ਸੁਖਜਿੰਦਰ ਮਾਨ
ਬਠਿੰਡਾ, 26 ਸਤੰਬਰ: ਬੀਤੇ ਕੱਲ੍ਹ ਹਲਕਾ ਰਾਮਪੁਰਾ ਫੂਲ ਵਿਖੇ ਕਾਰਜਕਾਰੀ ਪ੍ਰਧਾਨ ਐਮ.ਐਲ.ਏ ਬੁੱਧ ਰਾਮ ਅਤੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਇੰਨ੍ਹਾਂ ਵਿਚ ਜੱਗਾ ਸਿੰਘ (ਪ੍ਰਧਾਨ ਨਗਰ ਪੰਚਾਇਤ ਮਲੂਕਾ), ਬੇਅੰਤ ਸਿੰਘ ਸਰਪੰਚ ਸਲਾਬਤਪੁਰਾ), ਗੁਰਪ੍ਰੀਤ ਸਿੰਘ (ਚੇਅਰਮੈਨ ਬਲਾਕ ਸੰਮਤੀ ਭਗਤਾ), ਹਰਜਿੰਦਰ ਕੌਰ ਸਰਪੰਚ (ਸਿਰੀਏਵਾਲਾ) ਸਮੇਤ ਰਾਮਪੁਰਾ ਸ਼ਹਿਰ ਤੋਂ ਵੀ 40 ਪਰਿਵਾਰਾਂ ਨੇ ’ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ।
ਵਿਜੀਲੈਂਸ ਵਲੋਂ ਮਨਪ੍ਰੀਤ ਬਾਦਲ ਦੇ ਖਿਲਾਫ਼ ਲੁੱਕ ਆਫ਼ ਸਰਕੂਲਰ (ਐਲ.ਓ.ਸੀ) ਜਾਰੀ
ਆਪ ’ਚ ਸ਼ਾਮਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਨੇ ਦਾਅਵਾ ਕੀਤਾ ਕਿ ਉਹ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਲ ਹੋਏ ਹਨ ਤਾਂ ਕਿ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਵਿਚ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪਾਰਟੀ ਵਿਚ ਸਮੂਲੀਅਤ ਕਰਨ ਵਾਲਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਬਣਦਾ ਮਾਣ-ਸਨਮਾਣ ਦਿੱਤਾ ਜਾਵੇਗਾ ਤਾਂ ਕਿ ਉਹ ਪੂਰੇ ਉਤਸਾਹ ਨਾਲ ਲੋਕ ਸੇਵਾ ਕਰ ਸਕਣ।