੀ ਮੈਂਬਰਾਂ ਦਾ ਇਲਾਜ ਵੀ ਕਰਵਾਇਆ ਜਾ ਸਕੇ।
ਬਠਿੰਡਾ ’ਚ ਤੜਕਸਾਰ ਥਾਣੇ ਦੇ ਸੰਤਰੀ ਦੀ ਐਸਐਲਆਰ ਖੋਹ ਕੇ ਭੱਜਣ ਵਾਲੇ ਸਕੋਡਾ ਕਾਰ ਸਵਾਰ ਨੌਜਵਾਨ ਪੁਲਿਸ ਵਲੋਂ ਕਾਬੂ
ਇਸ ਮੌਕੇ ਮੈਡੀਕਲ ਅਫਸਰ ਡਾ.ਕਮਲਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਹਰ ਸਮੇਂ ਤਤਪਰ ਹੈ। ਇਸ ਮੌਕੇ ਜਗਤਾਰ ਸਿੰਘ ਬਲਾਕ ਐਜੂਕੇਟਰ, ਮਨਜੀਤ ਸਿੰਘ ਬਲਾਕ ਐਜੂਕੇਟਰ, ਚੀਫ ਫਾਰਮੇਸ਼ੀ ਅਫਸਰ ਸੁਰਿੰਦਰ ਕੁਮਾਰ, ਫਾਰਮੇਸ਼ੀ ਅਫਸਰ ਨਵਤੇਜ ਸਿੰਘ, ਅਰੋਗਿਆ ਮਿੱਤਰ ਗੁਰਜੋਤ ਸ਼ਰਮਾ, ਸਟਾਫ ਨਰਸ ਸ੍ਰੀਮਤੀ ਗੁਰਦੇਵ ਕੌਰ, ਸਿਹਤ ਸੁਪਰਵਾਈਜਰ ਪਵਨ ਕੁਮਾਰ, ਮਿਸ ਜਰਨੈਲ ਕੌਰ ਨਰਸਿੰਗ ਸਿਸਟਰ, ਸੀ ਐੱਚ ਓ ਡਾ. ਕਮਲਦੀਪ ਸਿੰਘ, ਐੱਲ ਐੱਚ ਵੀ ਸ੍ਰੀਮਤੀ ਪਰਮਜੀਤ ਕੌਰ, ਸਿਹਤ ਕਰਮਚਾਰੀ ਅਵਤਾਰ ਸਿੰਘ, ਬਲਵੀਰ ਸਿੰਘ, ਅਸ਼ੋਕ ਕੁਮਾਰ, ਦੀਪਕ ਗਰਗ, ਅਜੀਤ ਕੁਮਾਰ ਗੈਂਗਮੈਨ, ਸੁਮੀਲ ਕੁਮਾਰ, ਸਤਪਾਲ ਸਿੰਘ, ਹਰਜੀਤ ਸਿੰਘ, ਉਮੇਸ ਕੁਮਾਰ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Share the post "ਸੂਬਾ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵਧ-ਸੁਖਵੀਰ ਸਿੰਘ ਮਾਈਸਰਖਾਨਾ"