ਹਰਸਿਮਰਤ ਨੇ ਪ੍ਰਕਾਸ਼ ਸਿੰਘ ਭੱਟੀ ਦੀ ਚੋਣ ਮੁਹਿੰਮ ਨੂੰ ਪਹੁੰਚਾਇਆ ਸ਼ਿਖਰਾਂ ’ਤੇ

0
19

ਪਿੰਡ ਘੁੱਦਾ, ਸੰਗਤ ਮੰਡੀ ਅਤੇ ਦਿਉਣ ਵਿੱਚ ਹੋਏ ਭਾਰੀ ਇਕੱਠ ਨੂੰ ਕੀਤਾ ਸੰਬੋਧਨ
ਸ੍ਰੋਮਣੀ ਅਕਾਲੀ ਦਲ ਨੇ ਜੋ ਕਿਹਾ ਉਹ ਕਰਕੇ ਦਿਖਾਇਆ -ਪ੍ਰਕਾਸ਼ ਸਿੰਘ ਭੱਟੀ
ਸੁਖਜਿੰਦਰ ਮਾਨ
ਬਠਿੰਡਾ, 13 ਫ਼ਰਵਰੀ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਹਲਕਾ ਬਠਿੰਡਾ ਦਿਹਾਤੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰਕਾਸ਼ ਸਿੰਘ ਭੱਟੀ ਦੀ ਚੋਣ ਮੁਹਿੰਮ ਨੂੰ ਸ਼ਿਖਰਾਂ ਤੇ ਪਹੁੰਚਾਉਂਦਿਆਂ ਹਲਕੇ ਦੇ ਘੁੱਦਾ, ਸੰਗਤ ਮੰਡੀ ਅਤੇ ਦਿਉਣ ਵਿਚ ਭਰਵੇਂ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ ਅਤੇ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ । ਬੀਬੀ ਬਾਦਲ ਨੇ ਭਰਵੇਂ ਚੋਣ ਜਲਸਿਆਂ ਨੂੰ ਸੰਬੋਧਨ ਕਰਦੇ ਹੋਏ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਧਾਨ ਭਗਵੰਤ ਮਾਨ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਰੜੇ ਹੱਥੀਂ ਲਿਆ ਤੇ ਆਮ ਆਦਮੀ ਪਾਰਟੀ ਨੂੰ ਕਾਂਗਰਸ ਦੀ ਬੀ ਟੀਮ ਕਰਾਰ ਦਿੱਤਾ ।ਇਸ ਮੌਕੇ ਉਨਾਂ ਪ੍ਰਕਾਸ਼ ਸਿੰਘ ਭੱਟੀ ਨੂੰ ਸ਼ਰੀਫ ਸਿਆਸਤਦਾਨ ਦੱਸਦੇ ਹੋਏ ਉਨਾਂ ਦੀ ਜਿੱਤ ਦੀ ਅਪੀਲ ਕੀਤੀ ਤੇ ਕਿਹਾ ਕਿ ਭੱਟੀ ਦੀ ਜਿੱਤ ਨਾਲ ਹਲਕਾ ਬਠਿੰਡਾ ਦਿਹਾਤੀ ਦਾ ਨਕਸ਼ਾ ਬਦਲਦਾ ਹੋਇਆ ਨਜ਼ਰ ਆਵੇਗਾ । ਸਾਬਕਾ ਕੇਂਦਰੀ ਮੰਤਰੀ ਨੇ ਗੱਲਬਾਤ ਦੌਰਾਨ ਕਿਹਾ ਕਿ ਕੇਜਰੀਵਾਲ ਦੀ ਸੋਚ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀ ਹੈ, ਜੋ ਕਦੇ ਕਾਮਯਾਬ ਨਹੀਂ ਹੋਣ ਦੇਵਾਂਗੇ। ਉਨਾਂ ਕਿਹਾ ਕਿ ਦਿੱਲੀ ਵਾਲੇ ਦਲ ਸ਼੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਨਹੀਂ ਕਰ ਸਕਦੇ, ਪੰਜਾਬ ਵਾਸੀ ਆਪਣੀ ਮਾਂ ਬੋਲੀ ਪਾਰਟੀ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣਗੇ। ਉਨਾਂ ਕਿਹਾ ਕਿ ਜਿਥੇ ਕਾਂਗਰਸ ਦੀ ਆਪ ਬੀ ਟੀਮ ਹੈ ਉੱਥੇ ਹੀ ਕਰੋੜਪਤੀ ਮੁੱੱਖ ਮੰਤਰੀ ਚੰਨੀ ਸਭ ਤੋਂ ਗਰੀਬ ਮੁੱਖਮੰਤਰੀ ਹਨ ਅਜਿਹਾ ਗਰੀਬ ਹਰ ਘਰ ਵਿੱਚ ਪੈਦਾ ਹੋਵੇ ।ਉਨਾਂ ਖਜਾਨਾ ਮੰਤਰੀ ਨੂੰ ਫੇਲ ਮੰਤਰੀ ਕਰਾਰ ਦਿੰਦਿਆਂ ਕਿਹਾ ਕਿ ਉਸ ਦੀਆਂ ਨੀਤੀਆਂ ਕਰਕੇ ਅੱਜ ਹਰ ਵਰਗ ਤ੍ਰਾਹੀ ਤ੍ਰਾਹੀ ਕਰ ਰਿਹਾ ਹੈ । ਸਾਬਕਾ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਸ਼ਰਾਬੀ ਦੱਸਦੇ ਹੋਏ ਕਿਹਾ ਕਿ ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਨਹੀਂ । ਬੀਬਾ ਬਾਦਲ ਨੇ ਆਪਣੇ ਸੰਬੋਧਨ ਚ ਕਿਹਾ ਕਿ ਹਲਕਾ ਬਠਿੰਡਾ ਦਿਹਾਤੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਦੋ ਹਜਾਰ ਸਤਾਰਾਂ ਵਿਚ ਰੁਪਿੰਦਰ ਕੌਰ ਰੂਬੀ ਨੂੰ ਜਿਤਾ ਕੇ ਮੋਗਾ ਦਿੱਤਾ ਸੀ ਪਰ ਵਿਧਾਇਕਾਂ ਨੇ ਹਲਕੇ ਵਿੱਚ ਨਾ ਤਾਂ ਕੋਈ ਵਿਕਾਸ ਕਰਵਾਇਆ ਅਤੇ ਨਾ ਹੀ ਹਲਕੇ ਦੇ ਲੋਕਾਂ ਨੂੰ ਦਰਸ਼ਨ ਦਿੱਤੇ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜਿੰਨੇ ਹਮੇਸਾਂ ਹੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਹੈ ਅਤੇ ਹਲਕਾ ਬਠਿੰਡਾ ਦੀ ਤਰੱਕੀ ਅਤੇ ਵਿਕਾਸ ਕਾਰਜਾਂ ਵਿਚ ਵੱਧ ਤੋਂ ਵੱਧ ਯੋਗਦਾਨ ਪਾਇਆ ਹੈ ਉਨਾਂ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ਏਮਜ਼ ਹਸਪਤਾਲ ਉਨਾਂ ਦੇ ਹਲਕੇ ਵਿੱਚ ਆਇਆ ਹੈ ਅਤੇ ਜਿਸ ਨਾਲ ਹਰ ਵਰਗ ਅਤੇ ਗ਼ਰੀਬ ਲੋਕਾਂ ਨੂੰ ਇਲਾਜ ਕਰਾਉਣਾ ਸੌਖਾ ਹੋ ਗਿਆ ਹੈ ਉਨਾਂ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਹਨੇਰੀ ਚੱਲ ਰਹੀ ਹੈ ਤੇ ਅਕਾਲੀ ਦਲ ਦੀ ਸਰਕਾਰ ਬਣਨਾ ਤੈਅ ਹੈ ਉਨਾਂ ਨੇ ਹਲਕਾ ਬਠਿੰਡਾ ਦਿਹਾਤੀ ਤੋਂ ਆਪਣੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਤਾਂ ਕਿ ਹਲਕੇ ਦੀ ਸੀਟ ਜਿੱਤ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿੱਚ ਪਾ ਸਕਣ । ਪ੍ਰਕਾਸ਼ ਸਿੰਘ ਭੱਟੀ ਨੇ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿੱਤਾ ਕਿ ਸਰਕਾਰ ਬਣਦਿਆਂ ਹੀ ਹਲਕੇ ਦੀਆਂ ਮੁਸ਼ਕਲਾਂ ਨੂੰ ਹੱਲ ਕਰਨਗੇ ਅਤੇ ਹਲਕੇ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣਗੇ।

LEAVE A REPLY

Please enter your comment!
Please enter your name here