ਦਿੱਲੀ ਸਰਕਾਰ ਵਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਖਿੱਚੀ ਤਿਆਰੀ
ਪੰਜਾਬ ਰੋਡਵੇਜ਼ ਨੂੰ ਵਾਲਵੋ ਬੱਸਾਂ ਦਿੱਲੀ ਹਵਾਈ ਅੱਡੇ ਵੱਲ ਭੇਜਣ ਦੇ ਹੁਕਮ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਮਈ: ਪਿਛਲੀ ਕਾਂਗਰਸ ਸਰਕਾਰ ਦੌਰਾਨ ਚਰਚਾ ਦਾ ਵਿਸ਼ਾ ਬਣਦੇ ਆ ਰਹੇ ਦਿੱਲੀ ਏਅਰਪੋਰਟ ’ਤੇ ਪੰਜਾਬ ਦੀਆਂ ਸਰਕਾਰੀ ਬੱਸਾਂ ’ਤੇ ਲੱਗੀ ਰੋਕ ਦਾ ਮਾਮਲਾ ਹੁਣ ਹੱਲ ਹੋ ਗਿਆ ਹੈ। ਦਿੱਲੀ ਸਰਕਾਰ ਵਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਰੋਡਵੇਜ਼ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਵਾਈ ਅੱਡੇ ਵੱਲ ਵਾਲਵੋ ਬੱਸਾਂ ਭੇਜਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਦੇ ਅਧਿਕਾਰੀਆਂ ਮੁਤਾਬਕ ਦਿੱਲੀ ਹਵਾਈ ਅੱਡੇ ਨੂੰ ਚੰਡੀਗੜ੍ਹ, ਰੂਪਨਗਰ, ਜਲੰਧਰ, ਹੁਸਿਆਰਪੁਰ, ਲੁਧਿਆਣਾ, ਅੰਮਿਤਸਰ, ਪਠਾਨਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਐਸਬੀਐਸ ਨਗਰ ਜ਼ਿਲ੍ਹਾ ਹੈਡਕੁਆਟਰ ਤੋਂ ਵਾਲਵੋ ਬੱਸਾਂ ਭੋਜੀਆਂ ਜਾਣਗੀਆਂ। ਜਾਰੀ ਹੁਕਮਾਂ ਤਹਿਤ ਡਿੱਪੂ ਮੈਨੇਜਰਾਂ ਨੂੰ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਦਾ ਖ਼ਾਸ ਖਿਆਲ ਰੱਖਣ ਅਤੇ ਵੋਲਵੋ ਬੱਸਾਂ ਦੇ ਫਿਟਨੈਸ ਸਰਟੀਫਿਕੇਟ ਲੈਣ ਲਈ ਕਿਹਾ ਗਿਆ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਵੋਲਵੋ ਬੱਸਾਂ ਦਾ ਟਾਈਮ ਟੇਬਲ ਇਸ ਤਰ੍ਹਾਂ ਬਣਾਉਣ ਲਈ ਕਿਹਾ ਗਿਆ ਹੈ ਤਾਂ ਕਿ ਵਿਦੇਸ਼ਾਂ ਤੋਂ ਆਉਣ ਅਤੇ ਜਾਣ ਵਾਲੀਆਂ ਫਲਾਈਟਾਂ ਦੇ ਯਾਤਰੀਆਂ ਨੂੰ ਵੱਧ ਤੋਂ ਵੱਧ ਫ਼ਾਈਦਾ ਹੋ ਸਕੇ।