WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮਾਨਸਾ

ਹਾਰ ਤੋਂ ਬੁਖਲਾਏ ਕਾਂਗਰਸੀ ਆਗੂ ਲੋਕ ਭਲਾਈ ਲਈ ਕੰਮ ਕਰਨ ਵਾਲਿਆਂ ਵਿਰੁੱਧ ਮਾਣਹਾਨੀ ਦੀ ਕਰ ਰਹੇ ਨੇ ਵਰਤੋਂ: ਮੁੱਖ ਮੰਤਰੀ

ਮਾਨਸਾ ਦੀ ਅਦਾਲਤ ਵਿੱਚ ਪੇਸ ਹੋਏ ਭਗਵੰਤ ਮਾਨ
ਦੇਸ ਦੀ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਪ੍ਰਗਟਾਇਆ
ਕਾਂਗਰਸੀ ਆਗੂ ਆਪਣੇ ਮਾੜੇ ਕੰਮ ਲੁਕਾਉਣ ਲਈ ਭਾਜਪਾ ਵਿੱਚ ਹੋ ਰਹੇ ਨੇ ਸਾਮਲ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 20 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਸ ਸਾਲ ਦੇ ਸੁਰੂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਰਾਰੀ ਹਾਰ ਤੋਂ ਦੁਖੀ ਤੇ ਘਬਰਾਏ ਕਾਂਗਰਸੀ ਆਗੂ ਮਾਣਹਾਨੀ ਨੂੰ ਹੁਣ ਲੋਕ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਅਣਥੱਕ ਮਿਹਨਤ ਕਰਨ ਵਾਲਿਆਂ ਵਿਰੁੱਧ ਬਦਲਾ ਲੈਣ ਦੇ ਸਾਧਨ ਵਜੋਂ ਵਰਤ ਰਹੇ ਹਨ। ਇੱਥੇ ਸਥਾਨਕ ਅਦਾਲਤ ਵਿੱਚ ਪੇਸ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਲੋਕਾਂ ਦੇ ਫਤਵੇ ਨਾਲ ਧੋਖਾ ਤੇ ਦਗਾ ਕਰਦੇ ਹਨ, ਉਹ ਹੁਣ ਸਾਡੇ ਵਿਰੁੱਧ ਮਾਣਹਾਨੀ ਦੇ ਕੇਸ ਦਾਇਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਅਜਿਹੇ ਵਿਅਕਤੀ ਸੂਬਾ ਸਰਕਾਰ ਦੇ ਲੋਕ ਪੱਖੀ ਫੈਸਲੇ ਦੇ ਮੱਦੇਨਜਰ ਸਰਕਾਰ ਦੀ ਵਧ ਰਹੀ ਮਕਬੂਲੀਅਤ ਤੋਂ ਡਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕੇਸ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਸਾਡੀ ਪਾਰਟੀ ਦੇ ਹੱਕ ਵਿੱਚ ਆਏ ਫੈਸਲੇ ਕਾਰਨ ਰੰਜਿਸ ਵਜੋਂ ਦਾਇਰ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਮਾਮਲੇ ਉਨ੍ਹਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਫੈਸਲੇ ਲੈਣ ਤੋਂ ਨਹੀਂ ਰੋਕ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਲਈ ਅਜਿਹੇ ਕਿਸੇ ਵੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹਾਸੋਹੀਣਾ ਹੈ ਕਿ ਜਿਨ੍ਹਾਂ ਲੋਕਾਂ ਨੇ ਦੇਸ ਨੂੰ ਲੰਬੇ ਸਮੇਂ ਤੱਕ ਬਰਬਾਦ ਕੀਤਾ, ਉਹ ਹੁਣ ਲੋਕ ਭਲਾਈ ਲਈ ਕੰਮ ਕਰਨ ਵਾਲਿਆਂ ਵਿਰੁੱਧ ਮਾਣਹਾਨੀ ਨੂੰ ਸਾਧਨ ਵਜੋਂ ਵਰਤ ਰਹੇ ਹਨ।
ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਕਈ ਦਹਾਕਿਆਂ ਤੋਂ ਦੇਸ ਨੂੰ ਲੁੱਟਣ ਵਾਲਿਆਂ ਖਿਲਾਫ ਮਾਣਹਾਨੀ ਦੇ ਕੇਸ ਕਿਉਂ ਨਹੀਂ ਦਰਜ ਕੀਤੇ ਜਾਂਦੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੱਚੇ ਦੇਸ ਭਗਤਾਂ ਨੂੰ ਅੱਤਵਾਦੀ ਗਰਦਾਨਦੇ ਹਨ, ਉਨ੍ਹਾਂ ਖਿਲਾਫ ਅਜਿਹੇ ਕੇਸ ਕਿਉਂ ਨਹੀਂ ਦਰਜ ਕੀਤੇ ਜਾ ਰਹੇ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਆਗੂ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕਰਕੇ ਲੋਕਾਂ ਦੀ ਜਿੰਦਗੀ ਨੂੰ ਬਦਲਣ ਲਈ ਅਣਥੱਕ ਮਿਹਨਤ ਕਰ ਰਹੇ ਹਨ, ਉਹ ਅੱਤਵਾਦੀ ਕਿਵੇਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਅਜਿਹੇ ਸਰਾਰਤੀ ਅਨਸਰਾਂ ਵਿਰੁੱਧ ਕੋਈ ਮਾਣਹਾਨੀ ਵਰਗੀ ਕਾਰਵਾਈ ਨਹੀਂ ਹੁੰਦੀ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਉਨ੍ਹਾਂ ਵਿਰੁੱਧ ਸੰਮਨ ਜਾਰੀ ਕੀਤੇ ਜਾਣਗੇ ਤਾਂ ਉਹ ਅਦਾਲਤ ਵਿੱਚ ਪੇਸ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਦੇਸ ਦੀ ਨਿਆਂ ਪ੍ਰਣਾਲੀ ‘ਤੇ ਪੂਰਾ ਭਰੋਸਾ ਹੈ। ਉਨ੍ਹਾਂ ਕਿਹਾ ਕਿ ਅਦਾਲਤਾਂ ਬਹੁਤ ਸਤਿਕਾਰਯੋਗ ਹਨ ਅਤੇ ਉਹ ਅਦਾਲਤ ਦੇ ਹਰ ਫੈਸਲੇ ਦੀ ਪਾਲਣਾ ਕਰਨਗੇ। ਕਾਂਗਰਸ ਪਾਰਟੀ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪੈਸਾ ਲੁੱਟਣ ਤੋਂ ਬਾਅਦ ਹੁਣ ਇਹ ਆਗੂ ਆਪਣੇ ਮਾੜੇ ਕੰਮਾਂ ਲਈ ਕਾਨੂੰਨ ਦੇ ਸਿਕੰਜੇ ਤੋਂ ਬਚ ਕੇ ਸੁਰੱਖਿਅਤ ਪਨਾਹ ਦੀ ਆਸ ਵਿੱਚ ਭਾਜਪਾ ਵਿੱਚ ਸਾਮਲ ਹੋ ਰਹੇ ਹਨ। ਹਾਲਾਂਕਿ ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਨੇਤਾਵਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।

Related posts

ਨਰਮੇ ਦੀ ਫ਼ਸਲ ਦਾ ਮੁਆਵਜ਼ਾ ਲੈਣ ਲਈ ਕਿਸਾਨਾਂ ਨੇ ਘੇਰਿਆ ਵਿਤ ਮੰਤਰੀ ਦਾ ਘਰ

punjabusernewssite

ਸੰਸਦ ਵਿਚੋਂ ਵਿਰੋਧੀ ਧਿਰ ਨੂੰ ਮੁਅੱਤਲ ਕਰਕੇ ਮੋਦੀ ਸਰਕਾਰ ਨੇ ਕੀਤਾ ਸੰਸਦੀ ਜਮਹੂਰੀਅਤ ਦਾ ਕਤਲ – ਲਿਬਰੇਸ਼ਨ

punjabusernewssite

ਨੌਜਵਾਨ ਯਾਦਵਿੰਦਰ ਸਿੰਘ ਬਹਿਣੀਵਾਲ ਨੇ ਵਿਲੱਖਣ ਤਰੀਕੇ ਨਾਲ ਮਨਾਇਆ ਅਪਣਾ ਜਨਮ

punjabusernewssite