Friday, April 17, 2026
spot_img
spot_img

ਅੰਮ੍ਰਿਤਸਰ ‘ਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਨਾਲ ਜੁੜੇ 10 ਵਿਅਕਤੀ ਕਾਬੂ; 5.4 ਕਿਲੋਗ੍ਰਾਮ ਹੈਰੋਇਨ, 3 ਪਿਸਤੌਲ ਬਰਾਮਦ

Date:

spot_img

👉ਗ੍ਰਿਫ਼ਤਾਰ ਦੋਸ਼ੀ ਗੁਰਪ੍ਰੀਤ ਉਰਫ ਗੋਪੀ ਜੇਲ੍ਹ ਵਿੱਚੋਂ ਮਾਡਿਊਲ ਚਾਲ ਰਿਹਾ ਸੀ: ਸੀਪੀ ਗੁਰਪ੍ਰੀਤ ਭੁੱਲਰ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੁੱਲ 10 ਮੁਲਜ਼ਮਾਂ ਨੂੰ 5.4 ਕਿਲੋਗ੍ਰਾਮ ਹੈਰੋਇਨ, ਤਿੰਨ ਆਧੁਨਿਕ ਪਿਸਤੌਲਾਂ ਅਤੇ 4500 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੇ ਤਿੰਨ ਸੰਗਠਿਤ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਬਿੱਲਾ (21) ਵਾਸੀ ਗੁਰੂ ਕੀ ਵਡਾਲੀ, ਅੰਮ੍ਰਿਤਸਰ; ਲਵਪ੍ਰੀਤ ਸਿੰਘ ਉਰਫ ਲਵ (25) ਵਾਸੀ ਪਿੰਡ ਬੋਪਾਰਾਏ ਬਾਜ ਸਿੰਘ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ ਜੱਜ (28) ਵਾਸੀ ਪਿੰਡ ਸੁਰਸਿੰਘ, ਤਰਨਤਾਰਨ; ਰੋਹਿਤ ਸ਼ਰਮਾ ਉਰਫ਼ ਡਾਕੂ (21) ਵਾਸੀ ਪਿੰਡ ਮੋਹਕਮਪੁਰਾ, ਅੰਮ੍ਰਿਤਸਰ; ਗੁਰਲਾਲ ਸਿੰਘ ਉਰਫ਼ ਦੀਮਾ (38) ਵਾਸੀ ਪਿੰਡ ਮਸਤਗੜ੍ਹ, ਤਰਨਤਾਰਨ; ਮਨਪ੍ਰੀਤ ਸਿੰਘ ਉਰਫ਼ ਮੰਨਾ (30), ਗੁਰਪ੍ਰੀਤ ਸਿੰਘ ਉਰਫ਼ ਗੋਪੀ (24), ਸ਼ੰਕਰ ਕੁਮਾਰ (53), ਅਨੀਸ਼ ਉਰਫ਼ ਯੱਕੀ (23) ਅਤੇ ਰਵੀ ਉਰਫ਼ ਗੰਜਾ ਉਰਫ਼ ਟਕਲਾ (30) ਸਾਰੇ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਬਠਿੰਡਾ ਦੇ ‘ਬੰਦੇ’ ਦੀ ਸ਼ਿਕਾਇਤ ‘ਤੇ ਸਾਈਬਰ ਸੈੱਲ ਦਾ ਸਬ-ਇੰਸਪੈਕਟਰ 50,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐਮਐਮ ਗਲੌਕ, ਇੱਕ 9 ਐਮਐਮ ਜ਼ਿਗਾਨਾ ਅਤੇ ਇੱਕ .32 ਬੋਰ ਪਿਸਤੌਲ ਸਮੇਤ 34 ਜ਼ਿੰਦਾ ਕਾਰਤੂਸ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਇੱਕ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਭਾਰਤੀ ਖੇਤਰ ਵਿੱਚ ਤਸਕਰੀ ਕੀਤੀ ਜਾ ਰਹੀ ਸੀ ਅਤੇ ਇਕ ਸੰਗਠਿਤ ਨੈੱਟਵਰਕ ਰਾਹੀਂ ਵੱਖ-ਵੱਖ ਖੇਤਰਾਂ ਵਿੱਚ ਡਿਲੀਵਰੀ ਕੀਤੀ ਜਾ ਰਹੀ ਸੀ।ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ SSP ਦਫ਼ਤਰ ਦੇ ਨਜ਼ਦੀਕ ਨੌਜਵਾਨ ਦਾ ਕਤਲ ਕਰਨ ਵਾਲਾ ਮੁੱਖ ਸ਼ੂਟਰ ਭਰਾ ਸਮੇਤ ਗ੍ਰਿਫ਼ਤਾਰ

ਪਹਿਲੇ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਸ਼ੇਸ਼ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਗੁਰਪ੍ਰੀਤ ਉਰਫ ਬਿੱਲਾ ਨੂੰ 230 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਹੋਰ ਜਾਂਚ ਦੌਰਾਨ ਉਸਦੇ ਸਾਥੀ ਲਵਪ੍ਰੀਤ ਉਰਫ ਲਵ ਅਤੇ ਸਤਨਾਮ ਸਿੰਘ ਉਰਫ ਜੱਜ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹਨਾਂ ਕੋਲੋਂ 3 ਕਿਲੋ ਹੈਰੋਇਨ, ਇੱਕ 9 ਐਮਐਮ ਜ਼ਿਗਾਨਾ ਅਤੇ 9 ਐਮਐਮ ਗਲੌਕ ਸਮੇਤ 32 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਪ੍ਰੀਤ ਉਰਫ ਲਵ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਲੋਪੋਕੇ ਵਿਖੇ ਦਰਜ ਇੱਕ ਕਤਲ ਕੇਸ ਵਿੱਚ ਵੀ ਲੋੜੀਂਦਾ ਹੈ।ਸੀਪੀ ਨੇ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮਨਪ੍ਰੀਤ ਉਰਫ਼ ਮੰਨਾ ਅਤੇ ਗੁਰਲਾਲ ਉਰਫ਼ ਦੀਮਾ ਨੂੰ ਗ੍ਰਿਫ਼ਤਾਰ ਕੀਤਾ ਅਤੇ 205 ਗ੍ਰਾਮ ਹੈਰੋਇਨ, 4500 ਰੁਪਏ ਦੀ ਡਰੱਗ ਮਨੀ ਬਾਰਮਦ ਕੀਤੀ ਅਤੇ ਇੱਕ ਮੋਟਰਸਾਈਕਲ ਜ਼ਬਤ ਕੀਤਾ। ਉਨ੍ਹਾਂ ਦੱਸਿਆ ਕਿ ਹੋਰ ਜਾਂਚ ਉਪਰੰਤ ਗੁਰਪ੍ਰੀਤ ਉਰਫ਼ ਗੋਪੀ (ਜੇਲ੍ਹ ਵਿੱਚ ਬੰਦ), ਜੋ ਜੇਲ੍ਹ ਤੋਂ ਮਾਡਿਊਲ ਚਲਾ ਰਿਹਾ ਸੀ, ਦੀ ਕੇਸ ਵਿੱਚ ਨਾਮਜ਼ਦਗੀ ਅਤੇ ਰਸਮੀ ਗ੍ਰਿਫ਼ਤਾਰੀ ਕੀਤੀ ਗਈ।

ਇਹ ਵੀ ਪੜ੍ਹੋ Big News: Rahul Gandhi ਦਾ ਪੰਜਾਬ ਦੇ ਆਗੂਆਂ ਨੂੰ ਸਖ਼ਤ ਸੁਨੇਹਾ;‘‘ਟੀਮ ਪਲੇਅਰ ਬਣੋਂ, ਨਹੀਂ ਰਿਜ਼ਰਵ ਵਿਚ ਬਿਠਾ ਦੇਵਾਂਗੇ”, ਦੇਖੋ ਵੀਡੀਓ

ਉਨ੍ਹਾਂ ਦੱਸਿਆ ਕਿ ਉਸਦੇ ਖੁਲਾਸੇ ‘ਤੇ, ਉਸਦੇ ਸਾਥੀ ਸ਼ੰਕਰ ਕੁਮਾਰ, ਅਨੀਸ਼ ਉਰਫ਼ ਯੱਕੀ ਅਤੇ ਰਵੀ ਉਰਫ਼ ਗੰਜਾ ਉਰਫ਼ ਟਕਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸ਼ੰਕਰ ਕੁਮਾਰ ਦੇ ਖੁਲਾਸੇ ‘ਤੇ ਕਾਰਵਾਈ ਕਰਦਿਆਂ, 2 ਕਿਲੋ 3 ਗ੍ਰਾਮ ਹੈਰੋਇਨ ਦੀ ਹੋਰ ਬਰਾਮਦਗੀ ਕੀਤੀ ਗਈ।ਸੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਇੱਕ ਹੋਰ ਆਪਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਰੋਹਿਤ ਉਰਫ਼ ਡਾਕੂ ਨੂੰ ਇੱਕ .32 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ, ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ, ਜਿਹਨਾਂ ਵਿੱਚ ਪਹਿਲਾ ਮਾਮਲਾ ਐਫਆਈਆਰ ਨੰਬਰ 31 ਮਿਤੀ 18-02-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਅਤੇ ਅਸਲਾ ਐਕਟ ਦੀ ਧਾਰਾ 25(5, 6, 7) ਅਧੀਨ ਥਾਣਾ ਛਾਉਣੀ ਵਿਖੇ; ਦੂਜਾ ਮਾਮਲਾ ਐਫਆਈਆਰ ਨੰਬਰ 52 ਮਿਤੀ 20-02-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ, 27-ਏ ਅਤੇ 29 ਅਧੀਨ ਥਾਣਾ ਇਸਲਾਮਾਬਾਦ ਵਿਖੇ ਅਤੇ ਤੀਜਾ ਮਾਮਲਾ ਐਫਆਈਆਰ ਨੰਬਰ 28 ਮਿਤੀ 23-02-2026 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਅੰਮ੍ਰਿਤਸਰ ਦੇ ਥਾਣਾ ਮੋਹਕਮਪੁਰਾ ਵਿਖੇ ਦਰਜ ਕੀਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਪ੍ਰੇਮੀ ਦੀ ਬੇਵਫ਼ਾਈ ਤੋਂ ਤੰਗ ਆ ਕੇ ਔਰਤ ਨੇ ਖਾਧਾ ਜ਼ਹਿਰ

Kapurthala News: Kapurthala ਜ਼ਿਲ੍ਹੇ ਦੇ ਫਗਵਾੜਾ ਵਿੱਚ ਇੱਕ ਔਰਤ...

Sangrur ‘ਚ ਬੱਸ ਦੀ ਚਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌ/ਤ

Sangrur News: ਜਿਲਾ ਸੰਗਰੂਰ ਦੇ ਭਵਾਨੀਗੜ੍ਹ ਵਿੱਚ ਇੱਕ ਮੋਟਰਸਾਈਕਲ...

AAP MP ਤੋਂ ਬਾਅਦ ਹੁਣ AAP Minister ਦੇ ਘਰ ED ਦੀ Raid

Ludhiana News: Raid on Sanjiv Arora House; ਦੋ ਦਿਨ...