ਰੋਸ਼ ਪ੍ਰਦਰਸ਼ਨ ਜਿਲ੍ਹਾ ਬਠਿੰਡਾ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚੇ ਅਧਿ ਅਪਕਾ ਨੇ ਰੋਸ਼ ਪ੍ਰਦਰਸਨ ਕੀਤਾ
ਪੰਜਾਬੀ ਖ਼ਬਰਸਾਰ ਬਿਉਰੋ
ਸੰਗਰੂਰ, 8 ਜਨਵਰੀ: ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੱਦੇ ਹੇਠ ਹਜਾਰਾਂ ਅਧਿਆਪਕਾ ਅਤੇ ਰਿਟਾਇਰਡ ਅਧਿਆਪਕਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਵਿਖੇ ਕੋਠੀ ਦੇ ਅੱਗੇ ਛੇਵਾਂ ਪੇ ਕਮਿਸ਼ਨ ਲਾਗੂ ਕਰਵਾਉਣ ਲਈ ਵਿਸ਼ਾਲ ਧਰਨਾ ਦਿੱਤਾ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਐਨ ਐਨ ਸੈਣੀ ਅਤੇ ਰਿਟਾਇਰਡ ਅਧਿਆਪਕ ਯੂਨੀਅਨ ਦੇ ਆਗੂ ਗੁਰਚਰਨ ਸਿੰਘ ਚਾਹਲ ਨੇ ਕਿਹਾ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਕਾਨੂੰਨੀ ਪੈਰਿਟੀ ਹੋਣ ਦੇ ਬਾਵਜੂਦ ਹਲੇ ਤੱਕ ਪੰਜਾਬ ਸਰਕਾਰ ਨੇ ਛੇਵਾਂ ਪੇ ਕਮਿਸ਼ਨ ਨਹੀ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਇਹਨਾਂ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਨੂੰ ਸਰਕਾਰੀ ਸਕੂਲਾਂ ਵਾਂਗ ਸਾਰੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ। ਲੇਕਿਨ ਇਸਦੇ ਬਾਵਜੂਦ ਹਲੇ ਤੱਕ ਨਾ ਤਾਂ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਹੈ ਨਾ ਹੀ ਹੋਰ ਮੰਗਾਂ ਵੱਲ ਕੋਈ ਧਿਆਨ ਦਿੱਤਾ ਹੈ। ਉਹਨਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਹੀ ਉਹਨਾਂ ਦੀਆ ਜਾਇਜ਼ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਵਿੱਚ ਗੁਰੇਜ਼ ਨਹੀਂ ਕਰਨਗੇ। ਅਤੇ 15 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਸੂਬਾ ਪੱਧਰੀ ਰੈਲੀਕੀਤੀ ਜਾਵੇਗੀ। ਇਸ ਮੌਕੇ ਪੰਜਾਬ ਦੇ ਵੱਖ ਵੱਖ ਜਿਲਿਆ ਤੋਂ ਆਏ ਅਧਿਆਪਕਾ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਗੁਰਮੀਤ ਸਿੰਘ ਨਵਾਂ ਸ਼ਹਿਰ, ਗੁਰਮੀਤ ਸਿੰਘ ਮਦਨੀਪੁ ਰ ਲੁਧਿਆਣਾ, ਕੇ ਕੇ ਜੋਸ਼ੀ , ਮਾਨ ਸਿੰਘ ਬਠਿੰਡਾ, ਰਮੇਸ਼ ਚੰਦ ਸ਼ਾਸਤਰੀ ਸ੍ਰੀ ਆਨੰਦਪੁਰ ਸਾਹਿਬ, ਆਦਿ ਨੇ ਸੰਬੋਧਨ ਕੀਤਾ। ਧਰਨੇ ਵਿੱਚ ਜਿਲ੍ਹਾ ਬਠਿੰਡਾ ਤੋਂ ਜਿਲ੍ਹਾ ਯੂਨੀਅਨ ਪ੍ਰਧਾਨ ਸ੍ਰੀ ਕਾਂਤ ਸ਼ਰਮਾ ਦੀ ਅਗਵਾਈ ਵਿੱਚ ਪਵਨ ਸ਼ਾਸਤਰੀ, ਜਸਪਾਲ ਜੱਸੀ, ਨਾਜਰ ਸਿੰਘ, ਕੁਲਦੀਪ ਸਿੰਘ, ਪ੍ਰਿੰਸੀਪਲ ਜਗਤਾਰ ਸਿੰਘ, ਪ੍ਰਿੰਸੀਪਲ ਵਿਕਰਮਜੀਤ ਸਿੰਘ ਤਲਵੰਡੀ ਸਾਬੋ, ਰਾਜਪਾਲ ਸਿੰਘ, ਮਾਨ ਸਿੰਘ, ਰਤਨ ਸ਼ਰਮਾ, ਅਸ਼ੋਕ ਸ਼ਾਸਤਰੀ, ਦੀਪਕ ਸਿੰਗਲਾ, ਸਤੀਸ਼ ਸ਼ਰਮਾ, ਪ੍ਰਮੋਦ ਕੁਮਾਰ, ਰਾਜੇਸ਼ ਸ਼ਰਮਾ, ਪ੍ਰਿੰਸੀਪਲ ਸੁਜਾਤਾ ਗੁਪਤਾ, ਮੈਡਮ ਉਰਮਿਲ ਗਰਗ, ਸੀਮਾ ਗੋਇਲ, ਸੁਨੀਤਾ ਸ਼ਰਮਾ, ਰਾਜ ਰਾਣੀ, ਕਿਰਨ ਗੁਪਤਾ, ਹੂਤਾਕਸ਼ੀ ਗੁਪਤਾ, ਰੀਤੂ ਗਰਗ, ਮੋਨਿਕਾ ਗੋਇਲ, ਕਮਲੇਸ਼ ਕੁਮਾਰੀ, ਰੇਨੂੰ ਗੋਇਨਕਾ ਆਦਿ ਸ਼ਾਮਿਲ ਹੋਏ। ਉਕਤ ਜਾਣਕਾਰੀ ਯੂਨੀਅਨ ਦੇ ਮੀਡੀਆ ਇੰਚਾਰਜ ਪਵਨ ਸ਼ਾਸਤਰੀ ਨੇ ਦਿੱਤੀ।
Share the post "ਸੂਬੇ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂ ਵੱਲੋਂ ਮੁੱਖਮੰਤਰੀ ਦੀ ਕੋਠੀ ਅੱਗੇ ਵਿਸ਼ਾਲ"