Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਸੂਬੇ ਦੀਆਂ ਜੇਲ੍ਹਾਂ ਵਿੱਚੋਂ ਵੀ.ਆਈ.ਪੀ. ਸੱਭਿਆਚਾਰ ਖਤਮ ਹੋਵੇਗਾ: ਭਗਵੰਤ ਮਾਨ

4 Views

ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਖਿਲਾਫ ਕਾਰਵਾਈ ਵਿੱਢੀ, 50 ਦਿਨਾਂ ਵਿੱਚ 710 ਮੋਬਾਈਲ ਫੋਨ ਕੀਤੇ ਜ਼ਬਤ
ਸੁਖਜਿੰਦਰ ਮਾਨ
ਚੰਡੀਗੜ੍ਹ, 14 ਮਈ: ਜੇਲ੍ਹਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਜੇਲ੍ਹਾਂ ਵਿੱਚੋਂ 710 ਮੋਬਾਈਲ ਫੋਨ ਬਰਾਮਦ ਕੀਤੇ ਹਨ।ਇਸ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ 16 ਮਾਰਚ ਤੋਂ 10 ਮਈ ਤੱਕ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਕੈਦੀਆਂ ਤੋਂ 710 ਦੇ ਕਰੀਬ ਮੋਬਾਈਲ ਫੋਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ 16 ਮਾਰਚ ਤੋਂ 31 ਮਾਰਚ ਤੱਕ 166 ਮੋਬਾਈਲ ਫੋਨ ਬਰਾਮਦ ਕੀਤੇ ਗਏ, ਜਦੋਂ ਇਕ ਤੋਂ 30 ਅਪ੍ਰੈਲ ਤੱਕ 354 ਮੋਬਾਈਲ ਬਰਾਮਦ ਹੋਏ। ਇਸ ਤੋਂ ਇਲਾਵਾ ਇਕ ਤੋਂ 10 ਮਈ ਤੱਕ ਕੀਤੀ ਕਾਰਵਾਈ ਦੌਰਾਨ 190 ਮੋਬਾਈਲ ਫੋਨ ਫੜੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਮੋਬਾਈਲ ਫੋਨਾਂ ਦੀ ਵਰਤੋਂ ਗੈਂਗਸਟਰ/ਸਮਗਲਰ ਜੇਲ੍ਹਾਂ ਤੋਂ ਆਪਣੀਆਂ ਕਾਰਵਾਈਆਂ ਚਲਾਉਣ ਲਈ ਕਰਦੇ ਸਨ।
ਮੁੱਖ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਨਾਮ ਉਤੇ ਇਹ ਫੋਨ ਨੰਬਰ ਚੱਲ ਰਹੇ ਹਨ, ਉਨ੍ਹਾਂ ਨੂੰ ਫੜਨ ਲਈ ਜਾਂਚ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਸਖਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਜੇਲ੍ਹਾਂ ਵਿੱਚੋਂ ਮੋਬਾਈਲ ਬਰਾਮਦ ਹੋਏ ਹਨ, ਉਨ੍ਹਾਂ ਦੇ ਅਧਿਕਾਰੀਆਂ ਤੇ ਸਟਾਫ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇਲ੍ਹਾਂ ਵਿੱਚੋਂ ਵੀ.ਆਈ.ਪੀ. ਸੱਭਿਆਚਾਰ ਨੂੰ ਜੜ੍ਹੋਂ ਮਿਟਾਉਣ ਲਈ ਪੰਜਾਬ ਸਰਕਾਰ ਨੇ ਸਾਰੇ ਵੀ.ਆਈ.ਪੀ. ਸੈੱਲਾਂ ਨੂੰ ਖਤਮ ਕਰਨ ਅਤੇ ਇਨ੍ਹਾਂ ਨੂੰ ਪ੍ਰਬੰਧਕੀ ਬਲਾਕਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜੇਲ੍ਹਾਂ ਵਿੱਚ ਬੰਦੀ ਹਨ, ਉਨ੍ਹਾਂ ਨੂੰ ਅਦਾਲਤਾਂ ਨੇ ਕਾਨੂੰਨ ਤੋੜਨ ਬਦਲੇ ਸਜ਼ਾਵਾਂ ਦਿੱਤੀਆਂ ਹਨ ਅਤੇ ਉਹ ਜੇਲ੍ਹਾਂ ਵਿੱਚ ਬੈਠੇ ਹੋਏ ਸਹੂਲਤਾਂ ਦਾ ਆਨੰਦ ਨਹੀਂ ਮਾਣ ਸਕਦੇ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਨੂੰ ਹੁਣ ਅਸਲ ਵਿੱਚ ਸੁਧਾਰ ਘਰ ਬਣਾਇਆ ਜਾਵੇਗਾ, ਜਿੱਥੇ ਅਪਰਾਧੀਆਂ ਨੂੰ ਆਪਣੇ ਕੀਤੇ ਗੁਨਾਹਾਂ ਦੀ ਅਸਲ ਮਾਇਨਿਆਂ ਵਿੱਚ ਸਜ਼ਾ ਭੁਗਤਣੀ ਪਵੇਗੀ।

Related posts

ਨਗਰ ਨਿਗਮ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ, ਦੋ ਦਰਜਨ ਕੌਂਸਲਰ ‘ਆਪ’ ਵਿੱਚ ਸਾਮਲ

punjabusernewssite

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਐਡਵਾਈਜਰੀ ਬੋਰਡ ਅਤੇ ਐਗਜੀਕਿਊਟਿਵ ਕਮੇਟੀ ਦਾ ਐਲਾਨ

punjabusernewssite

ਖੇਤੀਬਾੜੀ ਮੰਤਰੀ ਜਥੇਦਾਰ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

punjabusernewssite