Wednesday, May 13, 2026
spot_img
spot_img
spot_img

ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਗੱਡੀ ਜਲਦ ਮਥੁਰਾ-ਵਰਿੰਦਾਵਨ ਤੱਕ ਚਲਾਉਣ ਦਾ ਕੇਂਦਰ ਤੋਂ ਮਿਲਿਆ ਸਾਕਾਰਾਤਮਕ ਹੁੰਗਾਰਾ

Date:

spot_img

ਮੰਤਰੀ ਜਿੰਪਾ ਵਲੋਂ ਕੀਤੀਆਂ ਜਾ ਰਹੀਆਂ ਸਨ ਲਗਾਤਾਰ ਕੋਸ਼ਿਸ਼ਾਂ
ਪੰਜਾਬੀ ਖ਼ਬਰਸਾਰ ਬਿਉਰੋ
ਹੁਸ਼ਿਆਰਪੁਰ, 18 ਦਸੰਬਰ: ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਗੱਡੀ ਦੇ ਮਥੁਰਾ-ਵਰਿੰਦਾਵਨ ਤੱਕ ਚੱਲਣ ਦੀ ਉਮੀਦ ਬਣ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੇ ਸਬੰਧਤ ਡਾਇਰੈਕਟੋਰੇਟ ਤੋਂ ਵਿਸਥਾਰ ਪੂਰਵਕ ਰਿਪੋਰਟ ਮੰਗ ਲਈ ਹੈ। ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੋਆਬਾ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਯਾਤਰੀ ਰੇਲ ਨੂੰ ਮਥੁਰਾ-ਵਰਿੰਦਾਵਨ ਤੱਕ ਚਲਾਉਣ ਲਈ ਕੇਂਦਰੀ ਰੇਲ ਮੰਤਰੀ ਨੂੰ ਪੱਤਰ ਲਿਖਿਆ ਸੀ। ਜਵਾਬੀ ਪੱਤਰ ਵਿਚ ਕੇਂਦਰੀ ਰੇਲ ਮੰਤਰੀ ਨੇ ਜਿੰਪਾ ਨੂੰ ਦੱਸਿਆ ਹੈ ਕਿ ਉਨ੍ਹਾਂ ਨੇ ਉਕਤ ਮੰਗ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਸਬੰਧਤ ਡਾਇਰੈਕਟੋਰੇਟ ਨੂੰ ਕਹਿ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜਿੰਪਾ ਨੇ ਮੰਗ ਕੀਤੀ ਸੀ ਕਿ ਹੁਸ਼ਿਆਰਪੁਰ ਰੇਲਵੇ ਸਟੇਸ਼ਨ ਦੋਆਬਾ ਦਾ ਅਹਿਮ ਰੇਲਵੇ ਸਟੇਸ਼ਨ ਹੈ। ਬਹੁਤ ਸਾਰੇ ਸ਼ਰਧਾਲੂ ਹੁਸ਼ਿਆਰਪੁਰ ਰਾਹੀਂ ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਾਮੁੰਡਾ ਦੇਵੀ ਜੀ, ਮਾਤਾ ਬਗੁਲਾਮੁਖੀ ਜੀ ਅਤੇ ਬਾਬਾ ਬਾਲਕ ਨਾਥ ਜੀ ਦੇ ਦਰਸ਼ਨਾਂ ਲਈ ਜਾਂਦੇ ਹਨ। ਉੱਤਰੀ ਭਾਰਤ ਦੇ ਮਸ਼ਹੂਰ ਸੈਲਾਨੀ ਸ਼ਹਿਰ ਧਰਮਸ਼ਾਲਾ ਤੇ ਮਕਲੋਡਗੰਜ ਦੀ ਯਾਤਰਾ ਲਈ ਵੀ ਹੁਸ਼ਿਆਰਪੁਰ ਰਾਹੀਂ ਹੀ ਜਾਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਮਥੁਰਾ-ਵਰਿੰਦਾਵਨ ਜਾਣ ਲਈ ਹੁਸ਼ਿਆਰਪੁਰ ਅਤੇ ਦੋਆਬਾ ਖੇਤਰ ਦੇ ਤੀਰਥ ਯਾਤਰੀਆਂ ਨੂੰ ਨਵੀਂ ਦਿੱਲੀ ਪਹੁੰਚਣ ਤੋਂ ਬਾਅਦ ਅੱਗੇ ਹੋਰ ਸਾਧਨਾਂ ਵਿਚ ਸਵਾਰ ਹੋਣਾ ਪੈਂਦਾ ਹੈ। ਜਿੰਪਾ ਨੇ ਮੰਗ ਕੀਤੀ ਸੀ ਕਿ ਤੀਰਥ ਯਾਤਰੀਆਂ ਦੀ ਮੁਸ਼ਕਲ ਨੂੰ ਧਿਆਨ ਵਿਚ ਰੱਖਦਿਆਂ ਹੁਸ਼ਿਆਰਪੁਰ-ਦਿੱਲੀ ਪੈਸੰਜਰ ਟਰੇਨ ਨੂੰ ਮਥੁਰਾ-ਵਰਿੰਦਾਵਨ ਤੱਕ ਚਲਾਇਆ ਜਾਵੇ ਅਤੇ ਹੁਣ ਕੇਂਦਰੀ ਰੇਲ ਮੰਤਰੀ ਦੇ ਸਾਕਾਰਾਤਮਕ ਰਵੱਈਏ ਸਦਕਾ ਇਹ ਮੁੱਦਾ ਜਲਦ ਹੱਲ ਹੋਣ ਦੀ ਆਸ ਬੱਝ ਗਈ ਹੈ।

spot_img

Share post:

spot_img

Popular

More like this
Related

ਖ਼ੂਨ ਸਫ਼ੈਦ; ਜਮੀਨੀ ਵਿਵਾਦ ‘ਚ ਭਰਾ ਨੇ ਸਕੇ ਭਰਾ ਤੇ ਭਾਬੀ ਦਾ ਕੀਤਾ ਕ/ਤ/ਲ

Gurdaspur News:ਜ਼ਿਲ੍ਹੇ ਦੇ ਵਿਚ ਇੱਕ ਭਰਾ ਵੱਲੋਂ ਜਮੀਨ ਦੇ...

Haryana News: श्रमिकों को बेहतर स्वास्थ्य सुविधाएं देने के लिए हरियाणा सरकार प्रतिबद्ध : श्रम मंत्री श्री अनिल विज

👉 ईएसआईसी परियोजनाओं की हर माह होगी समीक्षा, लापरवाही बर्दाश्त...

Haryana News: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਹਰਿਆਣਾ ਉੱਦਮ ਪ੍ਰੋਤਸਾਹਨ ਬੋਰਡ ਦੀ 19ਵੀਂ ਮੀਟਿੰਗ ਹੋਈ

👉ਵੱਖ-ਵੱਖ ਉਦਯੋਗਿਕ ਪ੍ਰੋਜੈਕਟਾਂ ਲਈ ਵਿਸ਼ੇਸ਼ ਪ੍ਰੋਤਸਾਹਨ ਪੈਕੇਜ ਪ੍ਰਵਾਨ, ਨਿਵੇਸ਼...