ਸੁਖਜਿੰਦਰ ਮਾਨ
ਬਠਿੰਡਾ, 30 ਅਗਸਤ: ਕੌਮੀ ਖੇਡ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2 ਦੇ ਕਰਵਾਏ ਗਏ ਉਦਘਾਟਨੀ ਸਮਾਰੋਹ ਦੌਰਾਨ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਯਾਦ ਕੀਤਾ ਗਿਆ ਜਿਨ੍ਹਾਂ ਦੇ ਜਨਮ ਦਿਨ ਨੂੰ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧਿਆਨ ਚੰਦ ਦੀ ਤਸਵੀਰ ਉਤੇ ਫੁੱਲਮਾਲਾ ਭੇਂਟ ਕਰ ਕੇ ਸ਼ਰਧਾ ਭੇਂਟ ਕੀਤੀ ਗਈ।
ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਮਾਲ ਤੇ ਮੁੜ ਵਸੇਬਾ ਮੰਤਰੀ ਬ੍ਰਮ ਸ਼ੰਕਰ ਜਿੰਪਾ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਇੰਦਰਜੀਤ ਕੌਰ ਮਾਨ ਤੇ ਦਵਿੰਦਰ ਸਿੰਘ ਲਾਡੀ ਢੌਂਸ ਤੇ ਡਾ ਨਿਰਮਲ ਜੌੜਾ ਵੱਲੋਂ ਮਹਾਨ ਹਾਕੀ ਖਿਡਾਰੀ ਦੀ ਜੀਵਨੀ ਪੁਸਤਕ ‘ਹਾਕੀ ਦਾ ਜਾਦੂਗਰ ਮੇਜਰ ਧਿਆਨ ਚੰਦ’ ਦਾ ਵੀ ਲੋਕ ਅਰਪਣ ਵੀ ਕੀਤਾ ਗਿਆ।
ਰਿਸਵਤ ਕਾਂਡ: ਫ਼ਰੀਦਕੋਟ ਦੇ ਸਾਬਕਾ ਆਈ ਜੀ ’ਤੇ ਮੁੜ ਉੱਠੀ ਉਗਲ
ਖੇਡ ਮੰਤਰੀ ਦੇ ਲੋਕ ਸੰਪਰਕ ਅਫਸਰ ਤੇ ਖੇਡ ਲੇਖਕ ਨਵਦੀਪ ਸਿੰਘ ਗਿੱਲ ਵੱਲੋਂ ਇਹ ਬਾਲ ਸਾਹਿਤ ਦੀ ਪੁਸਤਕ ਲਿਖੀ ਗਈ ਹੈ ਜਿਸ ਨੂੰ ਲੋਕਗੀਤ ਪ੍ਰਕਾਸ਼ਨ ਨੇ ਸਚਿੱਤਰ ਰੰਗਦਾਰ ਛਾਪਿਆ। ਮੀਤ ਹੇਅਰ ਨੇ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਪੈਦਾ ਕਰਨ ਲਈ ਉਪਰਾਲੇ ਕਰ ਰਹੀ ਹੈ ਅਤੇ ਮਹਾਨ ਖਿਡਾਰੀਆਂ ਦੀਆਂ ਜੀਵਨੀਆਂ ਨਵੀਂ ਉਮਰ ਦੇ ਖਿਡਾਰੀਆਂ ਲਈ ਪ੍ਰੇਰਨਾ ਦਾ ਸ੍ਰੋਤ ਹਨ। ਉਨ੍ਹਾਂ ਕਿਹਾ ਕਿ ਖੇਡਾਂ ਤੇ ਸਾਹਿਤ ਦੇ ਖੇਤਰ ਵਿੱਚ ਖੇਡ ਸਾਹਿਤ ਦਾ ਵਡਮੁੱਲਾ ਯੋਗਦਾਨ ਹੈ।