Ferozepur News:ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਾਲ 2025-26 ਲਈ ਵੱਧ ਤੋਂ ਵੱਧ ਦਾਖ਼ਲਾ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਮੁਨੀਲਾ ਅਰੋੜਾ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ. ਸਤਿੰਦਰ ਸਿੰਘ ਵੱਲੋਂ ਜਿਲ੍ਹਾ ਪੱਧਰੀ ਦਾਖਲਾ ਮੁਹਿੰਮ ਦੀ ਸ਼ੁਰੂਆਤ ਸਰਕਾਰੀ ਹਾਈ ਸਕੂਲ ਝੋਕ ਹਰੀਹਰ ਤੋਂ ਕੀਤੀ ਗਈ । ਇਸ ਮੌਕੇ ਉਹਨਾਂ ਨੇ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਪੰਚਾਇਤ ਮੈਂਬਰਾਂ ਅਤੇ ਕਮੇਟੀ ਮੈਂਬਰਾਂ ਨੂੰ ਜਾਣੂ ਕਰਵਾਇਆ। ਉਹਨਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹਰ ਇੱਕ ਤਰ੍ਹਾਂ ਦੀ ਸੁਵਿਧਾ ਮੌਜੂਦ ਹੈ ਸਕੂਲ ਵਿੱਚ ਪੜ੍ਹਾਉਣ ਲਈ ਤਜਰਬੇਕਾਰ ਸਟਾਫ ਅਤੇ ਵਧੀਆ ਬਿਲਡਿੰਗ ਮਿਡ ਡੇ ਮੀਲ ਖਾਣਾ, ਮੁਫਤ ਵਰਦੀਆਂ,ਮੁਫਤ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਕਿਸੇ ਤਰ੍ਹਾਂ ਦੀ ਕੋਈ ਫੀਸ ਨਹੀਂ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦਾ ਜਹਾਜ ਮੁੜ ਅੰਮ੍ਰਿਤਸਰ ’ਚ ਉੱਤਰਨ ’ਤੇ ਚੁੱਕੇ ਸਵਾਲ
ਸਕੂਲ ਵਿੱਚ ਹਰ ਤਰ੍ਹਾਂ ਦੀ ਕੰਪੀਟੀਸ਼ਨ ਦੀ ਤਿਆਰੀ ਕਰਵਾਈ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਕੁਈਜ਼ ਕੰਪੀਟੀਸ਼ਨ ਮੈਥ ਅਤੇ ਸਾਇੰਸ ਫੇਅਰ ਅਤੇ ਹੋਰ ਕਈ ਤਰ੍ਹਾਂ ਦੇ ਕੰਪੀਟੀਸ਼ਨ ਕਰਵਾਏ ਜਾਂਦੇ ਹਨ ਜੋ ਬੱਚੇ ਦਾ ਹਰ ਪੱਖੋਂ ਵਿਕਾਸ ਕਰਨ ਲਈ ਜਰੂਰੀ ਹਨ। ਇਸ ਮੌਕੇ ਕੁਝ ਬੱਚਿਆਂ ਦਾ ਦਾਖਲਾ ਵੀ ਕੀਤਾ ਗਿਆ । ਜ਼ਿਲ੍ਹਾ ਸਿੱਖਿਆ ਅਫਸਰ ਵੱਲੋ ਇਸ ਮੌਕੇ ਸਕੂਲ ਦਾ ਨਿਰੀਖਣ ਕੀਤਾ ਗਿਆ ਅਤੇ ਤੇ ਸਕੂਲ ਦੇ ਵਧੀਆ ਪ੍ਰਬੰਧਾਂ ਲਈ ਸਕੂਲ ਮੁਖੀ ਅਵਤਾਰ ਸਿੰਘ ਅਤੇ ਸਟਾਫ ਦੀ ਪ੍ਰਸੰਸਾ ਕੀਤੀ। ਇਸ ਮੌਕੇ ਉਹਨਾਂ ਨੇ ਪਿੰਡ ਵਾਸੀਆਂ ਦੇ ਸਕੂਲ ਨੂੰ ਸਹਿਯੋਗ ਦੀ ਤਾਰੀਫ ਕੀਤੀ ਅਤੇ ਇਸੇ ਤਰ੍ਹਾਂ ਮਿਲਜੁਲ ਕੇ ਕੰਮ ਕਰਨ ਲਈ ਕਹਿਆ । ਸਮੂਹ ਪੰਚਾਇਤ ਅਤੇ ਕਮੇਟੀ ਨੇ ਸਕੂਲ ਵਿੱਚ ਬੱਚਿਆਂ ਦੀ ਗਿਣਤੀ ਵਧਾਉਣ ਦਾ ਭਰੋਸਾ ਦਿੱਤਾ ਤਾ । ਇਸ ਸਮੇਂ ਛੇਵੀਂ ਜਮਾਤ ਵਿੱਚ ਚਾਰ ਵਿਦਿਆਰਥੀਆਂ ਦੀ ਰਜਿਸਟਰੇਸ਼ਨ ਕੀਤੀ ਗਈ ।
ਇਹ ਵੀ ਪੜ੍ਹੋ ਨਾਨਕਸਰ ਸੰਪਰਦਾ ਦੇ ਮੁਖੀ ਦੀ ਗੱਡੀ ਨੇ ਕੁਚਲੀ ਸਕੂਟੀ ਸਵਾਰ ਗਰਭਵਤੀ ਮਹਿਲਾ, ਲੋਕਾਂ ਵੱਲੋਂ ਰੋਸ਼ ਪ੍ਰਦਰਸ਼ਨ
ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਮੁਨੀਲਾ ਅਰੋੜਾ ਅਤੇ ਉਪ ਜਿਲਾ ਸਿੱਖਿਆ ਅਫਸਰ ਡਾ .ਸਤਿੰਦਰ ਸਿੰਘ ਵੱਲੋਂ ਹੋਣਹਾਰ ਅਤੇ ਮੈਰੀਟੋਰੀਅਸ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਪੜ੍ਹਾਈ ਵਿੱਚ ਹੋਰ ਮਿਹਨਤ ਕਰਕੇ ਕਾਮਯਾਬ ਹੋਣ ਲਈ ਪ੍ਰੇਰਿਤ ਕੀਤਾ ਗਿਆ । ਇਸ ਸਮੇਂ ਪਿੰਡ ਦੇ ਪੰਚਾਇਤ ਮੈਂਬਰ, ਸਰਪੰਚ, ਸਕੂਲ ਦੀ ਸਮੂਹ ਐਸਐਮਸੀ ਕਮੇਟੀ ਨਾਲ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਧ ਤੋਂ ਵੱਧ ਦਾਖਲੇ ਕਰਨ ਲਈ ਵਿਉਂਤਬੰਦੀ ਕੀਤੀ ਗਈ।ਇਸ ਮੌਕੇ ਭਜਨ ਸਿੰਘ ਸਾਬਕਾ ਸਰਪੰਚ , ਚੇਅਰਮੈਨ ਜਗਸੀਰ , ਪੰਚਾਇਤ ਮੈਂਬਰ ਸੁਖਮੰਦਰ ਸਿੰਘ , ਜੋਗਿੰਦਰ ਸਿੰਘ ,ਸਰਬਜੀਤ ਸਿੰਘ , ਰਾਮਾ ,ਪਰਮਜੀਤ ਕੌਰ , ਗੁਰਪ੍ਰੀਤ ਸਿੰਘ , ਬੂਟਾ ਗੁਲਾਟੀ , ਕੁਲਵੰਤ ਸਿੰਘ , ਦਿਨੇਸ਼ ਕੁਮਾਰ,ਅਸ਼ਵਨੀ ਕੁਮਾਰ ਸਟੇਟ ਐਵਾਰਡੀ ਅਤੇ ਸਮੂਹ ਸਟਾਫ਼ ਸਰਕਾਰੀ ਹਾਈ ਸਕੂਲ ਝੋਕ ਹਰੀ ਹਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





