ਮੁਲਾਜਮ ਵਲੋਂ ਵਿਦਿਆਰਥਣ ਨਾਲ ਛੇੜਛਾੜ ਦਾ ਮਾਮਲਾ ਗਰਮਾਇਆ,ਮੁਲਾਜਮ ਨੇ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਨੋਟਿਸ
ਸੁਖਜਿੰਦਰ ਮਾਨ
ਬਠਿੰਡਾ, 24 ਸਤੰਬਰ: ਪਹਿਲਾਂ ਹੀ ਇਮਾਰਤ ਦੇ ਨਿਰਮਾਣ ’ਚ ਮੰਨਜੂਰੀ ਤੋਂ ਵੱਧ ਫੰਡ ਖਰਚਣ ਦੇ ਮਾਮਲੇ ਵਿਚ ਵਿਜੀਲੈਂਸ ਪੜਤਾਲ ਦਾ ਸਾਹਮਣਾ ਕਰ ਰਹੀ ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਹੁਣ ਮੁੜ ਚਰਚਾ ਵਿਚ ਹੈ। ਸੂਤਰਾਂ ਮੁਤਾਬਕ ਇਸ ਯੂਨੀਵਰਸਿਟੀ ਦੇ ਇੱਕ ਮੁਲਾਜਮ ਉਪਰ ਵਿਦਿਆਰਥਣ ਨਾਲ ਛੇੜਛਾੜ ਦੇ ਦੋਸ਼ ਲੱਗੇ ਹਨ, ਜਿਸਦੀ ਜਾਂਚ ਹਾਈ ਪਾਵਰ ਕਮੇਟੀ ਵਲੋਂ ਕੀਤੀ ਜਾ ਰਹੀ ਹੈ, ਜਿਸਦੇ ਵਿਚ ਯੂਨੀਵਰਸਿਟੀ ਤੋਂ ਬਾਹਰਲੇ ਮਾਹਰ ਵੀ ਸ਼ਾਮਲ ਕੀਤੇ ਗਏ ਹਨ।
ਹੈੱਡ ਟੀਚਰ ਬਣਨ ਵਾਲੇ ਸੰਘਰਸ਼ੀ ਅਧਿਆਪਕਾਂ ਦਾ ਜਥੇਬੰਦੀਆਂ ਵੱਲ੍ਹੋਂ ਭਰਵਾਂ ਸਵਾਗਤ
ਦੂਜੇ ਪਾਸੇ ਪਤਾ ਲੱਗਿਆ ਹੈ ਕਿ ਜਿਸ ਮੁਲਾਜਮ ਉਪਰ ਵਿਦਿਆਰਥਣ ਨੇ ਛੇੜਛਾੜ ਦੇ ਦੋਸ਼ ਲਗਾਏ ਹਨ, ਉਸਦੇ ਵਲੋਂ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਹੀ ਅਪਣੇ ਵਕੀਲ ਰਾਹੀਂ ਲੀਗਲ ਨੋਟਿਸ ਦਿੱਤਾ ਗਿਆ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ ਬੂਟਾ ਸਿੰਘ ਸਿੱਧੂ ਨੇ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦਸਿਆ ਕਿ ‘‘ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਇਸ ਸਬੰਧ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ।’’
ਦੋ ਲੜਕੀਆਂ ਦੇ ਆਪਸੀ ਵਿਆਹ ’ਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਫੈਸਲਾ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਿਛਲੇ ਹਫ਼ਤੇ ਯੂਨੀਵਰਸਿਟੀ ਦੇ ਇੱਕ ਵਿਭਾਗ ਨਾਲ ਸਬੰਧਤ ਇੱਕ ਵਿਦਿਆਰਥਣ ਨੇ ਲਿਖਤੀ ਤੌਰ ’ਤੇ ਯੂਨੀਵਰਸਿਟੀ ਪ੍ਰਬੰਧਕਾਂ ਨੂੰ ਸਿਕਾਇਤ ਕੀਤੀ ਸੀ, ਜਿਸਦੇ ਵਿਚ ਉਸਨੇ ਦੋਸ਼ ਲਗਾਏ ਸਨ ਕਿ ਯੂਨੀਵਰਸਿਟੀ ਦੇ ਇੱਕ ਮੁਲਾਜਮ ਨੇ ਉਸਨੂੰ ਗਲਤ ਸਬਦਾਂ ਦਾ ਪ੍ਰਯੋਗ ਕੀਤਾ ਹੈ। ਸੂਚਨਾ ਮੁਤਾਬਕ ਪਹਿਲਾਂ ਤਾਂ ਇਸ ਮਾਮਲੇ ਨੂੰ ਅੰਦਰੋ-ਅੰਦਰ ਨਿਪਟਾਉਣ ਦਾ ਯਤਨ ਕੀਤਾ ਗਿਆ ਪ੍ਰੰਤੂ ਬਾਅਦ ਵਿਚ ਮਾਮਲੇ ਦੀ ਭਿਣਕ ਜਦ ਇਧਰ-ਉਧਰ ਵੀ ਪੈ ਗਈ ਤਾਂ ਇਸ ਸਬੰਧ ਵਿਚ ਯੂਨੀਵਰਸਿਟੀ ਦੀ ‘ ਸੈਕਸੁੁਅਲ ਹਰਾਸਮੈਂਟ’ ਕਮੇਟੀ ਕੋਲ ਮਾਮਲਾ ਭੇਜਿਆ ਗਿਆ।
Breaking News ਗ੍ਰਿਫਤਾਰੀ ਦਾ ਡਰ: ਮਨਪ੍ਰੀਤ ਬਾਦਲ ਨੇ ਮੰਗੀ ਅਗਾਓ ਜਮਾਨਤ
ਪਤਾ ਲੱਗਿਆ ਹੈ ਕਿ ਇਸ ਸਬੰਧ ਵਿਚ ਲੰਘੀ 22 ਸਤੰਬਰ ਨੂੰ ਇਸ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਹੋਈ ਸੀ। ਜਿਸ ਵਿਚ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਗਈ ਹੈ। ਦੂਜੇ ਪਾਸੇ ਯੂਨੀਵਰਸਿਟੀ ਮੁਲਾਜਮ ਨੇ ਇੰਨ੍ਹਾਂ ਦੋਸਾਂ ਨੂੰ ਝੂਠਾ ਕਰਾਰ ਦਿੰਦਿਆਂ ਇੱਕ ਵਕੀਲ ਰਾਹੀਂ ਯੂਨੀਵਰਸਿਟੀ ਨੂੰ ਕਾਨੂੰਨੀ ਨੋਟਿਸ ਭੇਜ ਦਿੱਤਾ ਹੈ, ਜਿਸ ਵਿਚ ਉਸਨੇ ਦਾਅਵਾ ਕੀਤਾ ਹੈ ਕਿ ਉਸਦੇ ਵਿਰੁਧ ਲਗਾਏ ਦੋਸ਼ਾਂ ਦੀ ਕਾਪੀ ਵੀ ਉਸਨੂੰ ਨਹੀਂ ਦਿੱਤੀ ਗਈ ਹੈ।
ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ: ਉਪ ਕੁਲਪਤੀ
ਬਠਿੰਡਾ: ਯੂਨੀਵਰਸਿਟੀ ਦੇ ਉਪ ਕੁਲਪਤੀ ਡਾ ਬੂਟਾ ਸਿੰਘ ਸਿੱਧੂ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਇਸ ਮਾਮਲੇ ਦੀ ਕਮੇਟੀ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਡਾ ਸਿੱਧੂ ਮੁਤਾਬਕ ਇਹ ਘਟਨਾ ਪਿਛਲੇ ਹਫ਼ਤੇ ਵਾਪਰੀ ਹੈ ਤੇ ਉਸ ਤੋਂ ਤੁਰੰਤ ਬਾਅਦ ਕਮੇਟੀ ਬਿਠਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਪੁਸ਼ਟੀ ਕੀਤੀ ਕਿ ਸਬੰਧਤ ਮੁਲਾਜਮ ਨੇ ਵੀ ਲੀਗਲ ਨੋਟਿਸ ਭੇਜਿਆ ਹੈ, ਜਿਸਦੇ ਚੱਲਦੇ ਦੋਨਾਂ ਪੱਖਾਂ ਨੂੰ ਸੁਣਿਆ ਜਾ ਰਿਹਾ ਹੈ। ਉਪ ਕੁਲਪਤੀ ਨੇ ਭਰੋੋਸਾ ਦਿਵਾਇਆ ਕਿ ਕਮੇਟੀ ਦੀਆਂ ਸਿਫ਼ਾਰਿਸ਼ਾਂ ਦੇ ਆਧਾਰ ਉਪਰ ਬਣਦੀ ਕਾਰਵਾਈ ਕੀਤੀ ਜਾਵੇਗੀ।