ਪੰਜਾਬੀ ਖ਼ਬਰਸਾਰ ਬਿਉਰੋ
ਫਰੀਦਕੋਟ, 19 ਜੁਲਾਈ : ਜਿਲ੍ਹਾ ਸਿਹਤ ਵਿਭਾਗ ਫਰੀਦਕੋਟ ਵੱਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 9 ਰੈਪਿਡ ਰਿਸਪਾਂਸ ਟੀਮਾਂ ਅਤੇ 5 ਮੋਬਾਇਲ ਟੀਮਾਂ ਦਾ ਸਮੇਤ ਐਂਬੂਲੈਂਸ ਗਠਨ ਕੀਤਾ ਗਿਆ ਹੈ। ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਟੀਮਾਂ ਨਾਲ ਸਰਕਾਰੀ ਐਂਬੂਲੈਂਸ ਤੋਂ ਇਲਾਵਾ ਪ੍ਰਾਈਵੇਟ ਸੰਸਥਾਵਾਂ ਬਾਬਾ ਬੰਦਾ ਬਹਾਦਰ ਕਾਲਜ ਆਫ ਨਰਸਿੰਗ ਫਰੀਦਕੋਟ, ਮਾਲਵਾ ਕਾਲਜ ਆਫ ਨਰਸਿੰਗ ਫਰੀਦਕੋਟ ਅਤੇ ਕੋਟਕਪੁਰਾ, ਬਾਬਾ ਫਰੀਦ ਕਾਲਜ ਆਫ ਨਰਸਿੰਗ ਫਰੀਦਕੋਟ, ਦਸ਼ਮੇਸ਼ ਡੈਂਟਲ ਕਾਲਜ ਫਰੀਦਕੋਟ, ਰੋਬਿਨ ਡੀ-ਅਡਿਕਸ਼ਨ ਸੈਂਟਰ ਫਰੀਦਕੋਟ, ਰਾਹਤ ਨਿਊਰੋ ਸਾਇਕੈਟਰੀ ਹਸਪਤਾਲ ਫਰੀਦਕੋਟ, ਬੈਟਰ ਲਾਈਫ ਰੀਹੈਬਲੀਟੇਸ਼ਨ ਸੈਂਟਰ ਕੋਟਕਪੁਰਾ ਵੱਲੋਂ ਆਪਣੀਆਂ ਸੰਸਥਾਵਾਂ ਦੀਆਂ ਐਂਬੂਲੈਂਸਾਂ ਸਹਿਯੋਗ ਲਈ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਲਗਾਈਆਂ ਗਈਆਂ ਹਨ। ਇਹਨਾਂ ਐਂਬੂਲੈਂਸਾਂ ਵਿੱਚ ਡਾਕਟਰ, ਸਹਾਇਕ ਸਟਾਫ ਅਤੇ ਦਵਾਈਆਂ ਦੀਆਂ ਕਿੱਟਾਂ ਉਪਲੱਬਧ ਹਨ ਤਾਂ ਜੋ ਲੋੜ ਪੈਣ ਤੇ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੌਕੇ ਤੇ ਹੀ ਦਿੱਤੀਆਂ ਜਾ ਸਕਣ। ਉਹਨਾਂ ਜਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤੀ ਮੌਸਮ ਵਿੱਚ ਦੂਸ਼ਿਤ ਪਾਣੀ, ਮੱਛਰਾਂ ਅਤੇ ਮੱਖੀਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦਾ ਖਤਰਾ ਜਿਆਦਾ ਵੱਧ ਜਾਂਦਾ ਹੈ ਇਸ ਤੋਂ ਬਚਾਅ ਲਈ ਘਰਾਂ ਦੇ ਆਸ ਪਾਸ ਬਰਸਾਤ ਦਾ ਪਾਣੀ ਜ਼ਮਾਂ ਨਾ ਹੋਣ ਦਿੱਤਾ ਜਾਵੇ। ਇਸ ਮੌਕੇ ਡਾ. ਚੰਦਰ ਸ਼ੇਖਰ, ਡਾ. ਹਿਮਾਂਸ਼ੂ ਗੁਪਤਾ, ਡਾ. ਸਰਵਦੀਪ ਰੋਮਾਣਾ, ਡਾ. ਮੈਰੀ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਕੌਸ਼ਲ ਕੁਮਾਰ ਅਤੇ ਐਂਬੂਲੈਂਸ ਚਾਲਕ ਆਦਿ ਹਾਜਰ ਸਨ।
ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 9 ਰੈਪਿਡ ਰਿਸਪਾਂਸ ਟੀਮਾਂ ਅਤੇ 5 ਮੋਬਾਇਲ ਟੀਮਾਂ ਦਾ ਗਠਨ-ਸਿਵਲ ਸਰਜਨ
Date:




