Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸੰਗਰੂਰ

ਸੰਗਰੂਰ ਵਿੱਚ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦੌਰਾਨ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਕੀਤੀ ਅਗਵਾਈ 

12 Views
ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵੱਡੀ ਕਾਰਜ ਯੋਜਨਾ ਦਾ ਐਲਾਨ 
ਸੁਖਜਿੰਦਰ ਮਾਨ
 ਸੰਗਰੂਰ, 22 ਮਈ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ ਸਥਾਨਕ ਜੀਜੀਐਸ ਸਕੂਲ ਦੇ ਗਰਾਊਂਡ ਤੋਂ ਇੱਕ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੀਤੀ।
 ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਕ੍ਰਾਂਤੀਕਾਰੀਆਂ ਦੀ ਧਰਤੀ ਹੈ ਅਤੇ ਅੱਜ ਇੱਕ ਵਾਰ ਫਿਰ ਸੰਗਰੂਰ ਦੇ ਲੋਕ ਇੱਕ ਨੇਕ ਕੰਮ ਲਈ ਇਕੱਠੇ ਹੋਏ ਹਨ।  ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਉਦੇਸ਼ ਨਸ਼ਿਆਂ ਵਿਰੁੱਧ ਵਿਆਪਕ ਪੱਧਰ ‘ਤੇ ਜਾਗਰੂਕਤਾ ਪੈਦਾ ਕਰਨਾ ਅਤੇ ਅਣਜਾਣੇ ਵਿੱਚ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਨੌਜਵਾਨਾਂ ਨੂੰ ਇਸ ਖਤਰੇ ਤੋਂ ਦੂਰ ਕਰਨਾ ਹੈ।  ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ’ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਰੁਜ਼ਗਾਰ ਦੇ ਵਧੇਰੇ ਮੌਕੇ ਹੋਣ ਨਾਲ ਸਮਾਜ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ ਬਚੇਗੀ।
ਮੁੱਖ ਮੰਤਰੀ ਨੇ ਕਿਹਾ “ਸਾਡੀ ਸਮਾਜਿਕ ਸਾਂਝ ਇੰਨੀ ਮਜ਼ਬੂਤ ​​ਹੈ ਕਿ ਪੰਜਾਬ ਦੀ ਧਰਤੀ ‘ਤੇ ਕੋਈ ਵੀ ਬੀਜ ਉਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਿਸੇ ਵੀ ਕੀਮਤ ‘ਤੇ ਨਹੀਂ ਫੁੱਟੇਗਾ।  ਜੇਕਰ ਸਾਡੀ ਸਿਹਤ ਅਤੇ ਦਿਮਾਗ ਫਿੱਟ ਰਹੇਗਾ ਤਾਂ ਅਸੀਂ ਮਿਲ ਕੇ ਸੂਬੇ ਨੂੰ ਉੱਚ ਵਿਕਾਸ ਦੇ ਰਾਹ ‘ਤੇ ਲਿਆਵਾਂਗੇ।”
 ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਜਾਗਰੂਕ ਪਹਿਲਕਦਮੀਆਂ ਨੂੰ ਵੱਡੇ ਪੱਧਰ ‘ਤੇ ਸ਼ੁਰੂ ਕੀਤਾ ਜਾਵੇਗਾ ਤਾਂ ਜੋ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਜਾਗਰੂਕਤਾ ਪੈਦਾ ਕੀਤੀ ਜਾ ਸਕੇ।  ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਈ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ ਅਤੇ ਨਸ਼ਾ ਪੀੜਤ ਮਰੀਜ਼ਾਂ ਦੇ ਬਿਹਤਰ ਇਲਾਜ ਲਈ ਹੋਰ ਮੁੜ ਵਸੇਬਾ ਕੇਂਦਰ ਅਤੇ ਕਲੀਨਿਕ ਖੋਲ੍ਹੇ ਜਾਣਗੇ।
 ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲੱਬਧ ਕਰਾਉਣ ‘ਤੇ ਵੀ ਜ਼ੋਰ ਦਿੱਤਾ ਜਾਵੇਗਾ ਜਿਸ ਨਾਲ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਣ ਵਿੱਚ ਮਦਦ ਮਿਲੇਗੀ।  ਪਾਣੀ ਦੇ ਡਿੱਗ ਰਹੇ ਪੱਧਰ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਕੀਮਤੀ ਕੁਦਰਤੀ ਸਰੋਤ ਪਾਣੀ ਅਤੇ ਹਵਾ ਦੋਵੇਂ ਹੀ ਪ੍ਰਦੂਸ਼ਿਤ ਹੋ ਚੁੱਕੇ ਹਨ।  ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਪ੍ਰੇਰਿਤ ਕਰਨ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗੀ।  ਮੁੱਖ ਮੰਤਰੀ ਨੇ ਕਿਹਾ ਕਿ ਹੁਣ ਭਾਰਤ ਸਰਕਾਰ ਨੇ ਹਾੜੀ ਦੇ ਸੀਜ਼ਨ 2021-22 ਲਈ ਪੰਜਾਬ ਸਰਕਾਰ ਤੋਂ ਮੂੰਗੀ ਦੀ ਫਸਲ ਦੀ ਖਰੀਦ ਲਈ ਮੁੱਲ ਸਮਰਥਨ ਸਕੀਮ ਲਾਗੂ ਕਰਨ ਲਈ ਵੀ ਸਹਿਮਤੀ ਦਿੱਤੀ ਹੈ।
 ਇਸ ਦੌਰਾਨ ਐਸਐਸਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕਰਨ ਲਈ ਇਸ ਉਪਰਾਲੇ ਦੀ ਅਗਵਾਈ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬੀ ਲੋਕ ਗਾਇਕ ਹਰਜੀਤ ਹਰਮਨ ਨੇ ਦਰਸ਼ਕਾਂ ਦਾ ਮਨ ਮੋਹ ਲਿਆ।
 ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਆਈਜੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ ਛੀਨਾ, ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ, ਮੁੱਖ ਮੰਤਰੀ ਦੀ ਭੈਣ ਮਨਪ੍ਰੀਤ ਕੌਰ, ਅਰਜੁਨਾ ਐਵਾਰਡੀ ਪਲਵਿੰਦਰ ਸਿੰਘ ਚੀਮਾ ਅਤੇ ਰਾਜਪਾਲ ਸਿੰਘ, ਰਾਸ਼ਟਰਮੰਡਲ ਖੇਡਾਂ ਦੇ ਮੈਡਲ ਜੇਤੂ ਐਸਪੀ ਹਰਵੰਤ ਕੌਰ, ਪਦਮ ਸ੍ਰੀ ਸੁਨੀਤਾ ਰਾਣੀ, ਡੀਐਸਪੀ ਪ੍ਰਿਥਵੀ ਸਿੰਘ ਚਹਿਲ, ਸੁਖਵੀਰ ਸਿੰਘ ਸਮੇਤ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

Related posts

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਵੱਡੀ ਰਾਹਤ, ਸੰਗਰੂਰ-ਲੁਧਿਆਣਾ ਰੋਡ ‘ਤੇ ਦੋ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ

punjabusernewssite

ਸੰਤ ਲੋਗੋਂਵਾਲ ਦੀ ਬਰਸੀ ਮੌਕੇ ਅੱਜ ਅਕਾਲੀ ਦਲ ਤੇ ਬਾਗੀ ਧੜਾ ਕਰਨਗੇ ਸ਼ਕਤੀ ਪ੍ਰਦਰਸ਼ਨ

punjabusernewssite

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ, ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਲਿਆ ਅਹਿਦ

punjabusernewssite