Punjabi Khabarsaar
ਬਠਿੰਡਾ

ਜ਼ਿਲ੍ਹਾ ਚੋਣ ਅਫ਼ਸਰ ਨੇ ਬਿਜਲਈ ਵੋਟਿੰਗ ਮਸ਼ੀਨਾਂ ਦਾ ਲਿਆ ਜਾਇਜ਼ਾ

ਚੋਣ ਅਮਲੇ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼

ਸੁਖਜਿੰਦਰ ਮਾਨ

ਬਠਿੰਡਾ, 11 ਫਰਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਰਿਟਰਨਿੰਗ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸਥਾਨਕ ਇੰਸਟੀਚਿਊਟ ਆਫ਼ ਹੋਟਲ ਮੈਨੇਜ਼ਮੈਟ (ਆਈਐਚਐਮ) ਵਿਖੇ ਵੋਟਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਬਿਜਲਈ ਵੋਟਿੰਗ ਮਸ਼ੀਨਾਂ ਦੀ ਪ੍ਰਕਿਰਿਆ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਵਿਧਾਨ ਸਭਾ ਚੋਣਾਂ-2022 ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਵਿਚ ਤਾਇਨਾਤ ਕੀਤੇ ਚੋਣ ਅਮਲੇ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।          ਆਈਐਚਐਮ ਵਿਖੇ ਕੰਟਰੋਲ ਯੂਨਿਟ, ਈ.ਵੀ.ਐਮਜ਼ ਤੇ ਵੀ.ਵੀ.ਪੀ.ਏ.ਟੀ ਮਸ਼ੀਨਾਂ ਦੀ ਤਿਆਰੀ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਚੋਣ ਅਮਲੇ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਦਿੰਦਿਆਂ ਕਿਹਾ ਕਿ ਕਿਸੇ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਈਆਂ ਜਾਣ ਤਾਂ ਜੋ ਵਿਧਾਨ ਸਭਾ ਚੋਣਾਂ-2022 ਨੂੰ ਸ਼ਾਂਤੀਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ। ਇਸ ਮੌਕੇ ਆਰਓ-ਕਮ-ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀ ਕੰਵਰਜੀਤ ਸਿੰਘ ਤੋਂ ਇਲਾਵਾ ਚੋਣ ਅਮਲੇ ਨਾਲ ਸਬੰਧਤ ਅਧਿਕਾਰੀ ਹਾਜ਼ਰ ਰਿਹਾ।

Related posts

ਸਰਕਾਰੀ ਬੱਸਾਂ ਦੇ ‘ਕੱਚੇ’ ਮੁਲਾਜਮਾਂ ਵਲੋਂ ‘ਪੱਕੀ’ ਹੜਤਾਲ ਸ਼ੁਰੂ

punjabusernewssite

ਬਲਬੀਰ ਸਿੰਘ ਮਲੂਕਾ ਪ੍ਰਧਾਨ ਅਤੇ ਲਾਲ ਸਿੰਘ ਜਨਰਲ ਸਕੱਤਰ ਚੁਣੇ

punjabusernewssite

ਪਰਮਜੀਤ ਪੰਮਾ ਯੂਥ ਅਕਾਲੀ ਦਲ ਭੁੱਚੋ ਮੰਡੀ ਦੇ ਸ਼ਹਿਰੀ ਪ੍ਰਧਾਨ ਨਿਯੁਕਤ

punjabusernewssite