ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਪਾਇਆ 47 ਲੱਖ ਰੁਪਏ ਤੋਂ ਵੱਧ ਦਾ ਯੋਗਦਾਨ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 8 ਅਗਸਤ:ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ।ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ 47.25 ਲੱਖ ਰੁਪਏ ਦਾ ਚੈੱਕ ਸੌਂਪਿਆ।
ਉਨ੍ਹਾਂ ਇਸ ਕੁਦਰਤੀ ਆਫ਼ਤ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ ਵਾਸਤੇ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਮੁੜ ਵਸੇਬਾ ਕਾਰਜ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਮੁੜ ਵਸੇਬੇ ਦੀ ਸਹੂਲਤ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ।
Share the post "ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ"