‘ਮਿਸ਼ਨ ਕਲੀਨ ਪੰਜਾਬ’ ਤਹਿਤ ਬਠਿੰਡਾ ਸ਼ਹਿਰ ’ਚ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਦਾ ਆਗਾਜ਼

Date:

spot_img

👉ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਤੋਂ ਹੋਈ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫਾਈ ਮੁਹਿੰਮ ਦੀ ਸ਼ੁਰੂਆਤ
Bathinda News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਲੜੀ ਤਹਿਤ ਬਠਿੰਡਾ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਦੀ ਸ਼ੁਰੂਆਤ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਤੋਂ ਕੀਤੀ ਗਈ। ਇਸ ਮੌਕੇ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਵਾਉਂਦਿਆਂ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਮੁੱਖ ਤਰਜੀਹ ਹੈ।ਇਸ ਮੌਕੇ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਫ਼-ਸੁਥਰੇ ਅਤੇ ਵਾਤਾਵਰਣ ਪੱਖੋਂ ਬਿਹਤਰ ਪੰਜਾਬ ਦੀ ਸਿਰਜਣਾ ਲਈ ਵਚਨਬੱਧ ਹੈ ਅਤੇ ਉਨ੍ਹਾਂ ਕਿਹਾ ਕਿ ਇਹ 10 ਰੋਜ਼ਾ ਵਿਸ਼ੇਸ਼ ਮੁਹਿੰਮ ਸ਼ਹਿਰ ਦੇ ਹਰ ਕੋਨੇ ਵਿੱਚੋਂ ਠੋਸ ਅਤੇ ਗਿੱਲੇ ਕੂੜੇ ਦੇ ਸੁਚੱਜੇ ਨਿਪਟਾਰੇ ਲਈ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਸ਼ਹਿਰ ਨੂੰ ਕੂੜਾ-ਮੁਕਤ ਬਣਾਉਣਾ ਅਤੇ ਆਮ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕਤਾ ਅਤੇ ਜਿੰਮੇਵਾਰੀ ਪੈਦਾ ਕਰਨਾ ਹੈ।

ਇਹ ਵੀ ਪੜ੍ਹੋ ਘੋਰ ਕਲਯੁਗ; ਟੋਕਾ-ਟਕਾਈ ਤੋਂ ਦੁਖੀ ਨੂੰਹ ਨੇ ‘ਭਰਾ’ ਨਾਲ ਮਿਲਕੇ ਕੀਤਾ ਸੱਸ ਦਾ ਕ/ਤ/ਲ; ਮਹੀਨੇ ਬਾਅਦ ਭੇਤ ਖੁੱਲਿਆ

ਨਗਰ ਨਿਗਮ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਵਾਰਡ-ਵਾਰ ਸਫਾਈ ਕੀਤੀ ਜਾਵੇਗੀ ਅਤੇ ਇਕੱਤਰ ਕੀਤੇ ਕੂੜੇ ਦਾ ਵਾਤਾਵਰਨ ਪੱਖੀ ਤਰੀਕੇ ਨਾਲ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ਮੈਡਮ ਕਲਸੀ ਨੇ ਕਿਹਾ ਕਿ ਭਾਵੇਂ ਇਹ ਵਿਸ਼ੇਸ਼ ਸਫਾਈ ਮੁਹਿੰਮ 10 ਦਿਨਾਂ ਲਈ ਚਲਾਈ ਜਾ ਰਹੀ ਹੈ, ਪਰ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਦਾ ਇਹ ਉਪਰਾਲਾ ਸਿਰਫ਼ 10 ਦਿਨਾਂ ਤੱਕ ਸੀਮਤ ਨਹੀਂ ਰਹੇਗਾ। ਸਫਾਈ ਪ੍ਰਬੰਧਾਂ ਨੂੰ ਅੱਗੇ ਵੀ ਲਗਾਤਾਰ ਜਾਰੀ ਰੱਖਿਆ ਜਾਵੇਗਾ, ਤਾਂ ਜੋ ਸ਼ਹਿਰ ਦੀ ਸਫਾਈ ਨੂੰ ਨਿਰੰਤਰ ਬਣਾਈ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਵਿੱਚ ਸਫਾਈ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਾਡਾ ਫਰਜ਼ ਹੈ। ਇਸ ਲਈ ਪ੍ਰਸ਼ਾਸਨ ਵੱਲੋਂ ਸਫਾਈ ਅਤੇ ਜਾਗਰੂਕਤਾ ਸਬੰਧੀ ਗਤੀਵਿਧੀਆਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣ ਗਈਆਂ । ਇਸ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਲੋਕ ਕੂੜਾ ਸੜਕਾਂ ਜਾਂ ਖੁੱਲ੍ਹੀਆਂ ਥਾਵਾਂ ‘ਤੇ ਸੁੱਟਣ ਦੀ ਬਜਾਏ ਕੇਵਲ ਨਿਰਧਾਰਤ ਡਸਟਬਿਨਾਂ ਵਿੱਚ ਹੀ ਪਾਉਣ ਅਤੇ ਗਿੱਲੇ-ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ। ਉਨ੍ਹਾਂ ਅਪੀਲ ਕੀਤੀ ਕਿ ਆਮ ਜਨਤਾ ਦੀ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਮੁਹਿੰਮ ਮੁਕੰਮਲ ਨਹੀਂ ਹੋ ਸਕਦੀ। ਇਸ ਲਈ ਹਰ ਵਸਨੀਕ ਆਪਣਾ ਨੈਤਿਕ ਫ਼ਰਜ਼ ਪਛਾਣਦੇ ਹੋਏ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਯੋਗਦਾਨ ਪਾਵੇ। ਇਸ ਮੌਕੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਤੋਂ ਇਲਾਵਾ ਨਗਰ ਨਿਗਮ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...