ਸੜਕ ਹਾਦਸੇ ‘ਚ ਪੰਚਾਇਤ ਸੰਮਤੀ ਮੈਂਬਰ ਦੀ ਹੋਈ ਦਰਦਨਾਕ ਮੌਤ

Date:

spot_img
ਬਠਿੰਡਾ, 24 ਨਵੰਬਰ: ਬੀਤੀ ਦੇਰ ਸ਼ਾਮ ਸਥਾਨਕ ਮਾਨਸਾ ਰੋਡ ‘ਤੇ ਸਥਿਤ ਓਵਰਬ੍ਰਿਜ ਉਪਰ ਜ਼ਿਲ੍ਹੇ ਦੇ ਇਕ ਪੰਚਾਇਤ ਸੰਮਤੀ ਮੈਂਬਰ ਦੀ ਦਰਦਨਾਕ ਮੌਤ ਹੋਣ ਦੀ ਖਬਰ ਮਿਲੀ ਹੈ। ਘਟਨਾ ਦੇ ਵਿੱਚ ਮ੍ਰਿਤਕ ਦਾ ਸਰੀਰ ਬੁਰੀ ਤਰ੍ਹਾਂ ਫਿਸ ਗਿਆ, ਜਿਸਦੇ ਚਲਦੇ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਨਜ਼ਦੀਕੀ ਪਿੰਡ ਗੋਬਿੰਦਪੁਰਾ ਦੇ ਬਲਵਿੰਦਰ ਸਿੰਘ 55 ਸਾਲ ਦੇ ਤੌਰ ‘ਤੇ ਹੋਈ ਹੈ। ਉਹ ਗੋਬਿੰਦਬਰਾ ਜੋਨ ਤੋਂ ਬਤੌਰ ਪੰਚਾਇਤ ਸੰਮਤੀ ਮੈਂਬਰ ਸਨ।
ਪਤਾ ਚੱਲਿਆ ਹੈ ਕਿ ਬਲਵਿੰਦਰ ਸਿੰਘ ਘਰ ਦਾ ਗੁਜ਼ਾਰਾ ਚਲਾਉਣ ਲਈ ਮਾਨਸਾ ਰੋਡ ‘ਤੇ ਸਥਿਤ ਗਰੋਥ ਸੈਂਟਰ ਵਿੱਚ ਇੱਕ ਫੈਕਟਰੀ ਉੱਪਰ ਬਤੌਰ ਸੁਰੱਖਿਆ ਗਾਰਡ ਕੰਮ ਕਰਦਾ ਸੀ। ਘਟਨਾ ਸਮੇਂ ਕਰੀਬ ਸਾਢੇ 6 ਵਜੇ ਉਹ ਆਪਣੀ ਡਿਊਟੀ ਤੋਂ ਵਾਪਸ ਪਿੰਡ ਗੋਬਿੰਦਪੁਰਾ ਵੱਲ ਮੋਟਰਸਾਈਕਲ ‘ਤੇ ਜਾ ਰਹੇ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੀ ਕਿਸੇ ਤੇਜ਼ ਰਫਤਾਰ ਕਾਰ ਵੱਲੋਂ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਬੁਰੀ ਤਰ੍ਹਾਂ ਕੁਚਲ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਕਾਰ ਚਾਲਕ ਸਮੇਤ ਕਾਰ ਫਰਾਰ ਹੋ ਗਿਆ।
ਇਸ ਮਾਮਲੇ ਦੀ ਥਾਣਾ ਕੋਤਵਾਲੀ ਅਧੀਨ ਪੈਂਦੀ ਸਿਵਿਲ ਹਸਪਤਾਲ ਚੌਕੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪ੍ਰੰਤੂ ਹਾਲੇ ਤੱਕ ਕਾਰ ਚਾਲਕ ਦਾ ਪਤਾ ਨਹੀਂ ਲੱਗ ਸਕਿਆ। ਉਧਰ ਪਿੰਡ ਹਰੰਗਪੁਰਾ ਦੇ ਸਰਪੰਚ ਅਤੇ ਬਲਵਿੰਦਰ ਸਿੰਘ ਦੇ ਨਜ਼ਦੀਕੀ ਨਮਤੇਜ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਥਾਂ ਥਾਂ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਪ੍ਰੰਤੂ ਦੁੱਖ ਦੀ ਗੱਲ ਹੈ ਕਿ ਹਾਲੇ ਤੱਕ ਪੁਲਿਸ ਨੂੰ ਇਸ ਘਟਨਾ ਨੂੰ ਅੰਜਾਮ ਦੇਣ ਵਾਲੀ ਕਾਰ ਅਤੇ ਉਸਦੇ ਚਾਲਕ ਦੀ ਜਾਣਕਾਰੀ ਨਹੀਂ ਮਿਲੀ ਹੈ।ਉਹਨਾਂ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਤੁਰੰਤ ਦੋਸ਼ੀ ਦਾ ਪਤਾ ਲਾ ਕੇ ਉਸਨੂੰ ਗਿਰਫਤਾਰ ਕੀਤਾ ਜਾਵੇ।
spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...