ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਜਾਗਰੁਕ ਕਰਨ ਲਈ ਵਿਸ਼ੇਸ਼ ਬਲਾਕ ਪੱਧਰੀ ਜਾਗਰੁਕਤਾ ਕੈਂਪ ਲਗਾਇਆ ਸੁਖਜਿੰਦਰ ਮਾਨ
ਬਠਿੰਡਾ, 19 ਮਈ: ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ “ਪਾਣੀ ਵਚਾਓ ਪੰਜਾਬ ਬਚਾਓ “ ਥੀਮ ਅਧੀਨ ਬਲਾਕ ਨਥਾਣਾ ਵੱਲੋਂ ਪਿੰਡ ਗੋਬਿੰਦਪੁਰਾ ਵਿਖੇ ਬਲਾਕ ਪੱਧਰੀ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਮੁੱਖ ਮੰਤਵ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨਾ ਰਿਹਾ। ਕੈਂਪ ਦੌਰਾਨ ਕਿਸਾਨਾਂ ਨੂੰ ਡਾ . ਵਰਿੰਦਰ ਸਿੰਘ ਖੇਤੀਬਾੜੀ ਸੂਚਨਾ ਅਫਸਰ ਵੱਲੋਂ ਨਰਮੇ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਦੀ ਰੋਕਥਾਮ ਸੰਬੰਧੀ ਤਕਨੀਕੀ ਸੁਝਾਅ ਦਿੱਤੇ ਗਏ ਕਿ ਖੇਤ ਦਾ ਲਗਾਤਾਰ ਸਰਵੇਖਣ ਕੀਤਾ ਜਾਵੇ ਤਾਂ ਜੋ ਲੋੜ ਪੈਣ ਤੇ ਸਮੇ ਸਿਰ ਸਪ੍ਰੇਹਾਂ ਦਾ ਛਿੜਕਾਹ ਕਰਕੇ ਗੁਲਾਬੀ ਸੁੰਡੀ ਦੀ ਰੋਕਥਾਮ ਕੀਤੀ ਜਾ ਸਕੇ । ਇਸ ਤੋਂ ਬਾਅਦ ਡਾ :ਜਸਵੀਰ ਸਿੰਘ ਗੁੰਮਟੀ ਵਿਸ਼ਾ ਵਾਸਤੂ ਮਾਹਿਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਦੀ ਕਾਮਯਾਬੀ ਲਈ ਜ਼ਰੂਰੀ ਹੈ ਕਿ ਬਿਜਾਈ ਭਾਰੀਆਂ ਜਮੀਨਾਂ ਵਿੱਚ ਘੱਟ ਸਮਾਂ ਲੈਣ ਵਾਲਿਆਂ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ ਅਤੇ ਬਿਜਾਈ ਤੋਂ ਪਹਿਲਾਂ ਘੱਟੋ ਘੱਟ ਦੋ ਰੌਣੀਆਂ ਜ਼ਰੂਰ ਕਰ ਲੈਣੀਆਂ ਚਾਹੀਦੀਆਂ ਹਨ ਤਾਂ ਜੋ ਪਿਛਲੇ ਸਾਲ ਦੇ ਝੋਨੇ ਦੇ ਬੀਜ, ਨਦੀਨਾਂ ਅਤੇ ਜੰਗਲੀ ਝੋਨੇ ਦੇ ਬੀਜ ਖਤਮ ਕੀਤੇ ਜਾ ਸਕਣ ਅਤੇ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ੁਸ਼ਦਾ ਨਦੀਨਨਾਸ਼ਕਾਂ ਦੀ ਸਹੀ ਅਵਸਥਾ ਤੇ ਸਹੀ ਤਕਨੀਕ ਨਾਲ ਛਿੜਕਾਅ ਕਰਨਾ ਚਾਹੀਦਾ ਹੈ। ਜ਼ਿਲਾ ਸਿਖਲਾਈ ਅਫਸਰ ਡਾ . ਹਰਬੰਸ ਸਿੰਘ ਵੱਲੋਂ ਖੇਤੀ ਵਿਭਿੰਨਤਾ ਤੇ ਜ਼ੋਰ ਦਿੰਦਿਆਂ ਮੂੰਗੀ ਦੀ ਬਿਜਾਈ ਕਰਨ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੱਤੀ ।
ਡਾ . ਜਸਕਰਨ ਸਿੰਘ ਕੁਲਾਰ ਬਲਾਕ ਖੇਤੀਬਾੜੀ ਅਫਸਰ ਨਥਾਣਾ ਵੱਲੋਂ ਕਿਸਾਨਾਂ ਨੂੰ ਖੇਤੀ ਖਰਚੇ ਘਟਾਕੇ ਵੱਧ ਮੁਨਾਫ਼ਾ ਕਮਾਉਣ ਬਾਰੇ ਦੱਸਿਆ ਅਤੇ ਕਿਹਾ ਕਿ ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਜੋ ਕਿ ਦਿਨ ਬ ਦਿਨ ਹੇਠਾਂ ਜਾ ਰਿਹਾ ਹੈ ਜਿਸ ਕਾਰਨ ਭਵਿੱਖ ਦੀ ਖੇਤੀ ਖਤਰੇ ਵਿੱਚ ਪੈ ਗਈ ਹੈ।ਉਨਾਂ ਕਿਹਾ ਕਿ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਜ਼ਰੂਰੀ ਹੈ ਕਿ ਕਿ ਝੋਨੇ ਦੀ ਰਵਾਇਤੀ ਕੱਦੂ ਕਰਨ ਦੀ ਤਕਨੀਕ ਦੀ ਬਜਾਏ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ। ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20-25 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਨਾਉਣ ਵਾਲੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਪ੍ਰੋਤਸ਼ਾਹਨ ਰਕਮ ਵੱਜੋਂ ਦਿੱਤੇ ਜਾਣਗੇ ਜੋ ਤਸਦੀਕ ਕਰਨ ਉਪਰੰਤ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਾਏ ਜਾਣਗੇ।। ਡਾ. ਜਗਤ ਸਿੰਘ ਏ .ਡੀ . ਓੰ ਨੇ ਮਿੱਟੀ ਪਰਖ ਦੇ ਆਧਾਰ ਤੇ ਖਾਦਾਂ ਵਰਤਨ ਲਈ ਕਿਹਾ ਅਤੇ ਡਾ. ਵਿਕਰਮ ਜੀਤ ਬਾਜਵਾ ਖੇਤੀ ਵਿਸਥਾਰ ਅਫਸਰ, ਗੋਬਿੰਦਪੁਰਾ ਨੇ ਮੱਕੀ ਦਾ ਅਚਾਰ ਬਣਾਉਣ ਬਾਰੇ ਦੱਸਿਆ । ਸਟੇਜ ਦਾ ਸਮੁੱਚਾ ਸੰਚਾਲਨ ਡਾ .ਗੁਰਪ੍ਰੀਤ ਸਿੰਘ ਏ.ਡੀ .ਓ . ਵੱਲੋਂ ਕੀਤਾ ਗਿਆ । ਅੰਤ ਵਿਚ ਸਰਪੰਚ ਨਮਤੇਜ ਸਿੰਘ ਔਲਖ ਨੇ ਆਏ ਹੋਏ ਮਾਹਿਰਾਂ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। ਸ੍ਰੀ ਸੁਖਪਾਲ ਸਰਮਾ ਖੇਤੀਬਾੜੀ ਸਬ ਇੰਸਪੈਕਟਰ, ਗੋਬਿੰਦਪੁਰਾ ਵੱਲੋਂ ਪਹੁੰਚੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ . ਇਸ ਮੌਕੇ ਡਾ ਨਵਦੀਪ ਕੌਰ ਏ .ਡੀ .ਓੰ , ਸ੍ਰੀ ਸੁਖਮੰਦਰ ਸਿੰਘ ਬੀ .ਟੀ .ਐਮ .ਸ਼੍ਰੀ ਪਰਸੋਤਮ ਲਾਲ ਏ .ਐਸ .ਆਈ . ਸ਼੍ਰੀ ਜਗਜੀਤ ਸਿੰਘ ਏ ਐਸ ਆਈ ਅਤੇ ਸ਼੍ਰੀ ਗੁਰਮੀਤ ਸਿੰਘ ਏ .ਐਸ .ਆਈ , ਸੁਖਜੀਤ ਸਿੰਘ ਬੇਲਦਾਰ ਅਤੇ ਵੱਡੀ ਗਿਣਤੀ ਵਿੱਚ ਬਲਾਕ ਨਥਾਣਾ ਦੇ ਕਿਸਾਨ ਮੌਜੂਦ ਸਨ ।
Share the post "ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿੱਚ ਆ ਰਹੀ ਗਿਰਾਵਟ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਤਕਨੀਕ ਅਪਨਾਉਣ ਦੀ ਜ਼ਰੂਰਤ: ਡਾ. ਕੁਲਾਰ"