ਮੁੱਖ ਮੰਤਰੀ ਮਨੋਹਰ ਲਾਲ ਨੇ ਸ੍ਰੀ ਥੜਾ ਸਾਹਿਬ ਗੁਰੂਦੁਆਰਾ ਜੋੜਿਆ ਵਿਚ ਕੀਤੀ ਹੋਲਾ-ਮੋਹੱਲਾ ਸਮਾਗਮ ਵਿਚ ਸ਼ਿਰਕਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 9 ਮਾਰਚ :ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਵਿਚ ਇਤਿਹਾਸਕ ਗੁਰੂਦੁਆਰਿਆਂ ਨੂੰ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਚਾਲਿਤ ਕੀਤਾ ਜਾਵੇਗਾ, ਇਸ ਦੇ ਲਈ ਜੋ ਵੀ ਸਰਕਾਰ ਤੋਂ ਕਮੇਟੀ ਨੁੰ ਜਰੂਰਤ ਹੋਵੇਗੀ ਤਾਂ ਉਨ੍ਹਾਂ ਦੀ ਸਾਰੀ ਜਰੂਰਤਾਂ ਨੂੰ ਪੂਰਾ ਕੀਤਾ ਜਾਵੇਗਾ। ਇਸ ਦੇ ਲਈ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਸਰਕਾਰ ਦੇ ਜਿਮੇ ਜੋ ਵੀ ਕਾਰਜ ਲਗਾਏਗੀ, ਉਸ ਨੂੰ ਪੂਰਾ ਕੀਤਾ ਜਾਵੇਗਾ।ਮੁੱਖ ਮੰਤਰੀ ਮਨੋਹਰ ਲਾਲ ਬੁੱਧਵਾਰ ਨੂੰ ਗੁਰੂਦੁਆਰਾ ਸ੍ਰੀ ਥੜਾ ਸਾਹਿਬ ਜੋੜਿਆ ਵਿਚ ਪ੍ਰਬੰਧਿਤ ਹੋਲਾ-ਮੋਹੱਲਾ ਸਮਾਗਤ ਵਿਚ ਸ਼ਿਰਕਤ ਕਰ ਰਹੇ ਸਨ। ਸੱਭ ਤੋਂ ਪਹਿਲਾਂ ਉਨ੍ਹਾਂ ਨੇ ਗੁਰੂਦੁਆਰਾ ਸਾਹਿਬ ਵਿਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਲਿਆ। ਇਸ ਮੋਕੇ ’ਤੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਸਿਰੋਪਾ ਭੇਂਟ ਕਰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਮਿਲ ਜੁੱਲ ਕੇ ਕੰਮ ਕਰਾਂਗੇ ਤਾਂ ਬਹੁਤ ਬਰਕਤ ਹੋਵੇਗੀ। ਉਨ੍ਹਾਂ ਨੇ ਹਰਿਆਣਾ ਸਿੱਖ ਗੁਰੂਦਆਰਾ ਪ੍ਰਬੰਧਕ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਊਹ ਹਰ ਸਮੇਂ ਉਨ੍ਹਾਂ ਦੇ ਨਾਲ ਹਨ। ਇਸ ਮੌਕੇ ’ਤੇ ਮੁੱਖ ਮੰਤਰੀ ਨੇ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਮਹਿਲਾਵਾਂ ਦੇ ਉਥਾਨ ਲਈ ਅਨੇਕ ਯੋਜਨਾਵਾਂ ਚਲਾ ਰਹੀ ਹੈ, ਮਹਿਲਾਵਾਂ ਇੰਨ੍ਹਾਂ ਯੋਜਨਾਵਾਂ ਦਾ ਲਾਭ ਚੁੱਕਣ। ਮੁੱਖ ਮੰਤਰੀ ਨੇ ਹੋਲਾ-ਮੋਹੱਲਾ ਸਮਾਗਮ ਦੇ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਤਿਊਹਾਰ ਦੀ ਸ਼ੁਰੂਆਤ ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੀਤੀ। ਹੋਲਾ-ਮੋਹੱਲਾ ਦਾ ਤਿਊਹਾਰ ਬਹਾਦੁਰੀ, ਤਾਕਤ ਦਾ ਤਿਉਹਾਰ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਦੀ ਸ਼ੁਰੂਆਤ ਸਿੱਖਾਂ ਵਿਚ ਬਹਾਦੁਰੀ ਦਾ ਰੰਗ ਭਰਨ ਲਈ ਕੀਤੀ ਸੀ। ਸਾਨੂੰ ਆਪਣੇ ਗੁਰੂਆਂ ਦੇ ਬਲਿਦਾਨ ਨੂੰ ਕਦੀ ਨਹੀਂ ਭੁਲਣਾ ਚਾਹੀਦਾ। ਇਸ ਤਿਊਹਾਰ ਦੇ ਜਰਇਏ ਉਨ੍ਹਾਂ ਨੂੰ ਸਿੱਖਾਂ ਨੂੰ ਵੀਰਤਾ, ਏਕਤਾ ਤੇ ਸ਼ਾਂਤੀ ਦਾ ਸੰਦੇਸ਼ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੇਖਿਆ ਕਿ ਉੱਤਰ ਭਾਰਤ ਵਿਚ ਮੁਗਲਾਂ ਵੱਲੋਂ ਲੋਕਾਂ ’ਤੇ ਵੱਧ ਜੁਲਮ ਕੀਤੇ ਜਾ ਰਹੇ ਹਨ ਤਾਂ ਉਨ੍ਹਾਂ ਦਾ ਮੁਕਾਬਲਾ ਕਰਨ ਲਈ ਉ?ਹਾਂ ਨੇ ਆਪਣੇ ਵੀਰ ਸੈਨਿਕ ਬੰਦਾ ਸਿੰਘ ਬਹਾਦਰ ਨੂੰ ਇਸ ਦੀ ਜਿਮੇਵਾਰੀ ਸੌਂਪੀ। ਉਨ੍ਹਾਂ ਨੇ ਡੱਟ ਕੇ ਮੁਕਾਬਲਾ ਕੀਤਾ ਅਤੇ ਇਸੀ ਖੇਤਰ ਦੇ ਲੌਹਗੜ੍ਹ ਵਿਚ ਆਪਣੀ ਪਹਿਲੀ ਰਾਜਧਾਨੀ ਬਣਾਈ। ਸੰਤ ਨਿਸ਼ਚਲ ਸਿੰਘ ਨੇ ਯਮੁਨਾਨਗਰ ਵਿਚ ਗਰੀਬਾਂ ਦੀ ਸੇਵਾ ਕੀਤੀ ਅਤੇ 1952 ਵਿਚ ਮਹਿਲਾ ਸਿਖਿਆ ਨੂੰ ਪ੍ਰੋਤਸਾਹਨ ਦੈਣ ਦੀ ਆਵਾਜ ਚੁੱਕ ਕੇ ਇੱਥੇ ਮਹਿਲਾ ਵਿਦਿਅਕ ਸੰਸਥਾ ਸਥਾਪਿਤ ਕੀਤੀ। ਸਾਨੂੰ ਅਜਿਹੇ ਮਹਾਨ ਸੰਤ ਦੇ ਦੱਸੇ ਮਾਰਗ ’ਤੇ ਚਲਣਾ ਚਾਹੀਦਾ ਹੈ।ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਬਾਬਾ ਕਰਮਜੀਤ ਸਿੰਘ ਨੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਗੁਰੂ ਦੇ ਸੱਚੇ ਸੇਵਕ ਹਨ। ਉਨ੍ਹਾਂ ਨੇ ਇਸ ਪ੍ਰੋਗ੍ਰਾਮ ਵਿਚ ਪਹੁੰਚ ਕੇ ਇਹ ਸਾਬਤ ਕਰ ਦਿੱਤਾ ਹੈ। ਇਸ ਮੌਕੇ ’ਤੇ ਉਨ੍ਹਾਂ ਨੇ ਭਰੋਸਾ ਦਿਵਾਇਆਕਿ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਸਮਾਜ ਦੀ ਭਲਾਈ ਵਿਚ ਵੀ ਵਧ-ਚੜ ਕੇ ਹਿੱਸ ਲਵੇਗੀ ਅਤੇ ਸਰਕਾਰ ਦਾ ਸਹਿਯੋਗ ਕਰੇਗੀ।ਪੰਜਾਬੀ ਸਾਹਿਤ ਅਕਾਦਮੀ ਹਰਿਆਣਾ ਦੇ ਵਾਇਸ ਚੇਅਰਮੈਨ ਸ. ਗੁਰਵਿਦਰ ਸਿੰਘ ਧਮੀਜਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਹਰਿਆਣਾ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਵਿਚ ਅਹਿਮ ਭੁਮਿਕਾ ਨਿਭਾਈ ਹੈ ਅਤੇ ਅੱਗੇ ਵੀ ਉਨ੍ਹਾਂ ਦਾ ਹਰ ਸੰਭਵ ਸਹਿਯੋਗ ਰਹੇਗਾ। ਉਨ੍ਹਾਂ ਨੇ ਕਿਹਾ ਕਿ ਸਾਰਿਆਂ ਨੂੰ ਸਰਕਾਰ ਦੇ ਨਾਲ ਸਹਿਯੋਗ ਕਰਨ ਦੀ ਜਰੂਰਤ ਹੈ। ਹੋਲਾ-ਮੋਹੱਲਾ ਸਮਾਗਤ ਵਿਚ ਸਿਖਿਆ ਮੰਤਰੀ ਕੰਵਰ ਪਾਲ, ਵਿਧਾਇਕ ਘਨਸ਼ਾਮ ਦਾਸ ਅਰੋੜਾ, ਮੇਅਰ ਮਦਨ ਚੌਹਾਨ, ਭਾਰਪਾ ਜਿਲ੍ਹਾ ਪ੍ਰਧਾਨ ਰਾਜੇਸ਼ ਸਪਰਾ , ਭਾਜਪਾ ਨੇਤਾ ਰਾਮੇਸ਼ਵਰ ਚੌਹਾਨ ਸਮੇਤ ਹੋਰ ਮਾਣਯੋਗ ਵਿਅਕਤੀਆਂ ਨੂੰ ਸਿਰੋਪਾ ਭੇਂਟ ਕਰ ਸਨਮਾਨਿਤ ਕੀਤਾ ਗਿਆ।
Share the post "ਸੂਬਾ ਸਰਕਾਰ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਕਰੇਗੀ ਹਰ ਸੰਭਵ ਸਹਿਯੋਗ – ਮੁੱਖ ਮੰਤਰੀ ਮਨੋਹਰ ਲਾਲ"