ਹਜ਼ਾਰ ਅਰਜੀਆਂ ਪ੍ਰਾਪਤ ਕਰਨ ਵਾਲਾ ਬਠਿੰਡਾ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ : ਡਿਪਟੀ ਡਾਇਰੈਕਟਰ ਬਾਗਬਾਨੀ

Date:

spot_img

ਕਰੀਬ 205 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਹੋ ਚੁੱਕੀ ਹੈ ਮੰਨਜ਼ੂਰ
ਸੁਖਜਿੰਦਰ ਮਾਨ
ਬਠਿੰਡਾ,25 ਜੁਲਾਈ:ਐਗਰੀਕਲਚਰ ਇੰਨਫਰਾਸਟਰਕਚਰ ਫੰਡ ਸਕੀਮ ਪੰਜਾਬ ਵਿੱਚ ਖੇਤੀਬਾੜੀ ਫਸਲਾਂ ਦੀ ਵਾਢੀ/ਤੁੜਾਈ ਤੋਂ ਬਾਅਦ ਸਾਂਭ-ਸੰਭਾਲ ਅਤੇ ਪ੍ਰੋਸੈਸਿੰਗ ਲਈ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਭਾਈਚਾਰਕ ਖੇਤੀ ਸੰਪਤੀਆਂ ਦੀ ਸਿਰਜਣਾ ਕਰਨ ਵਿੱਚ ਤੇਜੀ ਨਾਲ ਅੱਗੇ ਵੱਧ ਰਹੀ ਹੈ। ਬਾਗਬਾਨੀ ਵਿਭਾਗ ਪੰਜਾਬ ਇਸ ਯੋਜਨਾ ਨੂੰ ਰਾਜ ਵਿੱਚ ਲਾਗੂ ਕਰਵਾਉਣ ਲਈ ਬਤੌਰ ਨੋਡਲ ਏਜੰਸੀ ਕੰਮ ਕਰ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਿਭਾਗ ਦੇ ਡਿਪਟੀ ਡਾਇਰੈਕਟਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਹੁਣ ਤੱਕ ਪੰਜਾਬ ਨੂੰ 4353.66 ਕਰੋੜ ਰੁਪੈ ਦੇ ਪ੍ਰੋਜੈਕਟਾਂ ਲਈ ਕੁੱਲ 8124 ਅਰਜੀਆਂ ਪ੍ਰਾਪਤ ਹੋਈਆਂ ਹਨ, ਜਿਸ ਵਿੱਚੋ 2345.67 ਕਰੋੜ ਰੁਪੈ ਦੇ ਕਰਜੇ ਦੀ ਰਕਮ ਹੈ ਅਤੇ 1259.17 ਕਰੋੜ ਰੁਪੈ ਦੇ ਕਰਜੇ ਮੰਨਜ਼ੂਰ ਹੋ ਚੁੱਕੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਸਮੂਹ ਜਿਲ੍ਹਿਆਂ ਵਿੱਚੋ ਜ਼ਿਲ੍ਹਾ ਬਠਿੰਡਾ ਇਸ ਸਕੀਮ ਤਹਿਤ 1000 ਤੋ ਵੱਧ ਅਰਜੀਆਂ ਪ੍ਰਾਪਤ ਕਰਨ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਜ਼ਿਲ੍ਹਾ ਬਠਿੰਡਾ ਨੂੰ 318.22 ਕਰੋੜ ਦੇ ਪ੍ਰੋਜੈਕਟਾਂ ਲਈ ਕੁੱਲ 1064 ਅਰਜੀਆਂ ਪ੍ਰਾਪਤ ਹੋਈਆਂ ਹਨ, ਜਿਸ ਵਿੱਚੋ 205.56 ਕਰੋੜ ਰੁਪੈ ਕਰਜਾ ਰਾਸ਼ੀ ਹੈ ਅਤੇ 104.77 ਕਰੋੜ ਰੁਪੈ ਮੰਨਜ਼ੂਰ ਹੋ ਚੁੱਕੇ ਹਨ। ਇਸ ਸਕੀਮ ਤਹਿਤ ਕਸਟਮ ਹਾਇਰਿੰਗ ਸੈਂਟਰ, ਪ੍ਰਾਇਮਰੀ ਪ੍ਰੋਸੈਸਿੰਗ ਸੈਂਟਰ, ਪੋਸਟ ਹਾਰਵੈਸਟ ਇੰਨਫਰਾਸਟਰਕਚਰ, ਗਰੇਡਿੰਗ ਯੂਨਿਟ, ਸੋਲਰ ਪੈਨਲ ਆਦਿ ਪ੍ਰਮੁੱਖ ਬੁਨਿਆਂਦੀ ਢਾਂਚੇ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਐਗਰੀਕਲਚਰ ਇੰਨਫਰਾਸਟਰਕਚਰ ਫੰਡ ਸਕੀਮ ਤਹਿਤ 2 ਕਰੋੜ ਰੁਪੈ ਦੀ ਕਰਜਾ ਰਾਸ਼ੀ ਤੇ 7 ਸਾਲਾਂ ਲਈ 3 ਪ੍ਰਤੀਸ਼ਤ ਵਿਆਜ ਤੇ ਛੋਟ ਦਿੱਤੀ ਜਾਂਦੀ ਹੈ। ਇਸ ਸਕੀਮ ਨੂੰ ਯੋਗ ਪ੍ਰੋਜੈਕਟਾਂ ਲਈ ਸਾਰੀਆਂ ਰਾਜ ਅਤੇ ਕੇਂਦਰੀ ਸਕੀਮਾਂ ਦੇ ਨਾਲ ਜੋੜਿਆ ਜਾ ਸਕਦਾ ਹੈ। ਇਸ ਸਕੀਮ ਤਹਿਤ ਕਿਸੇ ਵੀ ਤਰ੍ਹਾਂ ਦੇ ਸਵਾਲ ਪੁੱਛਣ ਲਈ ਇੱਕ ਵਟਸਐਪ ਨੰਬਰ 9056092906 ਸਥਾਪਿਤ ਕੀਤਾ ਗਿਆ ਹੈ।

spot_img
spot_img

Share post:

Popular

More like this
Related

ਯੁੱਧ ਨਸ਼ਿਆਂ ਵਿਰੁੱਧ: ਸਿਵਲ ਤੇ ਪੁਲਿਸ ਟੀਮਾਂ ਵੱਲੋਂ ਨਸ਼ਿਆਂ ਦੇ ਹੌਟਸਪੌਟ ਪਿੰਡਾਂ ਦੀ ਲਗਾਤਾਰ ਨਿਗਰਾਨੀ

👉ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਹੌਟਸਪੌਟ ਪਿੰਡਾਂ ਵਿੱਚ ਚੱਲ...

CM Bhagwant Mann ਨੂੰ ਲਾਹੌਰ ਆਉਣ ਦਾ ਮਿਲਿਆ ਸੱਦਾ, ਪਰ ਨਾਂ ਜਾਣ ਦਸਿਆ ਇਹ ਕਾਰਨ…

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

CM Bhagwant Mann ਨੇ ਕਸਟਮ ਵਿਭਾਗ ਦੀ ਕਾਰਵਾਈ ਨੂੰ ਦਸਿਆ ਬਦਲਾਖੋਰੀ ਦੀ ਨੀਤੀ

Chandigarh News: CM Bhagwant Mann; ਪਿਛਲੇ ਦਿਨੀਂ ਆਪਣੇ ਪ੍ਰਵਾਰ...

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਮੰਡੀਆਂ ਵਿੱਚ ਫਸਲ ਦੇ ਭੰਡਾਰਨ ਲਈ ਥਾਂ ਦੀ ਕੋਈ...