ਚੰਡੀਗੜ੍ਹ, 29 ਜਨਵਰੀ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਤਬਾਦਲਿਆਂ ਦੀ ਲੜੀ ਤਹਿਤ ਸੋਮਵਾਰ ਨੂੰ ਸੂਬੇ ਦੇ ਅੱਧੀ ਦਰਜ਼ਨ ਡਿਪਟੀ ਕਮਿਸ਼ਨਰਾਂ ਸਹਿਤ 10 ਆਈਏਐਸ ਅਧਿਕਾਰੀਆਂ ਨੂੰ ਬਦਲ ਦਿੱਤਾ ਹੈ। ਬਦਲੇ ਗਏ ਅਧਿਕਾਰੀਆਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੂੰ ਹੁਣ ਡਿਪਟੀ ਕਮਿਸ਼ਨਰ ਪਟਿਆਲਾ ਲਗਾਇਆ ਗਿਆ ਹੈ। ਇਸੇ ਤਰ੍ਹਾਂ ਪਟਿਆਲਾ ਦੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸੀ ਸਾਹਨੀ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ ਦੀ ਜਿੰਮੇਵਾਰੀ ਦਿੱਤੀ ਗਈ ਹੈ। ਜਦੋਂਕਿ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੂੰ ਪੰਜਾਬ ਐਨਰਜ਼ੀ ਡਿਵੇਲਪਮੈਂਟ ੲੈਜੰਸੀ ਦਾ ਸੀਈਓ ਬਣਾਇਆ ਗਿਆ ਹੈ।
ਜਤਿੰਦਰ ਔਲਖ ਨੇ ਚੇਅਰਮੈਨ ਪੀਪੀਐਸਸੀ ਅਤੇ ਇੰਦਰਪਾਲ ਸਿੰਘ ਨੇ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ
ਖੇਡਾਂ ਤੇ ਯੂਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ ਨੂੰ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਰੂਹੀ ਦੁੱਗੀ ਦੀ ਜਗ੍ਹਾਂ ਨਵਾਂ ਡੀਸੀ ਲਗਾਇਆ ਹੈ। ਜਦ ਕਿ ਜਸਪ੍ਰੀਤ ਸਿੰਘ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ ਨੂੰ ਬਠਿੰਡਾ ਦਾ ਨਵਾਂ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਇਸੇ ਤਰ੍ਹਾਂ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਯ ਉਪਲ ਨੂੰ ਪਠਾਨਕੋਟ ਦਾ ਨਵਾਂ ਡੀਸੀ, ੲੈਡੀਸੀ ਕਪੂਰਥਲਾ ਅਮਰਪ੍ਰੀਤ ਕੌਰ ਨੂੰ ਜਲੰਧਰ ਡਿਵੇਲਪਮੈਂਟ ਅਥਾਰਟੀ ਦਾ ਚੀਫ਼ ਐਡਮਨਿਸਟੇਰਸ਼ਨ, ਏ.ਡੀ.ਸੀ ਫ਼ਗਵਾੜਾ ਅਮਿਤ ਕੁਮਾਰ ਪੰਚਾਲ ਨੂੰ ਕਪੂਰਥਲਾ ਦਾ ਨਵਾਂ ਡਿਪਟੀ ਕਮਿਸ਼ਨਰ, ਗੌਤਮ ਜੈਨ ਨੂੰ ਕਮਿਸ਼ਨਰ ਨਗਰ ਨਿਗਮ ਜਲੰਧਰ ਅਤੇ ਹਰਪ੍ਰੀਤ ਸਿੰਘ ਨੂੰ ਕਮਿਸ਼ਨਰ ਨਗਰ ਨਿਗਮ ਸ਼੍ਰੀ ਅੰਮ੍ਰਿਤਸਰ ਸਾਹਿਬ ਲਗਾਇਆ ਗਿਆ ਹੈ।