75 ਫੀਸਦੀ ਸਬਸਿਡੀ ’ਤੇ ਦਿੱਤੇ ਜਾਣਗੇ 70 ਹਜਾਰ ਕਨੈਕਸ਼ਨ – ਮੁੱਖ ਮੰਤਰੀ
ਸੋਨੀਪਤ: ਹਰਿਆਣਾ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਖੇਤੀ ਲਈ ਟਿਊਵੈੱਲ ਲਗਾਉਣ ਲਈ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਅਨੇਕ ਯੋਜਨਾਵਾਂ ਲਾਗੂ ਕਰ ਰਹੀ ਹੈ। ਨਾਲ ਹੀ ਸਿੰਚਾਈ ਪ੍ਰਬੰਧਨ ਤਹਿਤ ਵੀ ਕਈ ਕਦਮ ਚੁੱਕੇ ਜਾ ਰਹੇ ਹਨ। ਇਸੀ ਲੜੀ ਵਿਚ ਕਿਸਾਨਾਂ ਨੂੰ ਡੀਜਲ ਤੋਂ ਮੁਕਤੀ ਦਿਵਾਉਣ ਲਈ ਇਸ ਸਾਲ ਕਿਸਾਨਾਂ ਨੂੰ 75 ਫੀਸਦੀ ਸਬਸਿਡੀ 50 ਹਜਾਰ ਸੋਲਰ ਟਿਯੂਬਵੈਲ ਕਨੈਕਸ਼ਨ ਦਿੱਤੇ ਗਏ ਹਨ ਅਤੇ ਅਗਲੇ ਸਾਲ ਵੀ 70 ਹਜਾਰ ਕਿਸਾਨਾਂ ਨੂੰ 75 ਫੀਸਦੀ ਸਬਸਿਡੀ ’ਤੇ ਸੋਲਰ ਟਿਯੂਬਵੈਲ ਕਨੈਕਸ਼ਨ ਦੇਣ ਦਾ ਟੀਚਾ ਰੱਖਿਆ ਗਿਆ ਹੈ।
ਹਾਈਟੈਕ ਨਸ਼ਾ ਤਸਕਰੀ : ਰਾਜਸਥਾਨ ’ਚ ਪੈਮੇਂਟ, ਪੰਜਾਬ ’ਚ ਡਿਲਵਰੀ
ਸੋਨੀਪਤ ਦੇ ਪਿੰਡ ਝਿੰਝੌਲੀ ਸਥਿਤ ਸਾਧਨਾ ਕੇਂਦਰ ਵਿਚ ਪ੍ਰਬੰਧਿਤ ਪ੍ਰੋਗ੍ਰਾਮ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਕਿਸਾਨ ਹਿਤੇਸ਼ੀ ਸਰਕਾਰ ਹੈ ਅਤੇ ਹਰਿਆਣਾ ਪੂਰੇ ਦੇਸ਼ ਦਾ ਇਕਲੌਤਾ ਅਜਿਹਾ ਸੂਬਾ ਹੈ ਜੋ 15 ਤੋਂ 16 ਫਸਲਾਂ ਨੂੰ ਏਮਏਸਪੀ ’ਤੇ ਖਰੀਦਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਫਸਲ ਬੀਮਾ ਯੋਜਨਾ , ਭਵਾਂਤਰ ਭਰਪਾਈ ਯੋਜਨਾ, ਮੇਰਾ ਪਾਣੀ-ਮੇਰੀ ਵਿਰਾਸਤ ਯੋਜਨਾ ਵਰਗੀ ਨਵੀਂ ਪਹਿਲਾਂ ਰਾਹੀਂ ਵੀ ਕਿਸਾਨਾਂ ਨੂੰ ਆਰਥਕ ਰੂਪ ਨਾਲ ਮਜਬੂਤੀ ਦੇਣ ਦਾ ਕੰਮ ਕੀਤਾ ਜਾ ਰਿਹਾ ਹੈ।
ਸੱਤਾ ’ਚ ਵਾਪਸ ਪਰਤਣ ’ਤੇ ਅਕਾਲੀ ਦਲ ਪਾਣੀਆਂ ਦੀ ਵੰਡ ਦੇ ਸਾਰੇ ਸਮਝੌਤੇ ਰੱਦ ਕਰੇਗਾ: ਹਰਸਿਮਰਤ ਕੌਰ ਬਾਦਲ
ਖੇਤ ’ਚ ਕਿਸਾਨ ਦੀ ਮੌਤ ਹੋਣ ’ਤੇ ਦਿੱਤੀ ਜਾਂਦੀ ਹੈ ਪੰਜ ਲੱਖ ਦੀ ਸਹਾਇਤਾ
ਸੋਨੀਪਤ: ਮੁੱਖ ਮੰਤਰੀ ਨੇ ਇਸ ਮੌਕੇ ਇਹ ਵੀ ਦਸਿਆ ਕਿ ਸੂਬਾ ਸਰਕਾਰ ਵੱਲੋਂ ਖੇਤ ਵਿਚ ਕਿਸਾਨ ਦੀ ਮੌਤ ਹੋਣ ’ਤੇ ਉਸ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿਤੀ ਸਹਾਇਤਾ ਦਿੱਤੀ ਜਾਂਦੀ ਹੈ। ਖੇਤਾਂ ਵਿਚ ਕੰਮ ਕਰਦੇ ਸਮੇਂ ਜੇਕਰ ਕਿਸੇ ਕਿਸਾਨ ਦੇ ਅੰਗ ਨੂੰ ਨੁਕਸਾਨ ਹੋ ਜਾਵੇ ਤਾਂ ਉਸ ਨੂੰ ਵੀ ਆਰਥਕ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਹਾਲ ਹੀ ਵਿਚ ਹਰਿਆਣਾ ਸਰਕਾਰ ਨੇ ਇਕ ਹੋਰ ਫੈਸਲਾ ਕੀਤਾ ਹੈ ਕਿ ਜੇਕਰ ਕਿਸੇ ਬੇਸਹਾਰਾ ਪਸ਼ੂ ਦੀ ਟੱਕਰ ਲੱਗਣ ਨਾਲ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਵੀ ਸਰਕਾਰ ਵੱਲੋਂ 5 ਲੱਖ ਰੁਪਏ ਦੀ ਆਰਥਕ ਸਹਾਇਤਾ ਦਿੱਤੀ ਜਾਵੇਗੀ।
ਆਪ-ਕਾਂਗਰਸ ਗਠਜੋੜ: ਸਾਬਕਾ ਮੰਤਰੀ ਆਸੂ ਨੇ ਕੀਤਾ ਦਾਅਵਾ, ਹਾਈਕਮਾਂਡ ਵਰਕਰਾਂ ਦੀਆਂ ਭਾਵਨਾਵਾਂ ਦਾ ਰੱਖੇਗੀ ਖਿਆਲ
ਪੇਂਡੂ ਚੌਕੀਦਾਰਾਂ ਦਾ ਵਧਾਇਆ ਮਾਣਭੱਤਾ, ਮੌਤ ਹੋਣ ’ਤੇ ਵੀ ਮਿਲੇਗੀ 5 ਲੱਖ ਰੁਪਏ ਦੀ ਰਕਮ
ਸੋਨੀਪਤੀ: ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗ੍ਰਾਮੀਣ ਚੌਕੀਦਾਰਾਂ ਦੀ ਮੰਗ ਨੂੰ ਮੰਨਜੂਰ ਕਰਦੇ ਹੋਏ ਉਨ੍ਹਾਂ ਦੇ ਮਹੀਨੇ ਤਨਖਾਹ ਨੂੰ ਵਧਾ ਕੇ 11 ਹਜਾਰ ਰੁਪਏ ਕੀਤਾ ਹੈ ਅਤੇ ਗ੍ਰਾਮੀਣ ਚੌਕੀਦਾਰਾਂ ਦੀ ਅਚਾਨਕ ਮੌਤ ਹੋਣ ’ਤੇ 5 ਲੱਖ ਰੁਪਏ ਦੀ ਰਕਮ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਕ ਸਹਾਇਤਾ ਵਜੋ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਗ੍ਰਾਮੀਣ ਚੌਕੀਦਾਰਾਂ ਨੂੰ ਆਂਗਨਵਾੜੀ ਕਾਰਜਕਰਤਾਵਾਂ ਦੀ ਤਰਜ ’ਤੇ ਸੇਵਾਮੁਕਤੀ ’ਤੇ ਇਕਮੁਸ਼ਤ 2 ਲੱਖ ਰੁਪਏ ਦਾ ਲਾਭ ਦਿੱਤਾ ਜਾਵੇਗਾ।
Share the post "ਹਰਿਆਣਾ ’ਚ ਕਿਸਾਨਾਂ ਨੂੰ ਸੋਲਰ ਟਿਊਵੈੱਲ ਲਗਾਉਣ ਲਈ ਮਿਲੇਗੀ 75 ਫ਼ੀਸਦੀ ਸਬਸਿਡੀ"