ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ

0
52
PIC BY ASHISH MITTAL
0

ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਤੋਂ ਸੂਬੇ ਵਿੱਚ ਕੋਈ ਖ਼ਤਰਾ ਨਹੀਂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 16 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਨੈਤਿਕ ਫ਼ਰਜ਼ ਬਣਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ

ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੈਠੇ ਹਰੇਕ ਵਿਅਕਤੀ ਤੱਕ ਰਾਹ ਪਹੁੰਚਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਹਾਲਾਤ ਕਾਬੂ ਹੇਠ ਹਨ ਪਰ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਨੂੰ ਹਾਲੇ ਵੀ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਹ ਹਾਲਾਤ ਉਤੇ ਨਿੱਜੀ ਤੌਰ ਉਤੇ ਨਜ਼ਰ ਰੱਖ ਰਹੇ ਹਨ ਅਤੇ ਲੋਕਾਂ ਦੀਆਂ ਤਕਲੀਫ਼ਾਂ ਨੂੰ ਘਟਾਉਣ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚੋਂ ਦ੍ਰਿੜ੍ਹਤਾ ਨਾਲ ਨਿਕਲਣ ਲਈ ਜਾਣਿਆ ਜਾਂਦਾ ਹੈ ਅਤੇ ਕੁਦਰਤ ਦੀ ਇਸ ਆਫ਼ਤ ਕਾਰਨ ਬਣੀ ਚੁਣੌਤੀ ਉਤੇ ਵੀ ਅਸੀਂ ਫਤਹਿ ਹਾਸਲ ਕਰਾਂਗੇ।

ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ

ਬਾਕਸ
ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਕਾਰਜਾਂ ਲਈ ਜਿੰਪਾ ਖੁਦ ਮੈਦਾਨ ’ਚ ਉਤਰੇ
ਹੁਸ਼ਿਆਰਪੁਰ ਜ਼ਿਲ੍ਹੇ ਦੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ
ਹੁਸ਼ਿਆਰਪੁਰ, 16 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਣ ਉਪਜੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮਾਲ, ਮੁੜ ਵਸੇਬਾਂ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹ ਖੁਦ ਕਿਸ਼ਤੀ ਵਿਚ ਬੈਠ ਕੇ ਪਾਣੀ ਦੀ ਮਾਰ ਵਾਲੇ ਪਿੰਡਾਂ ਵਿਚ ਗਏ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ ਦੀ ਪਹਿਲ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉੜਮੁੜ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਉਨ੍ਹਾਂ ਨਾਲ ਮੌਜੂਦ ਸਨ।

0

LEAVE A REPLY

Please enter your comment!
Please enter your name here