ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਕਰਮਜੀਤ ਸਿੰਘ ਸਾਹਨੀ ਪੰਜਾਬ ਤੋਂ ਰਾਜ ਸਭਾ ਮੈਂਬਰ ਬਣੇ

Date:

spot_img

ਵਿਰੋਧ ਵਿਚ ਕੋਈ ਨਾ ਆਉਣ ਕਾਰਨ ਨਿਰਵਿਰੋਧ ਜੇਤੂ ਕਰਾਰ ਦਿੱਤੇ
ਸੁਖਜਿੰਦਰ ਮਾਨ
ਚੰਡੀਗੜ੍ਹ, 3 ਜੂਨ: ਪੰਜਾਬ ਰਾਜ ਸਭਾ ਚੋਣਾਂ-2022 ਲਈ ਨਾਮਜਦਗੀਆਂ ਵਾਪਸ ਲੈਣ ਦੇ ਅੱਜ ਆਖਰੀ ਦਿਨ ਕਿਸੇ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਨਾ ਲਏ ਜਾਣ ਕਾਰਨ ਰਾਜ ਸਭਾ ਚੋਣ ਰਿਟਰਨਿੰਗ ਅਫਸਰ-ਕਮ-ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਸੁਰਿੰਦਰ ਪਾਲ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜ ਸਭਾ ਮੈਂਬਰ ਐਲਾਨਿਆ ਅਤੇ ਦੋਵਾਂ ਨੂੰ ‘ਚੋਣ ਸਰਟੀਫਿਕੇਟ’ ਸੌਂਪੇ। ਆਪ ਨੂੰ ਪੰਜਾਬ ਵਿਧਾਨ ਸਭਾ ਵਿਚ ਭਾਰੀ ਬਹੁਮਤ ਹੋਣ ਦੇ ਚੱਲਦੇ ਪਹਿਲਾਂ ਹੀ ਦੋਨਾਂ ਦੇ ਨਿਰਵਿਰੋਧ ਚੁਣੇ ਜਾਣ ਦੀ ਸੰਭਾਵਨਾ ਸੀ। ਉਧਰ ਚੁਣੇ ਜਾਣ ਉਪਰੰਤ ਸੰਤ ਸੀਚੇਵਾਲ ਅਤੇ ਸ੍ਰੀ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਸ. ਸੰਧਵਾਂ ਨੇ ਰਾਜ ਸਭਾ ਮੈਂਬਰ ਚੁਣੇ ਜਾਣ ‘ਤੇ ਦੋਵਾਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਉੱਪਰਲੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਕਰਨਗੇ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਰਖ਼ਾਸਤ SSP ਦੀ ਅਦਾਲਤ ‘ਚ ਪੇਸ਼ੀ; ANTF ਨੂੰ ਮਿਲਿਆ ਪੰਜ ਦਿਨ ਦਾ ਰਿਮਾਂਡ

Patiala News: ਕਰੀਬ 6 ਸਾਲਾਂ ਤੋਂ ਭਗੋੜੇ ਚੱਲੇ ਆ...

ਪੁਲਿਸ ਕਾਂਸਟੇਬਲ ਦਾ ਘਰ ‘ਚ ਗੋ.ਲੀ.ਆਂ ਮਾਰ ਕੇ ਕ/ਤ/ਲ, ਪੁੱਤ ‘ਤੇ ਸ਼ੱਕ !

Chandigarh News : Chandigarh 'ਚ ਸ਼ੁੱਕਰਵਾਰ ਨੂੰ ਇੱਕ ਪੁਲਿਸ...

ਚੋਣਾਂ ਤੋਂ ਐਨ ਪਹਿਲਾਂ Capt ਦਾ ਅਹਿਮ ਬਿਆਨ; BJP ਤੋਂ ਜਤਾਈ ਨਾਖੁਸ਼ੀ!

Chandigarh News : ਪੰਜਾਬ ਦੀ ਸਿਆਸਤ ਵਿਚ ਲੰਮਾ ਸਮਾਂ...

SSD Girls College Bathinda ਵਿਖੇ ਐਨ.ਐਸ.ਐਸ. ਦਿਵਸ ਮਨਾਇਆ

Bathinda News: SSD Girls College Bathinda ਦੇ NSS ਯੂਨਿਟਾਂ...