ਸੁਖਜਿੰਦਰ ਮਾਨ
ਬਠਿੰਡਾ, 22 ਅਗਸਤ: ਸੰਯੁਕਤ ਕਿਸਾਨ ਮੋਰਚਾ ਦੀਆਂ ਜਥੇਬੰਦੀਆਂ ਦੀ ਇੱਕ ਮੀਟਿੰਗ ਅੱਜ ਸਥਾਨਕ ਟੀਚਰਜ਼ ਹੋਮ ਵਿਖੇ ਸੁਖਮਿੰਦਰ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਭ ਤੋਂ ਪਹਿਲਾਂ ਲੌਂਗੋਵਾਲ ਵਿਖੇ ਸ਼ਹੀਦ ਹੋਏ ਕਿਸਾਨ ਪ੍ਰੀਤਮ ਸਿੰਘ ਨੂੰ ਦੋ ਮਿੰਟ ਦਾ ਮੌਨ ਧਾਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਉੱਪਰ ਢਾਹੇ ਗਏ ਤਸ਼ੱਦਦ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ਦੇ ਕਿਸਾਨਾਂ ਦੇ ਜਮਹੂਰੀ ਤਰੀਕੇ ਨਾਲ ਅੰਦੋਲਨ ਕਰਨ ਦੇ ਹੱਕ ਨੂੰ ਕੁਚਲਣ ਨੂੰ ਤਾਨਾਸ਼ਾਹੀ ਕਦਮ ਕਰਾਰ ਦਿੱਤਾ।
ਉਗਰਾਹਾਂ ਜਥੇਬੰਦੀ ਨੇ ਕਿਸਾਨਾਂ ਉੱਤੇ ਪੁਲਸ ਜਬਰ ਦੀ ਕੀਤੀ ਨਿਖੇਧੀ
ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਅੰਦਰ ਵੱਡੇ ਪੱਧਰ ’ਤੇ ਨਸ਼ਿਆਂ ਦਾ ਵਪਾਰ ਚੱਲ ਰਿਹਾ ਹੈ। ਜਿਸਦੇ ਚੱਲਦੇ ਅੱਜ ਪੰਜਾਬ ਦੇ ਲੋਕ ਨਸ਼ੇ ਦੇ ਇਸ ਕੋਹੜ ਵਿਰੁੱਧ ਆਪਣੇ ਤੌਰ ਤੇ ਲੜਾਈ ਲੜਨ ਲਈ ਮੈਦਾਨ ਵਿਚ ਆ ਰਹੇ ਹਨ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਨੇ 3 ਸਤੰਬਰ ਨੂੰ ਟੀਚਰ ਹੋਮ ਬਠਿੰਡਾ ਵਿਖੇ 11 ਤੋਂ 2:00 ਵਜੇ ਤੱਕ ਜ਼ਿਲ੍ਹਾ ਪੱਧਰੀ ਕੋਨਵੈਨਸ਼ਨ ਕਰਨ ਦਾ ਫੈਸਲਾ ਲਿਆ ਗਿਆ ਹੈ। ਜਿਸ ਵਿੱਚ ਵੱਡੀ ਪੱਧਰ ਤੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਕਿਸਾਨ ਜਥੇਬੰਦੀਆਂ ਸਰਕਾਰ ਨਾਲ ਮਿਲ ਕੇ ਕਿਸਾਨ ਮਸਲਿਆਂ ਦੇ ਹੱਲ ਕਰਨ ਵੱਲ ਧਿਆਨ ਦੇਣ – ਮਲਵਿੰਦਰ ਸਿੰਘ ਕੰਗ
ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ,ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰ ਖਾਨਾ ਨੇ ਦੋਸ਼ ਲਾਇਆ ਕਿ ਰਾਜਨੀਤਕ ਲੋਕ ਪ੍ਰਸ਼ਾਸ਼ਨ ਅਤੇ ਤਸਕਰਾਂ ਦੇ ਗੱਠਜੋੜ ਨੇ ਪੰਜਾਬ ਅੰਦਰ ਵੱਡੇ ਪੱਧਰ ਤੇ ਨਸ਼ੇ ਵੇਚ ਕੇ ਲੋਕਾਂ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 3 ਸਤੰਬਰ ਦੀ ਕਨਵੈਨਸ਼ਨ ਨੂੰ ਕਾਮਯਾਬ ਕਰਨ ਲਈ ਪਿੰਡਾਂ ਵਿੱਚ ਜਾਗ੍ਰਿਤੀ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਇਸ ਕੰਨਵੈਨਸ਼ਨ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ ।
Share the post "ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਸਾਨਾਂ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਦੀ ਕੀਤੀ ਨਿਖ਼ੇਧੀ"