ਕੈਬਨਿਟ ਮੰਤਰੀ ਨੇ ਨੰਗਲ ਰੇਲਵੇ ਫਲਾਈਓਵਰ ਨੂੰ ਯਾਤਰੀਆਂ ਲਈ ਖੋਲ੍ਹਿਆ
ਨੰਗਲ, 21 ਸਤੰਬਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਅੱਜ ਉਸ ਸਮੇਂ ਰੰਗ ਲਿਆਈਆਂ ਜਦੋਂ ਉਨ੍ਹਾਂ ਨੇ ਨੰਗਲ ਰੇਲਵੇ ਫਲਾਈਓਵਰ ਦੇ ਇੱਕ ਪਾਸੇ ਨੂੰ ਲੋਕਾਂ ਲਈ ਖੋਲ੍ਹ ਦਿੱਤਾ। ਪਿਛਲੇ ਕਈ ਸਾਲਾਂ ਤੋਂ ਪੰਜਾਬ-ਹਿਮਾਚਲ ਪ੍ਰਦੇਸ਼ ਦੇ ਰਾਹਗੀਰਾਂ ਨੂੰ ਨੰਗਲ ਡੈਮ ਦੇ ਪੁਲ ਤੋਂ ਲੰਘਣ ਲਈ ਲੰਬੇ ਟਰੈਫਿਕ ਜਾਮ ਦੀ ਸਮੱਸਿਆ ਨਾਲ ਜੂਝਣਾ ਪੈ ਰਿਹਾ ਸੀ। ਧਾਰਮਿਕ ਸਮਾਗਮ ਤੋਂ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖੁਦ ਦੋ ਪਹੀਆ ਵਾਹਨ ਚਲਾ ਕੇ ਫਲਾਈ ਓਵਰ ਪਾਰ ਕੀਤਾ।
ਲਾਰੈਂਸ ਬਿਸਨੋਈ ਤੇ ਜੱਗੂ ਭਗਵਾਨਪੁਰੀਆ ਨੇ ਲਈ ਸੁੱਖਾ ਦੁੱਨੇਕਾ ਕਤਲ ਦੀ ਜਿੰਮੇਵਾਰੀ
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਫਲਾਈਓਵਰ ਦਾ ਸੁਪਨਾ ਅੱਜ ਸਾਕਾਰ ਹੋ ਗਿਆ ਹੈ। ਨੰਗਲ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਵਾਸੀ ਤਕਰੀਬਨ ਪਿਛਲੇ 6 ਸਾਲਾਂ ਤੋਂ ਲੰਬਾ ਸੰਤਾਪ ਝੱਲ ਰਹੇ ਸਨ।ਉਹਨਾਂ ਕਿਹਾ ਕਿ ਇੱਕ ਪਾਸੇ ਦੀ ਆਵਾਜਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਦੀ ਆਵਾਜਾਈ ਵੀ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਭੂਰੀ ਚੌਂਕ ਅਤੇ ਜਵਾਹਰ ਮਾਰਕੀਟ ਵਾਲਾ ਪੁੱਲ ਜਲਦ ਬਣਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ ਜਿਸ ਨਾਲ ਨੰਗਲ ਸ਼ਹਿਰ ਦੀ ਨੁਹਾਰ ਬਦਲਣ ਸੁਪਨਾ ਜਲਦੀ ਸਾਕਾਰ ਹੋਵੇਗਾ।
ਬਹਾਦਰੀ ਨੂੰ ਸਲਾਮ: ਗੋਲੀ ਲੱਗਣ ਦੇ ਬਾਵਜੂਦ ਬੈਂਕ ਡਕੈਤਾਂ ਦਾ ਮੁਕਾਬਲਾ ਕਰਨ ਵਾਲੇ ਥਾਣੇਦਾਰ ਨੂੰ ਮਿਲੀ ਤਰੱਕੀ
ਸ. ਬੈਂਸ ਨੇ ਕਿਹਾ ਕਿ ਇਸ ਇਲਾਕੇ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਿਤ ਕਰਨ ਲਈ ਸੰਭਾਵਨਾਵਾਂ ਤਲਾਸ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਫਲਾਈ ਓਵਰ ਦੇ ਸ਼ੁਰੂ ਹੋ ਜਾਣ ਨਾਲ ਨੰਗਲ ਦਾ ਕਾਰੋਬਾਰ ਹੋਰ ਵਧੇਗਾ। ਹਿਮਾਚਲ ਪ੍ਰਦੇਸ਼ ਤੋ ਪੰਜਾਬ ਆਉਣ ਜਾਣ ਵਾਲੇ ਲੋਕ ਟਰੈਫਿਕ ਜਾਮ ਦੀ ਜਿਸ ਸਮੱਸਿਆ ਨਾਲ ਘੰਟਿਆ ਬੱਧੀ ਜੂਝਦੇ ਸਨ, ਉਹ ਹੁਣ ਖਤਮ ਹੋ ਗਈ ਹੈ। ਵਾਹਨਾਂ ਦੀ ਸੁਚਾਰੂ ਆਵਾਜਾਈ ਇਸ ਇਲਾਕੇ ਲਈ ਵਰਦਾਨ ਸਿੱਧ ਹੋਵੇਗੀ। ਇਸ ਮੌਕੇ ਡਾ.ਸੰਜੀਵ ਗੌਤਮ, ਟਰੱਕ ਯੂਨੀਅਨ ਦੇ ਪ੍ਰਧਾਨ ਰੋਹਿਤ ਕਾਲੀਆ, ਸੋਹਣ ਸਿੰਘ ਬੈਂਸ, ਬਲਵਿੰਦਰ ਕੌਰ ਬੈਂਸ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਦਲਜੀਤ ਸਿੰਘ ਕਾਕਾ ਨਾਨਗਰਾ ਅਤੇ ਬਚਿੱਤਰ ਸਿੰਘ ਹਾਜ਼ਰ ਸਨ।
Share the post "ਹਰਜੋਤ ਸਿੰਘ ਬੈਂਸ ਦੇ ਅਣਥੱਕ ਯਤਨਾਂ ਸਦਕਾ ਨੰਗਲ ’ਚ ਭਾਰੀ ਜਾਮ ਦੀ ਸਮੱਸਿਆ ਤੋਂ ਮਿਲੀ ਰਾਹਤ"