ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 22 ਅਗਸਤ : ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸ ਤਹਿਤ 23 ਅਗਸਤ 2022 ਨੂੰ ਬੀ.ਡੀ.ਪੀ.ਓ. ਦਫ਼ਤਰ ਨਥਾਣਾ ਅਤੇ 25 ਅਗਸਤ ਨੂੰ ਬੀ.ਡੀ.ਪੀ.ਓ ਦਫ਼ਤਰ ਰਾਮਪੁਰਾ ਵਿਖੇ ਲੜਕੀਆਂ ਲਈ ਸਪੈਸ਼ਲ ਪਲੈਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ.ਈ.ਓ. ਡੀ.ਬੀ.ਈ.ਈ. ਡਾ. ਰੁਪਿੰਦਰ ਪਾਲ ਸਿੰਘ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਦੋ ਦਿਨਾਂ ਪਲੇਸਮੈਂਟ ਕੈਂਪ ਵਿੱਚ ਇਲਾਕੇ ਦੀ ਨਾਮੀ ਕੰਪਨੀ ਟਰਾਈਡੈਂਟ ਬਰਨਾਲਾ ਵੱਲੋਂ ਪੈਕਰ, ਚੈਂਕਰ ਅਤੇ ਸਟਿੱਚਰ ਦੀਆਂ ਅਸਾਮੀਆਂ ਲਈ ਕੇਵਲ ਲੜਕੀਆਂ ਦੀ ਚੋਣ ਕੀਤੀ ਜਾਣੀ ਹੈ। ਇਨ੍ਹਾਂ ਕੈਂਪਾਂ ਵਿੱਚ 8ਵੀਂ, 10ਵੀਂ ਅਤੇ 12ਵੀਂ ਪਾਸ ਪ੍ਰਾਰਥੀ ਭਾਗ ਲੈ ਸਕਦੇ ਹਨ।ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 25 ਸਾਲ ਅਤੇ ਤਨਖਾਹ 12500 ਤੋਂ 15000 ਪ੍ਰਤੀ ਮਹੀਨਾ ਹੋਵੇਗੀ। ਪ੍ਰਾਰਥੀ ਆਪਣੇ ਨਾਲ ਆਪਣਾ ਆਧਾਰ ਕਾਰਡ, ਪੈਨ ਕਾਰਡ ਅਤੇ ਹੋਰ ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ 23 ਅਗਸਤ ਨੂੰ ਬੀ.ਡੀ.ਪੀ.ਓ. ਦਫਤਰ, ਨਥਾਣਾ ਅਤੇ 25 ਅਗਸਤ ਨੂੰ ਬੀ.ਡੀ.ਪੀ.ਓ ਦਫਤਰ, ਰਾਮਪੁਰਾ ਵਿਖੇ ਪਹੁੰਚ ਸਕਦੇ ਹਨ। ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਸੀ.ਈ.ਓ. ਸ਼੍ਰੀ ਤੀਰਥਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਵੱਲੋਂ ਸਮੇਂ-ਸਮੇਂ ਸਿਰ ਸਵੈ-ਰੋਜ਼ਗਾਰ ਕੈਂਪ ਅਤੇ ਰੁਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ। ਪ੍ਰਾਰਥੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਗ੍ਰਾਮ ਚੈਨਲ ਅਤੇ ਫੇਸਬੁੱਕ ਪੇਜ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇਨ ਕਰ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਠਿੰਡਾ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਆਪਣਾ ਆਧਾਰ ਕਾਰਡ, ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਜਾਤੀ ਸਰਟੀਫਿਕੇਟ ਦੀਆਂ ਅਸਲ ਅਤੇ ਫੋਟੋਸਟੇਟ ਦੀਆਂ ਕਾਪੀਆਂ ਲੈ ਕੇ ਆਉਣਾ ਯਕੀਨੀ ਬਨਾਉਣ।
ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਪਲੇਸਮੈਂਟ ਕੈਂਪ 23 ਅਗਸਤ ਨੂੰ
4 Views