1.33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ
ਵਾਲਮਿਕੀ ਭਾਈਚਾਰੇ ਲਈ ਕਮਿਊਨਿਟੀ ਹਾਲ ਹੋਵੇਗਾ ਸਹਾਈ ਸਿੱਧ : ਜਗਰੂਪ ਗਿੱਲ
50 ਅੰਗਹੀਣ ਲਾਭਪਾਤਰੀਆਂ ਨੂੰ ਕਰਵਾਏ ਮੁਫ਼ਤ ਨਕਲੀ ਅੰਗ ਮੁਹੱਈਆ
ਸੁਖਜਿੰਦਰ ਮਾਨ
ਬਠਿੰਡਾ, 31 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਲੀ ਵਾਲੀ ਸੂਬਾ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਵੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 1.33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਮਹਾਂਰਿਸ਼ੀ ਵਾਲਮਿਕੀ ਕਮਿਊਨਿਟੀ ਹਾਲ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿ੍ਰਥਵੀ ਚੈਰੀਟੇਬਲ ਟਰੱਸਟ (ਰਜਿ) ਬਠਿੰਡਾ ਵਲੋਂ ਲੋਕ ਭਲਾਈ ਹਿੱਤ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਇਸ ਵਿਸ਼ੇਸ਼ ਕੈਂਪ ਦੌਰਾਨ ਲੋੜਵੰਦ ਵਿਅਕਤੀਆਂ ਨੂੰ ਜੋ ਨਕਲੀ ਅੰਗ ਮੁਹੱਈਆ ਕਰਵਾਏ ਗਏ, ਉਸ ਨਾਲ ਲੋੜਵੰਦ ਵਿਅਕਤੀਆਂ ਨੂੰ ਬਹੁਤ ਲਾਭ ਮਿਲੇਗਾ। ਇਸ ਮੌਕੇ ਉਨ੍ਹਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਇੱਕ ਖੂਬਸੂਰਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਪੂਰੀ ਤਰਜ਼ੀਹ ਦਿੱਤੀ ਜਾ ਰਹੀ ਹੈ।
ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਦੇ ਮੌਢੇ ਨਾਲ ਮੌਢੇ ਲਗਾ ਕੇ ਖੜੀ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵਲੋਂ ਲੋਕ ਭਲਾਈ ਹਿੱਤ ਜੋ ਵੀ ਪਾਲਿਸੀਆਂ ਬਣਾਈਆਂ ਜਾ ਰਹੀਆਂ ਉਹ ਆਮ ਲੋਕਾਂ ਦੇ ਸੁਝਾਵਾਂ ਤੇ ਸਹੂਲਤਾਂ ਨੂੰ ਮੁੱਖ ਰੱਖ ਕੇ ਹੀ ਬਣਾਈਆਂ ਜਾ ਰਹੀਆਂ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਭਵਿੱਖ ਵਿੱਚ ਜੋ ਵੀ ਸਰਕਾਰੀਆਂ ਨੌਕਰੀਆਂ ਕੱਢੀਆਂ ਜਾਣਗੀਆਂ ਉਨ੍ਹਾਂ ਵਿੱਚ ਅਪਾਹਜ਼ ਕੋਟਾ ਬਰਕਰਾਰ ਰਹੇਗਾ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਅੰਗਹੀਣ ਵਿਅਕਤੀਆਂ ਦੀਆਂ ਪੈਨਸ਼ਨਾਂ ਸਬੰਧੀ ਜੋ ਵੀ ਸਮੱਸਿਆਵਾਂ ਆ ਰਹੀਆਂ ਹਨ ਨੂੰ ਜਲਦ ਹੀ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਧਿਆਨ ਵਿੱਚ ਲਿਆ ਕੇ ਨਿਪਟਾਰਾ ਕੀਤਾ ਜਾਵੇਗਾ।ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਜ਼ੀਰੋ ਟਾਲਰੈਂਸ ਤਹਿਤ ਚੱਲ ਰਹੀ ਹੈ ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋਂ ਭਿ੍ਰਸ਼ਟਾਚਾਰ ਨੂੰ ਮੁਕਤ ਕਰਨ ਲਈ ਹੈਲਪ ਲਾਇਨ ਨੰਬਰ ਵੀ ਜਾਰੀ ਕੀਤਾ ਗਿਆ ਜਿਸ ਦੇ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬੇ ਚ ਅਮਨ ਤੇ ਸ਼ਾਂਤੀ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਧਰਮ ਤੇ ਜਾਤੀਵਾਦ ਉੱਤੇ ਵਿਵਾਦ ਫ਼ੈਲਾਉਣ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸੰਬਧੋਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਬਣਾਇਆ ਗਿਆ ਇਹ ਕਮਿਊਨਿਟੀ ਹਾਲ ਵਾਲਮਿਕੀ ਭਾਈਚਾਰੇ ਬਹੁਤ ਹੀ ਸਹਾਈ ਸਿੱਧ ਹੋਵੇਗਾ। ਇਹ ਕਮਿਊਨਿਟੀ ਹਾਲ ਬਠਿੰਡਾ ਵਾਸੀਆਂ ਲਈ ਧਾਰਮਿਕ ਤੇ ਸਮਾਜਿਕ ਸਮਾਗਮ ਕਰਵਾਉਣ ਲਈ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪਿ੍ਰਥਵੀ ਚੈਰੀਟੇਬਲ ਟਰੱਸਟ (ਰਜਿ) ਵਲੋਂ 50 ਅੰਗਹੀਣ ਲਾਭਪਾਤਰੀਆਂ ਨੂੰ ਮੁਫ਼ਤ ਨਕਲੀ ਅੰਗ ਮੁਹੱਈਆ ਕਰਵਾਏ ਗਏ ਹਨ ਜੋ ਕਿ ਇੱਕ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ, ਕਮਿਸ਼ਨਰ ਨਗਰ ਨਿਗਮ ਮੈਡਮ ਪਲਵੀ, ਆਮ ਆਦਮੀ ਪਾਰਟੀ ਦੇ ਸੂਬਾ ਬੁਲਾਰੇ ਤੇ ਜੁਆਇੰਟ ਸੈਕਟਰੀ ਸ੍ਰੀ ਨੀਲ ਗਰਗ, ਟ੍ਰੇਡ ਵਿੰਗ ਦੇ ਸੂਬਾ ਪ੍ਰਧਾਨ ਸ਼੍ਰੀ ਅਨਿੱਲ ਠਾਕੁਰ, ਸੂਬਾ ਬੁਲਾਰਾ ਨਵਦੀਪ ਸਿੰਘ ਜੀਦਾ, ਲੋਕ ਸਭਾ ਇਚਾਰਜ ਸ਼੍ਰੀ ਰਾਕੇਸ਼ ਪੁਰੀ, ਬਠਿੰਡਾ ਸ਼ਹਿਰੀ ਪ੍ਰਧਾਨ ਸ਼੍ਰੀ ਅਮਿ੍ਰਤਲਾਲ ਅਗਰਵਾਲ, ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮੈਡਮ ਮਨਦੀਪ ਕੌਰ ਰਾਮਗੜੀਆ, ਜ਼ਿਲ੍ਹਾ ਜਰਨਲ ਸਕੱਤਰ ਸੀਆਈਟੀਯੂ ਪ੍ਰਤਿਭਾ ਸ਼ਰਮਾ, ਪਿ੍ਰਥਵੀ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਐਡਵੋਕੇਟ ਮਨਿੰਦਰ ਸਿੰਘ ਚੌਹਾਨ, ਵਾਇਸ ਪ੍ਰਧਾਨ ਜੀਐਸ ਜੋਸ਼ੀ ਤੇ ਸਲਾਹਕਾਰ ਪਿ੍ਰੰਸੀਪਲ ਮਾਨ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਵਰਿੰਦਰ ਸਿੰਘ ਤੋਂ ਇਲਾਵਾ ਵਾਲਮਿਕੀ ਸਭਾ ਤੋਂ ਸਤਿਕਾਰਤ ਨੁਮਾਇੰਦੇ ਸ਼੍ਰੀ ਹੰਸ ਰਾਜ ਭਾਰਤੀ ਚੇਅਰਮੈਨ, ਪ੍ਰਧਾਨ ਸ਼੍ਰੀ ਪ੍ਰਲਾਹਦ ਰਾਏ, ਜਨਰਲ ਸੈਕਟਰੀ ਗੋਰਵ ਨਿਧਾਨੀਆ, ਵਾਇਸ ਚੇਅਰਮੈਨ ਸ਼੍ਰੀ ਵੀਰਭਾਨ, ਵਾਇਸ ਪ੍ਰਧਾਨ ਸ਼੍ਰੀ ਨਵੀਨ ਕੁਮਾਰ, ਸ਼੍ਰੀ ਅਰਜਨ ਸਿੰਘ, ਸ਼੍ਰੀ ਵਿੱਕੀ ਅਤੇ ਸ਼੍ਰੀ ਕਿ੍ਰਸ਼ਨ ਗੋਪਾਲ ਆਦਿ ਸ਼ਖਸ਼ੀਅਤਾਂ ਹਾਜ਼ਰ ਸਨ।
ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ : ਡਾ. ਬਲਜੀਤ ਕੌਰ
2 Views