WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਸੱਤ ਸਾਲਾਂ ਦੇ ਲੰਮੇ ਇੰਤਜ਼ਾਰ ਬਾਅਦ ਬੇਅਦਬੀ ਮਾਮਲਿਆਂ ‘ਚ ‘ਆਪ‘ ਦੀ ਨਿਗਰਾਨੀ ਹੇਠ ਹੋਵੇਗਾ ਇਨਸਾਫ: ਮੰਤਰੀ ਧਾਲੀਵਾਲ

ਕਾਂਗਰਸ ਅਤੇ ਅਕਾਲੀ ਦਲ ਨੇ ਆਪਣੇ ਸੌੜੇ ਹਿੱਤਾਂ ਲਈ ਸਿੱਖ ਸੰਗਤ ਨੂੰ ਕੀਤਾ ਗੁੰਮਰਾਹ
ਕੋਟਕਪੂਰਾ ਗੋਲੀ ਕਾਂਡ ਦੀ ਨਿਰਪੱਖ ਜਾਂਚ ਜਲਦ ਅਸਲ ਦੋਸੀਆਂ ਨੂੰ ਬੇਨਕਾਬ ਕਰੇਗੀ: ਆਪ ਮੰਤਰੀ ਕੁਲਦੀਪ ਸਿੰਘ ਧਾਲੀਵਾਲ
ਲੋਕਾਂ ਨੇ ਬਦਲਾਅ ਦੀ ਉਮੀਦ ਵਿੱਚ ‘ਆਪ‘ ਨੂੰ ਵੋਟ ਦਿੱਤੀ, ਅਸੀਂ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰੇ ਉਤਰਾਂਗੇ: ਕੁਲਦੀਪ ਧਾਲੀਵਾਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ ਲਾਇਆ ਕਿ ਉਨ੍ਹਾਂ ਨੇ ਆਪਣੇ ਸਵਾਰਥਾਂ ਖਾਤਿਰ ਬਾਦਲ ਪਰਿਵਾਰ ਨਾਲ ਹੱਥ ਮਿਲਾਇਆ ਹੋਇਆ ਸੀ ਅਤੇ ਇਸੇ ਕਰਕੇ ਬੇਅਦਬੀ ਅਤੇ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ 7 ਸਾਲਾਂ ਤੱਕ ਇਨ੍ਹਾਂ ਦੋਵਾਂ ਪਰਿਵਾਰਾਂ ਨੇ ਸਿੱਖ ਸੰਗਤਾਂ ਨੂੰ ਗੁੰਮਰਾਹ ਕੀਤਾ ਗਿਆ ,ਪਰ ਹੁਣ ਇਨਸਾਫ ਜਰੂਰ ਮਿਲੇਗਾ। ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਨਾਲ ਸ਼ੁੱਕਰਵਾਰ ਨੂੰ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਕਾਂਗਰਸ ਅਤੇ ਅਕਾਲੀ ਸਰਕਾਰਾਂ ਦੇ ਨਾਪਾਕ ਇਰਾਦਿਆਂ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸੀਆਂ ਅਤੇ ਉਸ ਤੋਂ ਬਾਅਦ ਗੋਲੀਬਾਰੀ ‘ਚ ਸ਼ਹੀਦ ਹੋਏ ਲੋਕਾਂ ਨੂੰ ਹਲੇ ਤੱਕ ਇਨਸਾਫ਼ ਨਹੀਂ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਕਾਂਗਰਸ ਅਤੇ ਪੂਰੇ ਅਕਾਲੀ ਦਲ ‘ਚ ਕਿਸੇ ਨੂੰ ਵੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਦੀ ਕੋਈ ਪ੍ਰਵਾਹ ਨਹੀਂ ਕੀਤੀ। ਆਪ ਮੰਤਰੀ ਨੇ ਕਿਹਾ, “ਪੂਰਾ ਪੰਜਾਬ ਜਾਣਦਾ ਹੈ ਕਿ ਬਾਦਲਾਂ ਅਤੇ ਕੈਪਟਨ ਦੋਵੇਂ ਰਲ਼ੇ ਹੋਏ ਹਨ ਅਤੇ ਇਹਨਾਂ ਦੀ ਆਪਸੀ ਸਾਂਠਗਾਂਠ ਕਾਰਨ ਹੀ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸੀਆਂ ਨੂੰ ਕੋਈ ਸਜਾ ਨਹੀਂ ਦਿੱਤੀ ਗਈ। ਪਰ ਹੁਣ ਭਗਵੰਤ ਮਾਨ ਦੀ ਸਰਕਾਰ ਹੈ ਜੋ ਬਦਲਾਅ ਲਈ ਆਈ ਹੈ ਅਤੇ ਇਸ ਅਪਰਾਧ ਦੇ ਸਾਰੇ ਦੋਸੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਸਜਾ ਦਿੱਤੀ ਜਾਵੇਗੀ।“ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ “ਗੁਟਕਾ ਸਾਹਿਬ“ ਦੀ ਸਹੁੰ ਵੀ ਚੁੱਕੀ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਇਨਸਾਫ ਯਕੀਨੀ ਬਣਾਇਆ ਜਾਵੇਗਾ। ਪਰ ਬਾਦਲਾਂ ਨਾਲ ਸਮਝੌਤਾ ਹੋਣ ‘ਤੇ ਉਸ ਨੇ ਕੋਈ ਕਾਰਵਾਈ ਨਹੀਂ ਕੀਤੀ। 2015 ਦੀ ਬੇਅਦਬੀ ਕਾਂਡ ਦੇ ਦੋਸੀ ਮਹਿੰਦਰ ਪਾਲ ਬਿੱਟੂ ਨੂੰ ਵੀ ਕਾਂਗਰਸ ਸਰਕਾਰ ਵੇਲੇ ਸੁਖਜਿੰਦਰ ਸਿੰਘ ਰੰਧਾਵਾ ਦੇ ਗ੍ਰਹਿ ਮੰਤਰੀ ਹੁੰਦਿਆਂ ਜੇਲ੍ਹ ਵਿੱਚ ਮਾਰ ਦਿੱਤਾ ਗਿਆ ਸੀ, ਪਰ ਇਸ ਕੇਸ ਦੀ ਕਦੇ ਜਾਂਚ ਨਹੀਂ ਹੋਈ।ਮੀਡੀਆ ਦੇ ਸਵਾਲ ਕਿ ਸੁਖਬੀਰ ਬਾਦਲ ਨੇ 2015 ਵਿੱਚ ਸਿੱਖ ਪ੍ਰਦਰਸਨਕਾਰੀਆਂ ‘ਤੇ ਗੋਲੀ ਚਲਾਉਣ ਦੇ ਹੁਕਮ ਦੇਣ ਦੇ ਦੋਸ਼ਾਂ ਨੂੰ ਨਕਾਰਿਆ ਹੈ, ਦੇ ਜਵਾਬ ਵਿੱਚ ਧਾਲੀਵਾਲ ਨੇ ਕਿਹਾ, “ਉਹ ਝੂਠ ਬੋਲ ਰਹੇ ਹਨ ਕਿਉਂਕਿ ਕੋਈ ਵੀ ਪੁਲਿਸ ਅਧਿਕਾਰੀ ਮੁੱਖ ਮੰਤਰੀ ਜਾਂ ਗ੍ਰਹਿ ਮੰਤਰੀ ਦੀ ਇਜਾਜਤ ਤੋਂ ਬਿਨਾਂ ਗੋਲੀ ਨਹੀਂ ਚਲਾ ਸਕਦਾ। ਹੁਣ ਸਿਟ (ਵਿਸ਼ੇਸ਼ ਜਾਂਚ ਟੀਮ) ਨੇ ਬਾਦਲ ਨੂੰ ਤਲਬ ਕੀਤਾ ਹੈ ਅਤੇ ਨਿਰਪੱਖ ਜਾਂਚ ਦੌਰਾਨ ਸਾਰੇ ਤੱਥ ਸਾਹਮਣੇ ਆ ਜਾਣਗੇ।“
ਮੰਤਰੀ ਨੇ ਬਾਦਲ ਨੂੰ ਇਹ ਸਪੱਸਟ ਕਰਨ ਦੀ ਚੁਣੌਤੀ ਦਿੱਤੀ ਕਿ ਕੀ ਗੋਲੀਬਾਰੀ ਵਾਲੇ ਦਿਨ ਕੋਟਕਪੂਰਾ ਵਿੱਚ ਮੌਜੂਦ ਅਧਿਕਾਰੀ ਉਨ੍ਹਾਂ ਦੇ ਸੰਪਰਕ ਵਿੱਚ ਸਨ? ਅਤੇ ਕਿਸ ਦੇ ਹੁਕਮ ‘ਤੇ ਅਫਸਰਾਂ ਨੇ ਗੋਲੀ ਚਲਾਈ, ਕੀ ਉਸ ਨੇ ਅਫਸਰਾਂ ਨੂੰ ਗੋਲੀ ਚਲਾਉਣ ਦਾ ਹੁਕਮ ਦਿੱਤਾ? ਗ੍ਰਹਿ ਮੰਤਰੀ ਹੋਣ ਦੇ ਨਾਤੇ, ਕੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਸੂਚਿਤ ਕੀਤਾ? ਜੇਕਰ ਅਫਸਰਾਂ ਨੇ ਖੁਦ ਹੀ ਗੋਲੀ ਚਲਾਈ ਤਾਂ ਬਤੌਰ ਗ੍ਰਹਿ ਮੰਤਰੀ ਸੁਖਬੀਰ ਬਾਦਲ ਨੇ ਉਨ੍ਹਾਂ ਖਿਲਾਫ ਕੀ ਕਾਰਵਾਈ ਕੀਤੀ?ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਆਸ ਵਿੱਚ ‘ਆਪ‘ ਦੀ ਸਾਨਦਾਰ ਜਿੱਤ ਯਕੀਨੀ ਬਣਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਜਲਦ ਹੀ ਕਾਨੂੰਨ ਅਨੁਸਾਰ ਸਾਰੇ ਦੋਸ਼ੀ ਆਗੂਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Related posts

ਪੰਜਾਬ ਚ ਦੀਵਾਲੀ ਦੀ ਰਾਤ 8 ਤੋਂ 10 ਵਜੇ ਤੱਕ ਦੋ ਘੰਟੇ ਹੀ ਚਲਾਏ ਜਾ ਸਕਣਗੇ ਪਟਾਕੇ

punjabusernewssite

ਭਗਵੰਤ ਮਾਨ ਵੱਲੋਂ ਐਸ ਵਾਈ ਐਲ ਸਹਿਤ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਵਿਰੋਧੀਆਂ ਨੂੰ ਖੁੱਲੀ ਬਹਿਸ ਦੀ ਚੁਣੌਤੀ

punjabusernewssite

ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਵੱਲੋਂ ਕਸਟਮ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ

punjabusernewssite