10 KG ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ ‘ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

Date:

spot_img

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ
👉ਦੋ ਦਿਨ ਪਹਿਲਾਂ ਪੁਲਿਸ ਟੀਮਾਂ ਨੇ ਹਰਮਨਦੀਪ ਦੇ ਸਾਥੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ 3 ਕਿਲੋ ਹੈਰੋਇਨ ਕੀਤੀ ਸੀ ਬਰਾਮਦ
Amritsar News:ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲੇ ਸਬੰਧੀ ਚੱਲ ਰਹੀ ਜਾਂਚ ਦੌਰਾਨ ਇੱਕ ਹੋਰ ਮਹੱਤਵਪੂਰਨ ਸਫਲਤਾ ‘ਚ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋਸ਼ੀ ਹਰਮਨਦੀਪ ਸਿੰਘ ਵੱਲੋਂ ਦਿੱਤੇ ਗਏ ਬਿਆਨ ਦੇ ਅਧਾਰ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਵਿੱਚ ਨਹਿਰ ਦੇ ਨੇੜੇ ਛੁਪਾਈ ਗਈ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ ਕੀਤੀ, ਜਿਸ ਨਾਲ ਕੁੱਲ ਜ਼ਬਤ ਕੀਤੀ ਹੈਰੋਇਨ 15 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਨਸ਼ਾ ਤਸਕਰ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਨ ਅਤੇ ਉਸਦੇ ਕਬਜ਼ੇ ਵਿੱਚੋਂ 10 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਕੁਝ ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ। ਮੁਲਜ਼ਮ ਹਰਮਨਦੀਪ ਦੇ ਖੁਲਾਸੇ ‘ਤੇ ਇਹ ਦੂਜੀ ਵੱਡੀ ਬਰਾਮਦਗੀ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਲਿਆਂ ਪੁਲਿਸ ਟੀਮਾਂ ਨੇ ਹਰਮਨਦੀਪ ਦੇ ਸਾਥੀ ਲਵਪ੍ਰੀਤ ਸਿੰਘ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਉਸਨੂੰ ਵੀ ਗ੍ਰਿਫ਼ਤਾਰ ਕੀਤਾ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਦੌਰਾਨ, ਦੋਸ਼ੀ ਹਰਮਨਦੀਪ ਨੇ ਇੱਕ ਹੋਰ ਖੁਲਾਸਾ ਕੀਤਾ ਕਿ ਉਸਨੇ ਖੁਰਮਣੀਆਂ ਤੋਂ ਰਾਮ ਤੀਰਥ ਲਿੰਕ ਰੋਡ ‘ਤੇ ਪਿੰਡ ਬੋਪਾਰਾਏ ਬਾਜ ਸਿੰਘ ਨੇੜੇ ਨਹਿਰ ਦੇ ਕੰਢੇ ਰੱਖੀ ਇੱਕ ਇੱਟ ਦੇ ਹੇਠਾਂ 2 ਕਿਲੋਗ੍ਰਾਮ ਹੋਰ ਹੈਰੋਇਨ ਛੁਪਾਈ ਸੀ। ਇਸ ਸੂਚਨਾ ‘ਤੇ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੇ ਦੋਸ਼ੀ ਦੁਆਰਾ ਦੱਸੀ ਗਈ ਜਗ੍ਹਾ ਤੋਂ 2 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ  ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਡੀਜੀਪੀ ਨੇ ਕਿਹਾ ਕਿ ਬਰਾਮਦ ਕੀਤੀ ਹੈਰੋਇਨ ਪਾਕਿਸਤਾਨ ਤੋਂ ਤਸਕਰ ਕੀਤੀ ਗਈ ਵੱਡੀ ਖੇਪ ਦਾ ਹਿੱਸਾ ਹੈ ਜਿਸਨੂੰ ਪਾਕ-ਅਧਾਰਤ ਸਮਗਲਰ ਚਾਚਾ ਬਾਵਾ ਦੀ ਸਹਾਇਤਾ ਨਾਲ ਤਸਕਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਚਾਚਾ ਬਾਵਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 8 ਮਿਤੀ 18.02.2025 ਨੂੰ ਦਰਜ ਕੀਤੀ ਗਈ ਸੀ। ਅਗਲੇਰੀ ਜਾਂਚ ਦੌਰਾਨ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ।ਦੱਸਣਯੋਗ ਹੈ ਕਿ ਸੀ.ਆਈ. ਅੰਮ੍ਰਿਤਸਰ ਨੇ 2024 (1 ਜਨਵਰੀ, 2024 ਤੋਂ 31 ਦਸੰਬਰ, 2024) ਵਿੱਚ 29 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਕੁੱਲ 14 ਐਫ.ਆਈ.ਆਰਜ਼. ਦਰਜ ਕੀਤੀਆਂ ਹਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 153.6 ਕਿਲੋਗ੍ਰਾਮ ਹੈਰੋਇਨ, 4 ਕਿਲੋਗ੍ਰਾਮ ਆਈ.ਸੀ.ਈ. ਡਰੱਗ, 31.9 ਕਿਲੋਗ੍ਰਾਮ ਕੈਫੀਨ ਐਨਹਾਈਡ੍ਰਸ, 17 ਕਿਲੋਗ੍ਰਾਮ ਡੈਕਸਟ੍ਰੋਮੇਥੋਰਫਾਨ (ਡੀ.ਐਮ.ਆਰ.) ਅਤੇ 1.10 ਕਰੋੜ ਰੁਪਏ ਡਰੱਗ ਮਨੀ ਜ਼ਬਤ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

Mohali News: ਪਿਆਰ ‘ਚ ਅੰਨ੍ਹੇ ਆਸ਼ਕ ਨੇ ਕੀਤਾ ਪ੍ਰੇਮਿਕਾ ਦਾ ਕ.ਤ.ਲ..! ਵੀਡੀਓ ਵਾਇਰਲ

Mohali News: ਮੋਹਾਲੀ ਦੇ ਫੇਜ਼-11 ਇਲਾਕੇ ਵਿੱਚ ਇਕ ਨਿੱਜੀ...

Amritsar Police ਨੂੰ ਮਿਲੀ ਵੱਡੀ ਸਫਲਤਾ; 1 ਕਿੱਲੋ ਹੈਰੋਇਨ ਤੇ 5 ਪਿਸਤੌਲਾਂ ਸਮੇਤ ਅੱਧੀ ਦਰਜਨ ਕਾਬੂ

Amritsar News: Amritsar Police; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ...

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...