ਪਾਰਟੀ ਅਹੁਦੇਦਾਰਾਂ ਦੀ ਨਾਮਜਦਗੀ ਦਾ ਅਧਿਕਾਰ ਕਾਂਗਰਸ ਪ੍ਰਧਾਨ ਨੂੰ ਸੌਂਪਣ ਲਈ ਸਰਬਸੰਮਤੀ ਨਾਲ ਪਾਸ ਕੀਤਾ ਮਤਾ
ਸੁਖਜਿੰਦਰ ਮਾਨ
ਚੰਡੀਗੜ੍ਹ ,20 ਸਤੰਬਰ : ਹਰਿਆਣਾ ਪ੍ਰਦੇਸ ਕਾਂਗਰਸ ਕਮੇਟੀ ਦੇ ਨੁਮਾਇੰਦਿਆਂ ਅਤੇ ਵਿਧਾਇਕਾਂ ਦੀ ਇੱਕ ਅਹਿਮ ਮੀਟਿੰਗ ਅੱਜ ਕਾਂਗਰਸ ਦਫਤਰ ਵਿੱਚ ਸੂਬਾ ਰਿਟਰਨਿੰਗ ਅਫਸਰ ਅਤੇ ਸਾਬਕਾ ਸੰਸਦ ਮੈਂਬਰ ਸ੍ਰੀ ਤਾਰਾਚੰਦ ਭਗੌੜਾ ਦੀ ਪ੍ਰਧਾਨਗੀ ਹੇਠ ਹੋਈ।ਇਸ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ, ਸੂਬਾ ਪ੍ਰਧਾਨ ਚੌਧਰੀ ਉਦੈਭਾਨ, ਕਾਰਜਕਾਰੀ ਪ੍ਰਧਾਨ, ਪਾਰਟੀ ਵਿਧਾਇਕ ਅਤੇ ਸੀਨੀਅਰ ਆਗੂ ਹਾਜਰ ਸਨ। ਮੀਟਿੰਗ ਵਿੱਚ ਦੋ ਅਹਿਮ ਮਤੇ ਪਾਸ ਕੀਤੇ ਗਏ। ਤਾਰਾਚੰਦ ਭਗੌੜਾ ਦੀ ਹਾਜਰੀ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ, ਮੀਤ ਪ੍ਰਧਾਨ, ਖਜਾਨਚੀ, ਕਾਰਜਕਾਰਨੀ ਮੈਂਬਰ, ਸੂਬਾ ਚੋਣ ਕਮੇਟੀ ਅਤੇ ਏ.ਆਈ.ਸੀ.ਸੀ ਮੈਂਬਰਾਂ ਨੂੰ ਨਾਮਜਦ ਕਰਨ ਲਈ ਸਰਬਸੰਮਤੀ ਨਾਲ ਅਧਿਕਾਰਤ ਪ੍ਰਸਤਾਵ ਪੇਸ ਕੀਤਾ ਗਿਆ।ਸੀਨੀਅਰ ਆਗੂਆਂ ਨੇ ਇਸ ਨੂੰ ਪ੍ਰਵਾਨਗੀ ਦਿੱਤੀ ਅਤੇ ਸਾਰੇ ਡੈਲੀਗੇਟਾਂ ਨੇ ਹੱਥ ਖੜ੍ਹੇ ਕਰਕੇ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ। ਮੀਟਿੰਗ ਵਿੱਚੋਂ ਪੀਆਰਓ ਭਗੌੜਾ ਅਤੇ ਏਪੀਆਰਓ ਦੇ ਚਲੇ ਜਾਣ ਤੋਂ ਬਾਅਦ ਚੌਧਰੀ ਉਦੈਭਾਨ ਨੇ ਰਾਹੁਲ ਗਾਂਧੀ ਦੀ ਮੁੜ ਨਿਯੁਕਤੀ ਨਾਲ ਸਬੰਧਤ ਪ੍ਰਸਤਾਵ ਮੀਟਿੰਗ ਵਿੱਚ ਰੱਖਿਆ। ਭੁਪਿੰਦਰ ਸਿੰਘ ਹੁੱਡਾ ਸਮੇਤ ਕਈ ਸੀਨੀਅਰ ਆਗੂਆਂ ਨੇ ਪ੍ਰਸਤਾਵ ਨੂੰ ਮਨਜੂਰੀ ਦਿੱਤੀ। ਮਤੇ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਰਾਹੁਲ ਗਾਂਧੀ ਨੂੰ ਇੰਡੀਅਨ ਨੈਸਨਲ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਵੇ।ਸੂਬਾ ਕਾਂਗਰਸ ਦੇ ਨੁਮਾਇੰਦੇ ਨੇ ਰਾਹੁਲ ਗਾਂਧੀ ਨੂੰ ਬੇਨਤੀ ਕੀਤੀ ਕਿ ਉਹ ਸਾਰਿਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜਦਗੀ ਪੱਤਰ ਭਰਨ। ਇੱਕ ਵਾਰ ਫਿਰ ਸਾਰੇ ਪਾਰਟੀ ਨੁਮਾਇੰਦਿਆਂ ਨੇ ਹੱਥ ਖੜੇ ਕਰਕੇ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ। ਮਤੇ ਵਿੱਚ ਰਾਹੁਲ ਗਾਂਧੀ ਵੱਲੋਂ ਕੰਨਿਆਕੁਮਾਰੀ ਤੋਂ ਕਸਮੀਰ ਤੱਕ ਕੱਢੀ ਜਾ ਰਹੀ ‘ਭਾਰਤ ਜੋੜੋ ਯਾਤਰਾ’ ਦੀ ਵੀ ਭਰਪੂਰ ਸਲਾਘਾ ਕੀਤੀ ਗਈ। ਉਨ੍ਹਾਂ ਹਰਿਆਣਾ ਪੁੱਜਣ ’ਤੇ ਇਸ ਯਾਤਰਾ ਵਿੱਚ ਇਤਿਹਾਸਕ ਸਮੂਲੀਅਤ ਦਾ ਭਰੋਸਾ ਵੀ ਦਿੱਤਾ। ਭੁਪਿੰਦਰ ਸਿੰਘ ਹੁੱਡਾ ਨੇ ਆਪਣੇ ਸੰਬੋਧਨ ਵਿੱਚ ਸਾਰੇ ਨੇਤਾਵਾਂ ਅਤੇ ਨੁਮਾਇੰਦਿਆਂ ਨੂੰ ਸੱਦਾ ਦਿੱਤਾ ਕਿ ਉਹ ਰਾਹੁਲ ਗਾਂਧੀ ਦੀ ਯਾਤਰਾ ਦਾ ਹਰਿਆਣਾ ਪਹੁੰਚਣ ‘ਤੇ ਨਿੱਘਾ ਸੁਆਗਤ ਕਰਨ ਅਤੇ ਆਪੋ-ਆਪਣੇ ਖੇਤਰਾਂ ਵਿੱਚ ਜੋਰਦਾਰ ਸਮੂਲੀਅਤ ਯਕੀਨੀ ਬਣਾਉਣ।
ਹਰਿਆਣਾ ਕਾਂਗਰਸ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਉਣ ਦੇ ਹੱਕ ’ਚ ਡਟੀ
8 Views