ਸੁਖਜਿੰਦਰ ਮਾਨ
ਬਠਿੰਡਾ, 03 ਮਾਰਚ: ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜ ਜਥੇਬੰਦੀਆਂ ਦੇ ਆਗੂਆਂ ਦੀ ਸਥਾਨਕ ਟੀਚਰਜ਼ ਹੋਮ ਵਿੱਚ ਮੀਟਿੰਗ ਹੋਈ, ਜਿਸ ਵਿਚ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਜਮਹੂਰੀ ਕਿਸਾਨ ਸਭਾ ਦੇ ਸਕੱਤਰ ਨੈਬ ਸਿੰਘ ਫੂਸਮੰਡੀ, ਬੀਕੇਯੂ ਏਕਤਾ ਡਕੌਂਦਾ ਦੇ ਸਕੱਤਰ ਰਾਜ ਮਹਿੰਦਰ ਕੋਟਭਾਰਾ, ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਹਨੀ ਆਦਿ ਨੇ ਦੱਸਿਆ ਕਿ ਸੱਤ ਮਾਰਚ ਨੂੰ ਪੂਰੇ ਪੰਜਾਬ ਵਿੱਚ ਜ਼ਿਲ੍ਹਾ ਕੇਂਦਰਾਂ ਤੇ ਮੁਜਾਹਰੇ ਕਰਨ ਫ਼ੈਸਲਾ ਕੀਤਾ ਗਿਆ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਕਿਸਾਨ ਅੰਦੋਲਨ ਨੂੰ ਖ਼ਤਮ ਕਰਵਾਉਣ ਲਈ ਕੇਂਦਰ ਵਲੋਂ ਕੀਤੇ ਵਾਅਦੇ ਤਹਿਤ ਅਧੂਰੀਆਂ ਮੰਗਾਂ ਨੂੰ ਪੂਰਾ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਇਸਤੋਂ ਇਲਾਵਾ ਭਾਖ਼ੜਾ ਡੈਮ ਦਾ ਕੰਟਰੋਲ ਅਪਣੇ ਹੱਥਾਂ ਵਿਚ ਲਿਆ ਜਾ ਰਿਹਾ ਹੈ। ਆਗੂਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੱਤ ਮਾਰਚ ਦੇ ਜ਼ਿਲ੍ਹਾ ਕੇਂਦਰਾਂ ’ਤੇ ਦਿੱਤੇ ਜਾਣ ਵਾਲੇ ਧਰਨਿਆਂ ਵਿੱਚ ਵੱਡੀ ਗਿਣਤੀ ਸ਼ਮੂਲੀਅਤ ਕਰਨ।
ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਹੋਈ
9 Views