ਸੂਬੇ ਵਿੱਚ ਪਾਲਤੂ ਜਾਨਵਰਾਂ ਦੀਆਂ ਦੁਕਾਨਾਂ ਤੇ ਡੌਗ ਬ੍ਰੀਡਰਜ਼ ਨੂੰ ਕੀਤਾ ਜਾਵੇਗਾ ਰਜਿਸਟਰਡ:ਗੁਰਮੀਤ ਸਿੰਘ ਖੁੱਡੀਆਂ

Date:

spot_img

ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 27 ਜੁਲਾਈ:ਪਸ਼ੂਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਪ੍ਰਤੀ ਬੇਰਹਿਮੀ ਭਰੇ ਵਤੀਰੇ ਨੂੰ ਰੋਕਣ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਦੇਸ਼ ਦਿੱਤੇ ਹਨ ਕਿ ਪਾਲਤੂ ਜਾਨਵਰਾਂ ਦੀਆਂ ਸਾਰੀਆਂ ਦੁਕਾਨਾਂ ਅਤੇ ਡੌਗ ਬ੍ਰੀਡਰਜ਼ ਨੂੰ ਪੰਜਾਬ ਰਾਜ ਪਸ਼ੂ ਭਲਾਈ ਬੋਰਡ ਨਾਲ ਰਜਿਸਟਰਡ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।ਇੱਥੇ ਪੰਜਾਬ ਭਵਨ ਵਿਖੇ ਰਾਜ ਪਸ਼ੂ ਭਲਾਈ ਬੋਰਡ ਦੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਜਿਸਟਰੇਸ਼ਨ ਦੀ ਪ੍ਰਕਿਰਿਆ ਜਲਦ ਤੋਂ ਜਲਦ ਸ਼ੁਰੂ ਕਰਨ ਦੀ ਹਦਾਇਤ ਕੀਤੀ।ਲੋਕਾਂ ਨੂੰ ਅਵਾਰਾ ਪਸ਼ੂਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਮਨੁੱਖਾਂ ਤੇ ਜਾਨਵਰਾਂ ਦਰਮਿਆਨ ਦਿਆਲਤਾ ਵਾਲੇ ਰਿਸ਼ਤੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਾਨਵਰਾਂ ਪ੍ਰਤੀ ਹਮਦਰਦੀ ਵਾਲਾ ਵਤੀਰਾ ਅਪਨਾਉਣ ਵਾਸਤੇ ਵਿਭਾਗ ਦੇ ਅਧਿਕਾਰੀਆਂ ਨੂੰ ਸੈਮੀਨਾਰ, ਲੈਕਚਰ ਕਰਵਾਉਣ ਤੋਂ ਇਲਾਵਾ ਸੋਸ਼ਲ ਮੀਡੀਆ ਮੁਹਿੰਮ ਚਲਾਉਣ ਲਈ ਵੀ ਕਿਹਾ। ਅਵਾਰਾ ਪਸ਼ੂਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ‘ਤੇ ਚਾਨਣਾ ਪਾਉਂਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪਸ਼ੂਆਂ ‘ਤੇ ਅੱਤਿਆਚਾਰ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਸੁਸਾਇਟੀਜ਼ ਫਾਰ ਪ੍ਰੀਵੈਂਸ਼ਨ ਆਫ਼ ਕ੍ਰਿਊਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦਾ ਗਠਨ ਕੀਤਾ ਗਿਆ ਹੈ ਅਤੇ ਇਹ ਸੁਸਾਇਟੀਆਂ ਜਾਨਵਰਾਂ ਦੀ ਭਲਾਈ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਸੂਬੇ ਵਿੱਚ 471 ਦੇ ਕਰੀਬ ਰਜਿਸਟਰਡ ਗਊਸ਼ਾਲਾਵਾਂ ਹਨ, ਜਦੋਂਕਿ ਅਵਾਰਾ ਪਸ਼ੂਆਂ ਦੇ ਮੁੜ ਵਸੇਬੇ ਲਈ ਸੂਬਾ ਸਰਕਾਰ ਵੱਲੋਂ 20 ਕੈਟਲ ਪੌਂਡ ਵੀ ਬਣਾਏ ਗਏ ਹਨ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਪਸ਼ੂ ਪਾਲਣ ਡਾ. ਰਾਮਪਾਲ ਮਿੱਤਲ, ਜੁਆਇੰਟ ਸਕੱਤਰ ਰਾਕੇਸ਼ ਕੁਮਾਰ, ਆਈ.ਐਫ.ਐਸ. ਸ੍ਰੀ ਟੀ. ਗਨਾਨਾ, ਜੁਆਇੰਟ ਡਾਇਰੈਕਟਰ ਡਾ. ਸੰਗੀਤਾ ਤੂਰ, ਜੁਆਇੰਟ ਡਾਇਰੈਕਟਰ ਡਾ. ਜੀ.ਐਸ. ਬੇਦੀ, ਏ.ਡਬਲਿਊ.ਬੀ.ਆਈ. ਡਾ. ਐਸ. ਭਰਤ ਕੁਮਾਰ, ਐਡਵੋਕੇਟ ਸਿਮਰਨਜੀਤ ਕੌਰ, ਸੁਖਵੰਤ ਸਿੰਘ ਗਿੱਲ, ਨੰਦਨੀ ਕੱਕੜ ਅਤੇ ਡਾ. ਪੁਨੀਤ ਮਲਹੋਤਰਾ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img

Share post:

Popular

More like this
Related

Patiala Police ਵੱਲੋਂ ਲੁੱਟਾਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਬਰ 10 ਪਿਸਟਲਾਂ ਸਮੇਤ ਕਾਬੂ

Patiala News: Patiala Police ਵੱਲੋਂ ਮਾੜੇ ਅਨਸਰਾਂ ਵਿਰੁਧ ਵਿੱਢੀ...

Mission Clean Punjab; ਮਾਨਸੂਨ ਤੋਂ ਪਹਿਲਾਂ ਮੀਂਹ ਦੇ ਪਾਣੀ ਦੀ ਸੁਚਾਰੂ ਨਿਕਾਸੀ ਯਕੀਨੀ ਬਣਾਉਣ ਲਈ ਪੰਪਿੰਗ ਸਟੇਸ਼ਨ ਤਿਆਰ

👉ਨਗਰ ਨਿਗਮ ਬਠਿੰਡਾ ਦੀਆਂ ਟੀਮਾਂ ਵੱਲੋਂ ਗਿੱਲੇ ਅਤੇ ਸੁੱਕੇ...

हरियाणा की आईटीआई में शुरू होंगे चीनी मिलों से जुड़े विशेष पाठ्यक्रम

👉मुख्य सचिव ने की समीक्षा बैठक,युवा सशक्तिकरण एवं उद्यमिता...