ਸੂਬੇ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ; 336 ਬੈਂਚਾਂ ਨੇ ਕੀਤੀ 1,45,779 ਕੇਸਾਂ ਦੀ ਸੁਣਵਾਈ

Date:

spot_img

ਸੁਖਜਿੰਦਰ ਮਾਨ
ਚੰਡੀਗੜ੍ਹ, 14 ਮਈ: ਪੰਜਾਬ ਭਰ ਵਿੱਚ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਕੁੱਲ 336 ਬੈਂਚਾਂ ਨੇ 1,45,779 ਕੇਸਾਂ ਦੀ ਸੁਣਵਾਈ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਅਰੁਣ ਗੁਪਤਾ, ਜ਼ਿਲ੍ਹਾ ਤੇ ਸੈਸਨ ਜੱਜ-ਕਮ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਸ੍ਰੀ ਤੇਜਿੰਦਰ ਸਿੰਘ ਢੀਂਡਸਾ ਦੀ ਦੂਰਅੰਦੇਸੀ ਅਗਵਾਈ ਹੇਠ ਲਗਾਈ ਗਈ ਇਸ ਕੌਮੀ ਲੋਕ ਅਦਾਲਤ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਲੇਬਰ ਦੇ ਮਾਮਲੇ, ਅਪਰਾਧਿਕ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ ਦੀਆਂ ਰੱਦ/ਲਾਪਤਾ ਰਿਪੋਰਟਾਂ ਆਦਿ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ‘ਤੇ ਸੁਣਵਾਈ ਕੀਤੀ ਗਈ ਅਤੇ ਪਾਰਟੀਆਂ ਦੀ ਸਹਿਮਤੀ ਨਾਲ ਅਵਾਰਡ ਪਾਸ ਕੀਤੇ ਗਏ। ਮੈਂਬਰ ਸਕੱਤਰ ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦਾਂ ਨੂੰ ਕਾਨੂੰਨੀ ਸੇਵਾਵਾਂ ਦੇਣ ਲਈ ਟੌਲ ਫਰੀ ਨੰਬਰ-1968 ਚਲਾਇਆ ਜਾ ਰਿਹਾ ਹੈ ਅਤੇ ਹਰ ਲੋੜਵੰਦ ਵਿਅਕਤੀ, 24 ਘੰਟੇ ਉਪਲਬਧ ਰਹਿਣ ਵਾਲੇ ਇਸ ਟੌਲ ਫਰੀ ਨੰਬਰ 1968 ‘ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੀਗਲ ਸਰਵਿਸਿਜ ਅਥਾਰਟੀ ਐਕਟ, 1987 ਤਹਿਤ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘टीबी मुक्त भारत’ के संकल्प को सशक्त कर रहा हरियाणा : आरती सिंह राव

Haryana News: हरियाणा की स्वास्थ्य मंत्री आरती सिंह राव...

विभाजन के बाद हरियाणा आए विस्थापितों ने प्रदेश की सांस्कृतिक विरासत को किया समृद्ध: राव इंद्रजीत सिंह

👉गुरुग्राम में आयोजित हुआ विभाजन विभीषिका स्मृति दिवस का...

विभाजन विभिषिका की घटनाओं को इतिहास में संजोय रखें- केन्द्रीय मंत्री मनोहर लाल

👉युवाओं को जागरूक करने के लिए राष्ट्रीय पाठयक्रमों में...